Punjab

ਭਾਜਪਾ ਪ੍ਰਧਾਨ ਨਿਤਿਨ ਨਬੀਨ ਦਾ ਪੰਜਾਬ ਦੌਰਾ 20 ਜੂਨ ਤੋਂ

ਨਿਤਿਨ ਨਬੀਨ, ਭਾਜਪਾ ਦੇ ਰਾਸ਼ਟਰੀ ਪ੍ਰਧਾਨ।

ਚੰਡੀਗੜ੍ਹ – ਪੱਛਮੀ ਬੰਗਾਲ ਤੋਂ ਬਾਅਦ ਭਾਜਪਾ ਨੇ ਅਗਲੇ ਚੋਣ ਚੱਕਰ ਤੋਂ ਪਹਿਲਾਂ ਆਪਣਾ ਧਿਆਨ ਹੁਣ ਪੰਜਾਬ ਵੱਲ ਕਰ ਦਿੱਤਾ ਹੈ। ਜੂਨ ਮਹੀਨੇ ਵਿੱਚ ਭਾਜਪਾ ਪ੍ਰਧਾਨ ਨਿਤਿਨ ਨਬੀਨ ਦੇ ਉੱਚ-ਪੱਧਰੀ ਦੌਰਿਆਂ ਦੀ ਇੱਕ ਲੜੀ ਸੂਬੇ ਵਿੱਚ ਪਾਰਟੀ ਦੀ ਮੁਹਿੰਮ ਲਈ ਰਾਹ ਪੱਧਰਾ ਕਰੇਗੀ।

ਨਿਤਿਨ ਨਬੀਨ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਣ ਲਈ ਅੰਮ੍ਰਿਤਸਰ ਆ ਰਹੇ ਹਨ। ਸੂਤਰਾਂ ਅਨੁਸਾਰ ਉਹ 20 ਤੋਂ 22 ਜੂਨ ਤੱਕ ਪੰਜਾਬ ਵਿੱਚ ਰਹਿਣਗੇ। ਉਨ੍ਹਾਂ ਦੇ ਅੰਤਰਰਾਸ਼ਟਰੀ ਸਰਹੱਦ ‘ਤੇ ਸਰਹੱਦੀ ਸੁਰੱਖਿਆ ਬਲ ਦੇ ਜਵਾਨਾਂ ਨਾਲ ਯੋਗਾ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਵੀ ਸੰਭਾਵਨਾ ਹੈ। ਇਨਿਤਿਨ ਨਬੀਨ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਤਰਜੀਹ ਵਾਲਾ ਸੂਬਾ ਮੰਨਦੀ ਹੈ ਅਤੇ ਇਸ ਸਰਹੱਦੀ ਸੂਬੇ ਵਿੱਚ ਇੱਕ ਵੱਡਾ ਗੱਠਜੋੜ ਬਣਾਉਣ ਦਾ ਇਰਾਦਾ ਰੱਖਦੀ ਹੈ ਅਤੇ ਪੰਜਾਬ ਦੀ ਭਲਾਈ ਦੇ ਲਈ ਸੂਬੇ ਵਿੱਚ ਬਹੁਤ ਕੁੱਝ ਕਰਨਾ ਚਾਹੁੰਦੀ ਹੈ।”

Related posts

ਖ਼ਾਲਸਾ ਕਾਲਜ ਵਿਖੇ ਪੋਸਟਰ ਮੁਕਾਬਲਾ ਕਰਵਾਇਆ ਗਿਆ

admin

ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਵੱਲੋਂ 1984 ’ਚ ਕੀਤੇ ਸਿੱਖ ਕਤਲੇਆਮ ਬਾਰੇ ਵੀ ਸੰਗਤ ਨੂੰ ਦੱਸਣ : ਐਡਵੋਕੇਟ ਧਾਮੀ

Bunty

ਇੰਟਰਪੋਲ ਵਲੋਂ ਪੰਜ ਗੈਂਗਸਟਰਾਂ ਦੇ ਸਬੰਧ ਵਿੱਚ ਰੈੱਡ ਕਾਰਨਰ ਨੋਟਿਸ ਜਾਰੀ !

admin