India

ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਵਲੋਂ ਹਿੰਦੂ ਵੋਟ ਬੈਂਕ ਦੇ ਵਿੱਚ ਸੰਨ੍ਹ ਲਾਉਣ ਦੀ ਤਿਆਰੀ

ਕਾਂਗਰਸ ਨੇਤਾ ਰਾਹੁਲ ਗਾਂਧੀ।

ਨਵੀਂ ਦਿੱਲੀ – ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਂਨ ਦੇ ਅਸਤੀਫ਼ੇ ਤੋਂ ਬਾਅਦ ਕੌਕਰਚ ਜਨਤਾ ਪਾਰਟੀ ਦਾ ਪ੍ਰਦਰਸ਼ਨ ਖਤਮ ਹੋ ਗਿਆ ਹੈ ਅਤੇ ਮੌਨਸੂਨ ਸੈਸ਼ਨ ਦੇ ਦੌਰਾਨ ਅੱਜ ਸੋਮਵਾਰ ਨੂੰ ਲੋਕ ਸਭਾ ਦੇ ਵਿੱਚ ਐਂਟੀ ਪੇਪਰ ਲੀਕ ਬਿੱਲ ਨੂੰ ਪੇਸ਼ ਕਰਨ ਲਈ ਤਿਆਰ ਹੋ ਗਈ ਹੈ।

ਕੌਕਰਚ ਜਨਤਾ ਪਾਰਟੀ ਦਾ ਪ੍ਰਦਰਸ਼ਨ ਖਤਮ ਹੁੰਦਿਆਂ ਹੀ ਹੁਣ ਵਿਰੋਧੀ ਧਿਰ ਦਾ ਪੂਰਾ ਧਿਆਨ ਹੁਣ ਅਯੋਧਿਆ ਦੇ ਰਾਮੰੰਦਰ ਵਿੱਚ ਚੜ੍ਹਾਵੇ ਦੀ ਚੋਰੀ ਦੇ ਮੁੱਦੇ ਉਪਰ ਕੇਂਦਰਿਤ ਹੁੰਦਾ ਦਿਖਾਈ ਦੇ ਰਿਹਾ ਹੈ। ਵਿਰੋਧੀ ਧਿਰ ਇਸ ਮੁੱਦੇ ਨੂੰ 2027 ਦੀਆਂ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੱਕ ਵੱਡਾ ਹਥਿਆਰ ਬਨਾਉਣ ਜਾ ਰਹੀਆਂ ਹਨ। ਪਾਰਲੀਮੈਂਟ ਸੈਸ਼ਨ ਦੇ ਪਹਿਲੇ ਦਿਨ ਤੋਂ ਹੀ ਕੌਕਰਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਦੇ ਦੌਰਾਨ ਹੋਏ ਪੁਲਿਸ ਲਾਠੀਚਾਰਜ ਦੇ ਕਾਰਣ ਪਾਰਲੀਮੈਂਟ ਦੇ ਵਿੱਚ ਵੱਡਾ ਹੰਗਾਮਾ ਹੋਇਆ ਸੀ ਅਤੇ ਕਾਂਗਰਸ ਨੇ ਇਸ ਵਾਰੇ ਸਪੱਸ਼ਟ ਕਰ ਦਿੱਤਾ ਸੀ ਕਿ ਸਿੱਖਿਆ ਮੰਤਰੀ ਦੇ ਅਸਤੀਫ਼ੇ ਤੋਂ ਬਿਨਾਂ ਪੇਪਰ ਲੀਕ ‘ਤੇ ਕੋਈ ਚਰਚਾ ਨਹੀਂ ਹੋਵੇਗੀ। ਹੁਣ ਅਸਤੀਫ਼ੇ ਤੋਂ ਬਾਅਦ ਜਦੋਂ ਸਰਕਾਰ ਫਾਸਟ ਟਰੈਕ ਕੋਰਟਸ ਅਤੇ ਸਖਤ ਸਜ਼ਾ ਵਾਲਾ ਬਿੱਲ ਲਿਆ ਰਹੀ ਹੈ ਤਾਂ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਇਹ ਕਹਿ ਕੇ ਮੋਰਚਾ ਖੋਲ੍ਹ ਦਿੱਤਾ ਹੈ ਕਿ ਲਾਂਠੀਚਾਰਜ ਲਈ ਗ੍ਰਹਿ ਮੰਤਰੀ ਜਿੰਮੇਵਾਰ ਹਨ। ਕਾਂਗਰਸ ਅਤੇ ਸਮਾਜਵਾਦੀ ਪਾਰਟੀ ਸਮੇਤ ਬਾਕੀ ਵਿਰੋਧੀ ਪਾਰਟੀਆਂ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਘੇਰਦਿਆਂ ਅਯੋਧਿਆ ਮੁਦੇ ਰਾਹੀਂ ਹਿੰਦੂ ਵੋਟ ਬੈਂਕ ਦੇ ਵਿੱਚ ਸੰਨ੍ਹ ਲਾਉਣ ਅਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਦੇ ਵਿੱਚ ਰੁੱਝ ਗਈਆਂ ਹਨ।

Related posts

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਚੀਨ-ਪਾਕਿਸਤਾਨ ਵਿਚਾਲੇ ਤਣਾਅ ਦਾ ਸਭ ਤੋਂ ਵੱਡਾ ਕਾਰਨ ਹੈ ਸਮੁੰਦਰ ‘ਚ INS Vikramaditya ਦੀ ਮੌਜੂਦਗੀ

Bunty

ਭਾਰਤ ਕੋਲ ਬਾਜ਼ਾਰ ਦੀ ਮੰਗ ਨੂੰ ਪੂਰਾ ਕਰਨ ਲਈ ਤੇਲ ਦੇ ਕਾਫ਼ੀ ਭੰਡਾਰ

admin