Punjab

ਮਾਨਸਾ ਤੋਂ ਸੁਨਾਮ ਤੱਕ ਪੈਦਲ ਯਾਤਰਾ ਕਰਕੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਈ.ਟੀ.ਟੀ. ਅਧਿਆਪਕ ਇਕਬਾਲ ਸਿੰਘ ਉੱਭਾ ਨੇ ਮਾਨਸਾ ਤੋਂ ਸੁਨਾਮ ਤੱਕ ਪੈਦਲ ਯਾਤਰਾ ਕਰਕੇ ਸ਼ਹੀਦ ਊਧਮ ਸਿੰਘ ਨੂੰ ਨਿਵੇਕਲੇ ਢੰਗ ਨਾਲ ਸ਼ਰਧਾਂਜਲੀ ਭੇਟ ਕੀਤੀ।

ਮਾਨਸਾ  – ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਨਿਵੇਕਲੇ ਢੰਗ ਨਾਲ ਸ਼ਰਧਾਂਜਲੀ ਭੇਟ ਕੀਤੀ ਗਈ। ਸਰਕਾਰੀ ਪ੍ਰਾਇਮਰੀ ਸਕੂਲ ਰਾਮਦਿੱਤੇ ਵਾਲਾ ਵਿੱਚ ਸੇਵਾ ਨਿਭਾਅ ਰਹੇ ਸਿੱਖਿਆ ਵਿਭਾਗ ਦੇ ਈ.ਟੀ.ਟੀ. ਅਧਿਆਪਕ ਇਕਬਾਲ ਸਿੰਘ ਉੱਭਾ ਨੇ ਮਾਨਸਾ ਤੋਂ ਸੁਨਾਮ ਤੱਕ ਪੈਦਲ ਯਾਤਰਾ ਕੀਤੀ।

ਇਕਬਾਲ ਸਿੰਘ ਉੱਭਾ ਨੇ ਕਰੀਬ 46 ਕਿਲੋਮੀਟਰ ਦਾ ਸਫ਼ਰ ਲਗਭਗ 9 ਘੰਟਿਆਂ ਵਿੱਚ ਤੈਅ ਕਰਕੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਸ਼ਹੀਦਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ ਸਾਡਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਸ਼ਹੀਦਾਂ ਦੇ ਜੀਵਨ, ਸੰਘਰਸ਼ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਕੁਰਬਾਨੀ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਸਾਡੀ ਕੌਮ ਅਤੇ ਦੇਸ਼ ਦਾ ਮਾਣ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਹਰ ਕਿਸੇ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।

Related posts

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ’ਚ ਕੌਮੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀ

Bunty

ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਹੋਵੇ, ਸੁਖਬੀਰ ਬਾਦਲ ਨੇ ਗੰਨਾ ਉਤਪਾਦਕਾਂ ਨਾਲ ਕੀਤਾ ਇਕਜੁੱਟਤਾ ਦਾ ਪ੍ਰਗਟਾਵਾ

Bunty

ਪੰਜਾਬ ਦੀ ਮੁੜ ਖੁਸ਼ਹਾਲੀ ਲਈ ਭੈੜੀ ਸਿਆਸਤ ਦੀ ਥਾਂ ਸਾਂਝੇ ਯਤਨ ਕਰਨ ਦਾ ਵੇਲਾ !

admin