Punjab

ਪੰਜਾਬ ਚੇਤਨਾ ਮੰਚ ਵਲੋਂ ਵਿਦਿਆਰਥੀ ਉੱਤੇ ਪੁਲਸ ਜਬਰ ਦੀ ਨਿੰਦਾ

ਪੰਜਾਬ ਚੇਤਨਾ ਮੰਚ ਦੇ ਪ੍ਰਧਾਨ ਡਾਕਟਰ ਲਖਵਿੰਦਰ ਸਿੰਘ ਜੌਹਲ (ਵਿਚਕਾਰ), ਜਰਨਲ ਸਕੱਤਰ ਸਤਨਾਮ ਸਿੰਘ ਮਾਣਕ (ਖੱਬੇ) ਅਤੇ ਅਤੇ ਜਥੇਬੰਦਕ ਸਕੱਤਰ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ।
ਫਗਵਾੜਾ – ਪੰਜਾਬ ਚੇਤਨਾ ਮੰਚ ਨੇ ਅੱਜ ਇਕ ਬਿਆਨ ਜਾਰੀ ਕਰਕੇ ਕਿਹ ਕਿ ਨੀਟ ਪੇਪਰ ਲੀਕ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਲੈ ਕੇ ਦਿੱਲੀ ਵਿਚ ਜੰਤਰ-ਮੰਤਰ ਤੇ ਸ਼ੁਰੂ ਹੋਏ ਅੰਦੋਲਨ ਨੂੰ ਲਗਭਗ ਇਕ ਮਹੀਨਾ ਹੋ ਗਿਆ ਹੈ। 20 ਜੁਲਾਈ ਨੂੰ ਦਿੱਲੀ ਪੁਲਿਸ ਵਲੋਂ ਵਹਿਸ਼ੀਆਨਾ ਲਾਠੀਚਾਰਜ ਅਤੇ ਮਰਨ ਵਰਤ ਤੇ ਬੈਠੇ ਸੋਨਮ ਵਾਂਗਚੁਕ ਵਲੋਂ ਵੇਦਾਂਤਾ ਹਸਪਤਾਲ ਵਿਚ ਵੀ ਜਾਰੀ ਰੱਖੇ ਮਰਨ ਵਰਤ ਕਾਰਨਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਸਮਾਜਵਾਦੀ ਪਾਰਟੀ ਦੇ ਆਗੂ ਅਖਿਲੇਸ਼ ਯਾਦਵ ਵਲੋਂ ਪ੍ਰਧਾਨ ਮੰਤਰੀ ਦੇ ਨਿਵਾਸ ਸਥਾਨ ਦੇ ਨੇੜੇ ਦਿੱਤੇ ਗਏ ਧਰਨੇ ਨੂੰ ਪੁਲਿਸ ਵਲੋਂ ਜਬਰੀ ਉਠਾਉਣ ਅਤੇ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਲਗਾਤਾਰ ਠੱਪ ਰਹਿਣ ਕਾਰਨ ਕੌਮੀ ਪੱਧਰ ਤੇ ਹਾਲਾਤ ਬੜੇ ਵਿਸਫੋਟਕ ਬਣ ਗਏ ਹਨ।
ਚੇਤਨਾ ਮੰਚ ਦੇ ਪ੍ਰਧਾਨ ਡਾਕਟਰ ਲਖਵਿੰਦਰ ਸਿੰਘ ਜੌਹਲ,ਜਰਨਲ ਸਕੱਤਰ ਸਤਨਾਮ ਸਿੰਘ ਮਾਣਕ ਅਤੇ ਜਥੇਬੰਦਕ ਸਕੱਤਰ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਕਿਹਾ ਕਿ ਜੰਤਰ-ਮੰਤਰ ਤੇ ਕਾਕਰੋਚ ਜਨਤਾ ਪਾਰਟੀ ਦੇ ਚੱਲ ਰਹੇ ਧਰਨੇ ਵਿਚ ਵੀ ਵੱਡੀ ਪੱਧਰ ਤੇ ਵਿਦਿਆਰਥੀ ਤੇ ਹੋਰ ਲੋਕਾਂ ਦਾ ਪਹੁੰਚਣਾ ਲਗਾਤਾਰ ਜਾਰੀ ਹੈ।
ਇਸ ਸਮੁੱਚੀ ਸਥਿਤੀ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੁਰੰਤ ਦਖਲ ਦੇਣ। ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲਿਆ ਜਾਣਾ ਚਾਹੀਦਾ ਹੈ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਤੇ ਕੋਕਰੋਚ ਜਨਤਾ ਪਾਰਟੀ ਦੇ ਆਗੂਆਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ। ਸੋਨਮ ਵਾਂਗਚੁਕ ਦਾ ਮਰਨ ਵਰਤ ਛੁਡਵਾਉਣ ਲਈ ਵੀ ਖੁਦ ਪ੍ਰਧਾਨ ਮੰਤਰੀ ਵਲੋਂ ਪਹਿਲ ਹੋਣੀ ਚਾਹੀਦੀ ਹੈ। ਇਸ ਮੁੱਦੇ ਨੂੰ ਵਕਾਰ ਦਾ ਸਵਾਲ ਬਣਾਉਣ ਦੀ ਥਾਂ ਸਰਕਾਰ ਨੂੰ ਅੰਦੋਲਨਕਾਰੀਆਂ ਤੇ ਵਿਰੋਧੀ ਪਾਰਟੀਆਂ ਪ੍ਰਤੀ ਸਹਿਣਸ਼ੀਲਤਾ ਤੇ ਸਦਭਾਵਨਾ ਵਾਲਾ ਰੁਖ ਅਪਣਾਉਣਾ ਚਾਹੀਦਾ ਹੈ। ਅਜਿਹੀ ਪਹੁੰਚ ਨਾਲ ਹੀ ਇਸ ਮਸਲੇ ਦਾ ਕੋਈ ਹੱਲ ਨਿਕਲ ਸਕਦਾ ਹੈ।

Related posts

ਭਗਵੰਤ ਮਾਨ ਵੱਲੋਂ ਮਾਨਸੂਨ ਦੀ ਆਮਦ ਤੋਂ ਪਹਿਲਾਂ ਹੜ੍ਹ ਰੋਕੂ ਕੰਮਾਂ ਅਤੇ ਸਫਾਈ ਨੂੰ ਯਕੀਨੀ ਤੌਰ `ਤੇ ਮੁਕੰਮਲ ਕਰਨ ਲਈ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਨਿਰਦੇਸ਼

Bunty

ਪਸ਼ੂ ਪਾਲਣ ਮੇਲੇ ’ਚ ਵੈਟਰਨਰੀ ਨਵੀਨਤਾ, ਕਿਸਾਨ ਪਹੁੰਚ ਅਤੇ ਸਿੱਖਿਆ ਪ੍ਰਤੀ ਵਚਨਬੱਧਤਾ ਦਾ ਪ੍ਰਦਰਸ਼ਨ !

admin

ਕੇਜਰੀਵਾਲ ਅਤੇ ਭਗਵੰਤ ਮਾਨ ਆਪਣੇ ਝੂਠ ਅਤੇ ਭ੍ਰਿਸ਼ਟਾਚਾਰ ਨਾਲ ਬਾਬਾ ਸਾਹਿਬ ਅੰਬੇਡਕਰ ਦੀਆਂ ਮਾਨਤਾਵਾਂ ਦਾ ਅਪਮਾਨ ਕਰ ਰਹੇ ਹਨ: ਜਾਖੜ

Bunty