Punjab

ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧਾਈਆਂ

ਗਿਆਨੀ ਰਘਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ।

ਚੰਡੀਗੜ੍ਹ – ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ, ਐਸਆਈਟੀ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਹੈ ਜਿਸ ਨਾਲ ਬਹਿਬਲ ਕਲਾਂ ਗੋਲੀਬਾਰੀ ਘਟਨਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਗਿਆਨੀ ਰਘੂਬੀਰ ਸਿੰਘ ਅਨੁਸਾਰ, ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਬਹਿਬਲ ਕਲਾਂ ਗੋਲੀਬਾਰੀ ਘਟਨਾ ਦਾ ਇਕਬਾਲ ਕੀਤਾ ਸੀ। ਇਸ ਇਕਬਾਲੀਆ ਬਿਆਨ ਦੀ ਵੀਡੀਓ ਰਿਕਾਰਡਿੰਗ ਕੀਤੀ ਗਈ ਸੀ ਅਤੇ ਇਹ ਅਕਾਲ ਤਖ਼ਤ ‘ਤੇ ਮੌਜੂਦ ਹੈ। ਗਿਆਨੀ ਰਘੂਬੀਰ ਨੇ ਕਿਹਾ ਕਿ ਗੋਲੀਬਾਰੀ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਨਿਹੱਥੇ ਅਤੇ ਨਿਰਦੋਸ਼ ਲੋਕਾਂ ‘ਤੇ ਕੀਤੀ ਗਈ ਸੀ। ਗਿਆਨੀ ਰਘੁਬੀਰ ਸਿੰਘ ਨੇ ਦਾਅਵਾ ਕੀਤਾ ਕਿ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦੌਰਾਨ ਬਹਿਬਲ ਗੋਲੀਬਾਰੀ ਘਟਨਾ ਲਈ ਆਪਣੀ ਜ਼ਿੰਮੇਵਾਰੀ ਕਬੂਲ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਇਕਬਾਲੀਆ ਬਿਆਨ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਜਨਤਕ ਤੌਰ ‘ਤੇ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਦੀ ਘਟਨਾ ਨੇ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਇਸ ਮਾਮਲੇ ਵਿੱਚ ਸੱਚਾਈ ਦਾ ਪਰਦਾਫਾਸ਼ ਕਰਨਾ ਜ਼ਰੂਰੀ ਹੈ।

ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ, “ਗਿਆਨੀ ਰਘਬੀਰ ਸਿੰਘ ਇਸ ਸਮੇਂ ਆਮ ਆਦਮੀ ਪਾਰਟੀ ਦੇ ਵਰਕਰ ਵਜੋਂ ਪੇਸ਼ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਬੇਅਦਬੀ ਕਰ ਰਹੇ ਹਨ। ਉਨ੍ਹਾਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਘੇਰਦਿਆਂ ਕਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਮੈਂਬਰ ਬਣ ਗਏ ਹਨ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੱਜੋਂ ਕੰਮ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸ਼੍ਰੋਮਣੀ ਅਕਾਲੀ ਦਲ ਦੇ ਉਭਾਰ ਨੂੰ ਦੇਖ ਕੇ ਡਰ ਗਿਆ ਹੈ। ਮੈਂ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੰਦਾ ਹਾਂ ਕਿ ਧਰਮ ਨੂੰ ਰਾਜਨੀਤੀ ਲਈ ਵਰਤਣ ਦੀ ਇਸ ਗੰਦੀ ਚਾਲ ਨੂੰ ਬੰਦ ਕਰੋ ਅਤੇ ਮੇਰੇ ਵਿਰੁੱਧ ਸਿੱਧੇ ਤੌਰ ‘ਤੇ ਕਾਰਵਾਈ ਕਰੋ। ਮੈਂ ਡਰਦਾ ਨਹੀਂ ਹਾਂ।

Related posts

ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਦੇ ਐਲਾਨ ਨਾਲ ਪੰਜਾਬ ਦੇ ਆਗੂਆਂ ਨੂੰ ਚਿੰਤਾ

Bunty

ਆਮ ਆਦਮੀ ਕਲੀਨਿਕਾਂ ਨੂੰ ਅੰਤਰਰਾਸ਼ਟਰੀ ਮਾਨਤਾ ਮਿਲੀ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਆਯੁਸ਼ਮਾਨ ਫੰਡ ਦੇ 621 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ 

Bunty

ਸਜ਼ਾ ਪੂਰੀ ਹੋਣ ਦੇ ਬਾਵਜੂਦ ਕੈਨੇਡੀਅਨ ਔਰਤ ਜੇਲ੍ਹ ‘ਚ, ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ

Bunty