Punjab

ਅਧਿਆਪਕ ਦੇ ਕਾਤਲਾਂ ਨੂੰ ਬਿਨਾਂ ਦੇਰ ਗ੍ਰਿਫ਼ਤਾਰ ਕਰੋ : ਸਿੰਘ ਸਾਹਿਬ ਗੜਗੱਜ

ਸਿੰਘ ਸਾਹਿਬ , ਗਿਆਨੀ ਕੁਲਦੀਪ ਸਿੰਘ ਗੜਗੱਜ, ਕਾਰਜਕਾਰੀ ਜਥੇਦਾਰ, ਸ੍ਰੀ ਅਕਾਲ ਤਖਤ ਸਾਹਿਬ।

ਅੰਮ੍ਰਿਤਸਰ – ਜੰਡਿਆਲਾ ਗੁਰੂ ਇਲਾਕੇ ਵਿੱਚ ਤਲਵੰਡੀ ਮਾਣਕ ਪਿੰਡ ਦੇ ਰਹਿਣ ਵਾਲੇ ਅਧਿਆਪਕ ਜਗਦੀਪ ਸਿੰਘ ਦੇ ਦਿਨ ਦਿਹਾੜੇ ਕਤਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿੰਦਾ ਕੀਤੀ ਹੈ। ਉਹਨਾਂ ਪੀੜਤ ਪ੍ਰੀਵਾਰ ਦੇ ਨਾਲ ਹਮਦਰਦੀ ਪ੍ਰਗਟਾਉਂਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਧਿਆਪਕ ਜਗਦੀਪ ਸਿੰਘ ਦੇ ਦਿਨ ਦਿਹਾੜੇ ਕਤਲ ਦੀ ਸਖਤ ਨਿੰਦਾ ਕਰਦਿਆਂ ਕਿਹਾ ਹੈ ਕਿ, “ਪੰਜਾਬ ਪੁਲੀਸ ਬਿਨਾਂ ਦੇਰ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਏ। ਜਗਦੀਪ ਸਿੰਘ ਹੋਣਹਾਰ ਗੁਰਸਿੱਖ ਸੀ ਜੋ ਸਰਕਾਰੀ ਸਕੂਲ ਵਿੱਚ ਅਧਿਆਪਕ ਦੀਆਂ ਸੇਵਾਵਾਂ ਨਿਭਾਅ ਰਿਹਾ ਸੀ। ਉਹ ਸਕੂਲ ਵਿੱਚ ਉਨ੍ਹਾਂ ਦੇ ਨਾਲ ਪੜ੍ਹਦਾ ਰਿਹਾ ਹੈ ਅਤੇ ਉਹ ਬਹੁਤ ਹੀ ਲਿਆਕਤ ਵਾਲੀ ਸਖ਼ਸ਼ੀਅਤ ਸੀ। ਅਜਿਹੇ ਨੌਜਵਾਨਾਂ ਦਾ ਇਸ ਤਰ੍ਹਾਂ ਜਾਣਾ ਪੰਜਾਬ ਅਤੇ ਪੰਥ ਲਈ ਵੱਡਾ ਘਾਟਾ ਹੈ। ਇਹ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਇਸ ਤਰ੍ਹਾਂ ਪੰਜਾਬ ਦੇ ਹੋਣਹਾਰ ਨੌਜਵਾਨ ਸੂਬੇ ਅੰਦਰ ਅਪਰਾਧ ਦਾ ਸ਼ਿਕਾਰ ਹੋ ਰਹੇ ਹਨ। ਪੰਜਾਬ ਪੁਲੀਸ ਬਿਨਾਂ ਦੇਰ ਜਗਦੀਪ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਪੀੜਤ ਪਰਿਵਾਰ ਨਾਲ ਇਨਸਾਫ਼ ਕਰੇ। ਇਹ ਜਾਣਕਾਰੀ ਮਿਲ ਰਹੀ ਹੈ ਕਿ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਜਾਂਚ ਵਿੱਚ ਬਹੁਤ ਢਿੱਲਾਪਣ ਵਰਤਿਆ ਜਾ ਰਿਹਾ ਹੈ, ਜਿਸ ਕਰਕੇ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਹੈ। ਪੁਲੀਸ ਤੁਰੰਤ ਇਲਾਕੇ ਵਿੱਚ ਵਿਚਰ ਰਹੇ ਅਪਰਾਧਿਕ ਅਨਸਰਾਂ ਨੂੰ ਨੱਥ ਪਾਵੇ ਅਤੇ ਆਮ ਲੋਕਾਂ ਦੀ ਜਾਨ ਮਾਲ ਨੂੰ ਯਕੀਨੀ ਬਣਾਵੇ।”

Related posts

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

admin

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

admin

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ

admin