Punjab

ਆਮ ਆਦਮੀ ਪਾਰਟੀ ਹਰੇ ਪੈੱਨ ਦੀ ਥਾਂ ਹੁਣ ਡੰਡਾ ਚਲਾਉਣ ਲੱਗਿਆਂ ਵੀ ਤਰਸ ਨਹੀਂ ਕਰਦੀ – ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਕੋਰ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਸ ਸਰਵਣ ਸਿੰਘ ਫਿਲੌਰ।

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਕੋਰ ਕਮੇਟੀ ਮੈਂਬਰ ਸ ਸਰਵਣ ਸਿੰਘ ਫਿਲੌਰ ਅਤੇ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਇਕ ਸਾਂਝੇ ਲਿਖਤੀ ਬਿਆਨ ਵਿੱਚ ਦੋਸ਼ ਲਾਇਆ ਕਿ ਜਿਹੜੀ ਆਮ ਆਦਮੀ ਪਾਰਟੀ ਸਤ੍ਹਾ ਹਥਿਆਉਣ ਤੋਂ ਪਹਿਲਾਂ ਦਾਅਵੇ ਕਰਦੀ ਸੀ ਕਿ ਪੰਜਾਬ ਦੇ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਲਈ ਹਰਾ ਪੈੱਨ ਵਰਤਿਆ ਜਾਵੇਗਾ, ਉਹ ਹੁਣ ਡੰਡਾ ਚਲਾਉਣ ਲੱਗਿਆਂ ਇਹ ਵੀ ਤਰਸ ਨਹੀਂ ਕਰਦੀ ਕਿ ਅੱਗੇ ਔਰਤਾਂ ਹਨ।

ਦੋਹਾਂ ਆਗੂਆਂ ਨੇ ਕਿਹਾ ਕਿ ਜੋ ਕੁੱਝ ਖੰਨਾ ਜਾਂ ਬਰਨਾਲਾ ਵਿੱਚ ਸਰਕਾਰੀ ਹੁਕਮਾਂ ‘ਤੇ ਪੁਲਿਸ ਵੱਲੋਂ ਕੀਤਾ ਗਿਆ ਹੈ, ਉਹ ਸਿਰਫ ਕਾਨੂੰਨ ਦੀ ਉਲੰਘਣਾ ਹੀ ਨਹੀਂ ਸਗੋਂ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀਆਂ ਘਟਨਾਵਾਂ ਹਨ। ਜਿੰਨਾਂ ਤੋਂ ਪਤਾ ਲਗਦਾ ਹੈ ਕਿ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨਾ ਤਾਂ ਦੂਰ, ਸੁਣਨ ਲਈ ਵੀ ਤਿਆਰ ਨਹੀ। ਇਹ ਸਰਕਾਰ ਦੀ ਅਸਹਿਣਸ਼ੀਲਤਾ ਦਾ ਹੀ ਸਬੂਤ ਹੈ ਕਿ ਮੁਲਾਜ਼ਮਾਂ ਨੂੰ ਸੰਤੁਸ਼ਟ ਕਰਾਉਣ ਦੀ ਜਿੰਮੇਵਾਰੀ ਨਿਭਾਉਣ ਦੀ ਥਾਂ ਡੰਡੇ ਨਾਲ ਦਬਾਇਆ ਜਾ ਰਿਹਾ ਹੈ। ਦੋਹਾਂ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਇਹਨਾਂ ਜਾਲਮਾਨਾਂ ਕਾਰਵਾਈਆਂ ਲਈ ਪੰਜਾਬ ਦੇ ਲੋਕਾਂ ਤੋਂ ਤੁਰੰਤ ਮਾਫੀ ਮੰਗਣੀ ਚਾਹੀਦੀ ਹੈ ਅਤੇ ਦੋਸ਼ੀ ਪੁਲਿਸ ਅਫਸਰਾਂ ਨੂੰ ਸਖਤ ਸਜਾ ਦੇਣੀ ਚਾਹੀਦੀ ਹੈ। ਮੀਡੀਆ ਨੂੰ ਇਹ ਪ੍ਰੈਸ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Related posts

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

Bunty

ਔਰਤਾਂ ਦੀ ਸੁਰੱਖਿਆ ਸਬੰਧੀ 24/7 ਟੋਲ ਫ੍ਰੀ ਮਹਿਲਾ ਹੈਲਪਲਾਈਨ ਨੰਬਰ ਦੀ ਸ਼ੁਰੂਆਤ

admin

ਸਿਆਸੀ ਏਜੰਡਿਆਂ ਤੋਂ ਗਾਇਬ ਪੰਜਾਬ ਦੀ ‘ਰੂਹ’ ਦਾ ਉਜਾੜਾ !

admin