Punjab

ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ – ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਲੰਧਰ ਪੁੱਜਣ 'ਤੇ ਸਵਾਗਤ ਕੀਤੇ ਜਾਣ ਦਾ ਦ੍ਰਿਸ਼।

ਜਲੰਧਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਵਿੱਚ ਬੀਤੇ ਦਿਨ ਹੋਏ ਸਮਾਗਮ ਦੌਰਾਨ ਆਪਣੇ ਭਾਸ਼ਣ ਦੀ ਸ਼ੁਰੂਆਤ ਪੰਜਾਬੀ ਵਿੱਚ ਕਰਦਿਆਂ ਕਿਹਾ, “ਪੰਜਾਬੀਓ, ਕਿਵੇਂ ਹੋ? ਚੜ੍ਹਦੀ ਕਲਾ ‘ਚ ਹੋ ਜਾਂ ਨਹੀਂ?” ਉਨ੍ਹਾਂ ਦੇ ਇਸ ਅੰਦਾਜ਼ ਦਾ ਸਮਾਗਮ ਵਿੱਚ ਮੌਜੂਦ ਲੋਕਾਂ ਨੇ ਤਾਲੀਆਂ ਨਾਲ ਸਵਾਗਤ ਕੀਤਾ। ਮੋਦੀ ਨੇ ਕਿਹਾ ਕਿ ਅੱਜ ਜਲੰਧਰ ਵਿਕਾਸ ਅਤੇ ਨਵੀਆਂ ਯੋਜਨਾਵਾਂ ਦਾ ਗਵਾਹ ਬਣ ਰਿਹਾ ਹੈ ਅਤੇ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਹਰੇ ਰੰਗ ਦੀ ਪੱਗ ਨੂੰ ਹਰੀ ਕ੍ਰਾਂਤੀ ਨਾਲ ਜੋੜਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਖੁਦਨਿਰਭਰ ਬਣਾਉਣ ਵਿੱਚ ਪੰਜਾਬ ਦੇ ਕਿਸਾਨਾਂ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਸ਼ਾਨ ਹਨ ਅਤੇ ਉਹ ਸਾਡੇ ਸਿਰ ਦਾ ਤਾਜ ਹਨ। ਉਨ੍ਹਾਂ ਦੇ ਅਨੁਸਾਰ ਖੇਤੀਬਾੜੀ ਅਤੇ ਕਿਸਾਨਾਂ ਦੀ ਮਿਹਨਤ ਨਾਲ ਹੀ ਦੇਸ਼ ਦੀ ਤਰੱਕੀ ਸੰਭਵ ਹੋਈ ਹੈ।

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਸੇ ਦਿਨ ਉਨ੍ਹਾਂ ਨੂੰ ਹਰਿਆਣਾ ਦੇ ਜੀੰਦ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਨਾਲ ਚੱਲਣ ਵਾਲੀ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਇਹ ਭਾਰਤ ਦੀ ਆਧੁਨਿਕ ਤਕਨਾਲੋਜੀ ਅਤੇ ਸਾਫ਼ ਊਰਜਾ ਵੱਲ ਵੱਡਾ ਕਦਮ ਹੈ। ਇਸ ਤੋਂ ਇਲਾਵਾ ਉਨ੍ਹਾਂ ਕੁਰੂਕਸ਼ੇਤਰ ਵਿੱਚ ਬਣਨ ਵਾਲੇ ਸਿੱਖ ਮਿਊਜ਼ੀਅਮ ਦਾ ਨੀਂਹ ਪੱਥਰ ਰੱਖਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਹ ਮਿਊਜ਼ੀਅਮ ਸ੍ਰੀ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਇਤਿਹਾਸ ਅਤੇ ਸਿੱਖ ਵਿਰਾਸਤ ਨੂੰ ਦੇਸ਼ ਅਤੇ ਦੁਨੀਆ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪ੍ਰਧਾਨ ਮੰਤਰੀ ਵੱਲੋਂ ਹਰੀ ਪੱਗ ਬੰਨ੍ਹ ਕੇ ਸਮਾਗਮ ਵਿੱਚ ਪਹੁੰਚਣਾ ਇੱਕ ਪ੍ਰਤੀਕਾਤਮਕ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਸ ਰਾਹੀਂ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਵਰਗ ਨੂੰ ਸਨਮਾਨ ਦੇਣ ਦਾ ਸੰਦੇਸ਼ ਦਿੱਤਾ।

ਆਪਣੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨੇ ਵਿਕਾਸ, ਬੁਨਿਆਦੀ ਢਾਂਚੇ, ਆਧੁਨਿਕ ਤਕਨਾਲੋਜੀ ਅਤੇ ਪੰਜਾਬ ਦੇ ਯੋਗਦਾਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕਈ ਮਹੱਤਵਪੂਰਨ ਯੋਜਨਾਵਾਂ ‘ਤੇ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਯਤਨ ਜਾਰੀ ਰਹਿਣਗੇ।

Related posts

ਪੰਜਾਬ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਨਵਾਂ ਹੁਕਮ ਜਾਰੀ

admin

ਪੰਜਾਬ, ਲੋਕਾਂ ਨੂੰ ਮੁਫ਼ਤ ਸਿਹਤ-ਸੇਵਾਵਾਂ ਪ੍ਰਦਾਨ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ !

admin

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਲੜਕਿਆਂ ਦੀ ਮੁੱਕੇਬਾਜੀ ’ਚ ਸਰਦਾਰੀ ਕਾਇਮ !

admin