Punjab

ਵਾਤਾਵਰਣ ਦੀ ਸੰਭਾਲ ਤੇ ਹਰਿਆਵਲ ਤਹਿਤ ਰੁੱਖ ਲਗਾਓ ਮੁਹਿੰਮ ਦਾ ਅਗਾਜ਼

ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲਜੀ, ਰਣਜੀਤ ਐਵੀਨਿਊ ਵਿਖੇ ਡਾ. ਮੰਜ਼ੂ ਬਾਲਾ ਪੌਦਾ ਲਗਾਉਂਦੇ ਹੋਏ ਨਾਲ ਹੋਰ ਕਾਲਜ ਸਟਾਫ਼।

ਅੰਮ੍ਰਿਤਸਰ – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਰੁੱਖ ਲਗਾਓ ਮੁਹਿੰਮ ਦਾ ਅਗਾਜ਼ ਕੀਤਾ ਗਿਆ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਇਸ ਮੁਹਿੰਮ ਤਹਿਤ ਅਧਿਆਪਕਾਂ ਅਤੇ ਸਟਾਫ਼ ਨਾਲ ਮਿਲ ਕੇ ਕੈਂਪਸ ਵਿਖੇ ਅੰਬ, ਨਾਸ਼ਪਾਤੀ, ਆਲੂਬੁਖਾਰਾ, ਸੰਤਰਾ, ਨਿੰਬੂ, ਅੰਗੂਰ, ਅਮਰੂਦ, ਸੇਬ ਆਦਿ ਵੱਖ-ਵੱਖ ਕਿਸਮ ਦੇ ਫਲਦਾਰ ਅਤੇ ਔਸ਼ਧੀ ਪੌਦੇ ਲਗਾਏ।

ਇਸ ਮੌਕੇ ਡਾ. ਮੰਜੂ ਬਾਲਾ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਕੁਦਰਤ ਦੀ ਸੰਭਾਲ ਲਈ ਹਰ ਇਕ ਇਨਸਾਨ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੁੱਖ ਲਗਾਉਣਾ ਵਾਤਾਵਰਣ ਸੰਤੁਲਨ ਬਣਾਈ ਰੱਖਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਲਗਾਏ ਗਏ ਪੌਦਿਆਂ ਦੀ ਪੂਰੀ ਦੇਖਭਾਲ ਕੀਤੀ ਜਾਵੇਗੀ ਤਾਂ ਜੋ ਕੈਂਪਸ ਨੂੰ ਹੋਰ ਹਰਿਆ-ਭਰਿਆ ਅਤੇ ਸਿਹਤਮੰਦ ਬਣਾਇਆ ਜਾ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਵੀ ਵਾਤਾਵਰਣ ਪੱਖੀ ਆਦਤਾਂ ਅਪਨਾਉਣ ਅਤੇ ਅਜਿਹੀਆਂ ਮੁਹਿੰਮਾਂ ’ਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਅਮਰੂਦ, ਸੇਬ, ਆਲੂਬੁਖਾਰਾ, ਸੰਤਰਾ, ਅੰਬ, ਨਾਸ਼ਪਾਤੀ, ਨਿੰਬੂ, ਅੰਗੂਰ, ਤੇਜ਼ ਪੱਤਾ, ਕਰੀ ਪੱਤਾ, ਆਂਵਲਾ ਅਤੇ ਅੰਜੀਰ ਸਮੇਤ ਕਈ ਕਿਸਮਾਂ ਦੇ ਪੌਦੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਕਾਲਜ ਕੈਂਪਸ ’ਚ ਹਰਿਆਵਲੀ ਵਧਾਉਣਾ, ਜੈਵਿਕ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਅਤੇ ਸਾਫ਼-ਸੁਥਰੇ ਤੇ ਸਿਹਤਮੰਦ ਵਾਤਾਵਰਣ ਦੀ ਸਿਰਜਣਾ ਕਰਨਾ ਸੀ। ਇਸ ਦੇ ਨਾਲ ਹੀ ਵਿਦਿਆਰਥੀਆਂ ’ਚ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਕੇ ਟਿਕਾਊ ਵਿਕਾਸ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਵੀ ਸ਼ਾਮਿਲ ਸੀ।

ਇਸ ਦੌਰਾਨ ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਦੇ ਉਕਤ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ’ਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਅਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਅਜਿਹੇ ਰੁੱਖ ਲਗਾ ਕੇ ਅਤੇ ਵਾਤਾਵਰਣ ਸੰਭਾਲ ਦੇ ਕਾਰਜਾਂ ’ਚ ਹਿੱਸਾ ਲੈ ਕੇ ਹਰਿਆ-ਭਰਿਆ, ਸਾਫ਼-ਸੁਥਰਾ ਅਤੇ ਟਿਕਾਊ ਭਵਿੱਖ ਸਿਰਜਣ ’ਚ ਆਪਣਾ ਯੋਗਦਾਨ ਪਾਉਂਦੀ ਰਹੇਗੀ। ਇਸ ਮੌਕੇ ਡਾ. ਮੰਜ਼ੂ ਬਾਲਾ ਨੇ ਕਿਹਾ ਕਿ ਰੁੱਖ ਲਗਾਓ ਮੁਹਿੰਮ ਦੌਰਾਨ ਸਮੂਹ ਵਿਦਿਆਰਥੀਆਂ ਵੱਲੋਂ ਵਾਤਾਵਰਣ ਸੰਭਾਲ ਅਤੇ ਹਰਿਆਵਲੀ ਨੂੰ ਵਧਾਉਣ ਲਈ ਲਗਾਤਾਰ ਯਤਨ ਜਾਰੀ ਰੱਖਣ ਦਾ ਸੰਕਲਪ ਵੀ ਲਿਆ ਗਿਆ।

Related posts

ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ : ਲਾਲ ਚੰਦ ਕਟਾਰੂਚੱਕ

Bunty

ਭਾਜਪਾ ਸੰਸਦ ਕੰਗਨਾ ਰਣੌਤ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਬਿਆਨ ਦੇ ਰਹੀ ਹੈ – ਨੀਲ ਗਰਗ

Bunty

ਬੀਕੇਯੂ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਬੋਲੀ ਲਾਉਣ ਵਾਲੇ ਅਧਿਕਾਰੀਆਂ ਦਾ ਘਰਾਓ

admin