PunjabReligion

ਭਾਰਤ ਸਰਕਾਰ ਵਲੋਂ ਸਿੱਖ ਜਥਿਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ

ਗੁਰਦੁਆਰਾ ਡੇਹਰਾ ਸਾਹਿਬ ਲਹੌਰ, ਪਾਕਿਸਤਾਨ।

ਸ੍ਰੀ ਗੁਰੂ ਅਰਜੁਨ ਦੇਵ ਜੀ ਸ਼ਹੀਦੀ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਜਾਣ ਦੀ ਮਨਜੂਰੀ ਮਿਲ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਦੇ ਮੌਕੇ ‘ਤੇ ਸਿੱਖ ਜਥਿਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਲਈ ਮਨਜ਼ੂਰੀ ਦੇ ਦਿੱਤੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ 10 ਤੋਂ 18 ਜੂਨ ਤੱਕ ਹੋਣ ਵਾਲੀ ਯਾਤਰਾ ਲਈ ਕੁੱਲ 1,000 ਸ਼ਰਧਾਲੂਆਂ ਨੂੰ ਆਗਿਆ ਦਿੱਤੀ ਗਈ ਹੈ। ਇਨ੍ਹਾਂ ਵਿੱਚ 600 ਸ਼ਰਧਾਲੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ), 200 ਦਿੱਲੀ ਤੋਂ ਅਤੇ 200 ਹਰਿਆਣਾ ਤੇ ਹੋਰ ਸਿੱਖ ਜਥੇਬੰਦੀਆਂ ਤੋਂ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ 21 ਤੋਂ 30 ਜੂਨ ਤੱਕ ਹੋਣ ਵਾਲੀ ਯਾਤਰਾ ਲਈ ਕੁੱਲ 500 ਸ਼ਰਧਾਲੂਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿੱਚ 300 ਐੱਸਜੀਪੀਸੀ, 100 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਅਤੇ 100 ਹਰਿਆਣਾ ਤੇ ਹੋਰ ਜਥੇਬੰਦੀਆਂ ਨਾਲ ਸੰਬੰਧਤ ਹੋਣਗੇ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਮਨਜ਼ੂਰਸ਼ੁਦਾ ਤਰੀਕਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਪਰਮਜੀਤ ਸਿੰਘ ਚੰਦੋਕ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਹੋਈਆਂ ਵਿਚਾਰ-ਵਟਾਂਦਰਿਆਂ ਤੋਂ ਬਾਅਦ ਤੈਅ ਕੀਤੀਆਂ ਗਈਆਂ ਹਨ।

Related posts

ਜ਼ਮੀਨੀ ਕਬਜ਼ੇ ਨੂੰ ਲੈ ਕੇ 4 ਵਿਅਕਤੀਆਂ ਦੀ ਗੋਲੀਬਾਰੀ ਵਿੱਚ ਹੋਈ ਮੌਤ

Bunty

ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦੇ ਮਾਮਲੇ ਦੀ ਜਾਂਚ ਹੋਵੇਗੀ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

admin

‘ਵਿਸਾਖੀ’ ਦੀਆਂ ‘ਇੰਡੋ ਟਾਈਮਜ਼’ ਵਲੋਂ ਸਾਰਿਆਂ ਨੂੰ ਬਹੁਤ-ਬਹੁਤ ਮੁਬਾਰਕਾਂ ਅਤੇ ਸ਼ੁੱਭਕਾਮਨਾਵਾਂ !

admin