Punjab

ਹੁਣ ਮਨਪ੍ਰੀਤ ਸਿੰਘ ਇਆਲੀ ‘ਅਕਾਲੀਦਲ ਵਾਰਿਸ ਪੰਜਾਬ’ ਦੇ ਹੋ ਗਏ !

ਮਨਪ੍ਰੀਤ ਸਿੰਘ ਇਆਲੀ।

ਚੰਡੀਗੜ੍ਹ – ਮਨਪ੍ਰੀਤ ਸਿੰਘ ਇਆਲੀ ਸ਼੍ਰੋਮਣੀ ਅਕਾਲੀ ਦਲ ਪੁਰ ਸੁਰਜੀਤ ਨੂੰ ਅਲਵਿਦਾ ਆਖਦਿਆਂ ਹੁਣ ਅਕਾਲੀਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ। ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪਾਰਟੀ ਵਿੱਚ ਸਵਾਗਤ ਕੀਤਾ ਹੈ। ਇਸ ਮੌਕੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਹੈ ਕਿ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾਂ ਲਈ ਸ਼ਾਮਲ ਹੋਇਆ ਹਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਦਿਆ ਲਈ ਹਮੇਸ਼ਾਂ ਲੜਦੇ ਰਹਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀਆਂ ਦਾ ਮੁੱਦਾ, ਚੰਡੀਗੜ੍ਹ ਦੇ ਮੁੱਦੇ ਅਤੇ ਬੰਦੀ ਸਿੰਘਾਂ ਦੇ ਮਸਲੇ ਉੱਤੇ ਸਾਰਿਆ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਥ ਦੇ ਮੁੱਦਿਆ ਲਈ ਸਾਨੂੰ ਇਕ ਆਵਾਜ਼ ਹੇਠ ਇੱਕਠੇ ਹੋਣਾ ਚਾਹੀਦਾ ਹੈ।

ਤਰਸੇਮ ਸਿੰਘ ਦਾ ਕਹਿਣਾ ਹੈ ਕਿ ਅਸੀਂ ਮਨਪ੍ਰੀਤ ਸਿੰਘ ਇਆਲੀ ਦਾ ਪਾਰਟੀ ਵਿੱਚ ਸ਼ਾਮਲ ਕਰਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸਾਰੇ ਇਕੱਠੇ ਹੋ ਕੇ ਪੰਜਾਬ ਦੇ ਮੁੱਦਿਆ ਲਈ ਲੜਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰਾਂ ਹਮੇਸ਼ਾਂ ਪੰਜਾਬ ਨਾਲ ਧੱਕਾ ਕਰਦੀਆਂ ਆ ਰਹੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਸੀ ਪੰਜਾਬ ਦੀ ਖੇਤਰੀ ਧਿਰ ਨੂੰ ਸੁਰਜੀਤ ਕਰਨ ਲਈ ਅਸੀਂ ਸਾਰੇ ਇੱਕਠੇ ਹੋਏ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਮਨਪ੍ਰੀਤ ਸਿੰਘ ਇਆਲੀ ਜੁਝਾਰੂ ਹਨ । ਉਨ੍ਹਾਂ ਨੇ ਕਿਹਾ ਹੈ ਕਿ ਇਆਲੀ ਨੇ ਹਮੇਸ਼ਾ ਪੰਥ ਦੀ ਭਲਾਈ ਲਈ ਹੈ ਫੈਸਲੇ ਲਿਆ ਹੈ। ਉਨ੍ਹਾਂ ਨੇ ਕਿ ਜਿਹੜਾ ਵੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।

Related posts

ਕੈਨੇਡਾ ‘ਚ ਆਮ ਆਦਮੀ ਪਾਰਟੀ ਦੇ ਆਗੂ ਦੀ ਧੀ ਦੀ ਸ਼ੱਕੀ ਹਲਾਤਾਂ ’ਚ ਮੌਤ

admin

ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ

Bunty

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗੀ ਮੁਆਫੀ

Bunty