Sport

ਹਰਿਆਣਾ ਸਰਕਾਰ ਕਾਮਨਵੈੱਲਥ ਖੇਡਾਂ ਦੇ ਜੇਤੂਆਂ ਨੂੰ ਨੂੰ ਦੇਵਗੀ ਕਰੋੜਾਂ ਰੁਪਏ ਦੇ ਇਨਾਮ

ਹਰਿਆਣਾ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਰਾਜ ਦੇ ਖਿਡਾਰੀਆਂ ਨੂੰ ਨਕਦ ਇਨਾਮਾਂ ਦਾ ਐਲਾਨ ਕੀਤਾ ਹੈ।

ਪੰਚਕੂਲਾ – ਹਰਿਆਣਾ ਸਰਕਾਰ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਰਾਜ ਦੇ ਖਿਡਾਰੀਆਂ ਲਈ 13.47 ਕਰੋੜ ਰੁਪਏ ਦੇ ਨਕਦ ਇਨਾਮਾਂ ਦਾ ਐਲਾਨ ਕੀਤਾ ਹੈ। ਇਸ ਫੈਸਲੇ ਨਾਲ ਇੱਕ ਵਾਰ ਫਿਰ ਹਰਿਆਣਾ ਨੇ ਦੇਸ਼ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਵਾਲੇ ਮੋਹਰੀ ਰਾਜ ਵਜੋਂ ਆਪਣੀ ਪਛਾਣ ਮਜ਼ਬੂਤ ਕੀਤੀ ਹੈ।

ਸਰਕਾਰ ਵੱਲੋਂ ਮੈਡਲ ਜੇਤੂਆਂ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਦਾ ਉਦੇਸ਼ ਖਿਡਾਰੀਆਂ ਦੀ ਮਿਹਨਤ ਦੀ ਸ਼ਲਾਘਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ। ਖਿਡਾਰੀਆਂ ਦੇ ਸਨਮਾਨ ਲਈ 7 ਅਗਸਤ ਨੂੰ ਪੰਚਕੂਲਾ ਦੇ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਰਾਜ ਪੱਧਰੀ ਸਮਾਰੋਹ ਕਰਵਾਇਆ ਜਾਵੇਗਾ। ਇਸ ਸਮਾਰੋਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਹ ਰਾਸ਼ਟਰਮੰਡਲ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕਰਨਗੇ।

ਹਰਿਆਣਾ ਦੇ ਖਿਡਾਰੀਆਂ ਨੇ ਰਾਸ਼ਟਰਮੰਡਲ ਖੇਡਾਂ, ਓਲੰਪਿਕ, ਏਸ਼ਿਆਈ ਖੇਡਾਂ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕੁਸ਼ਤੀ, ਬਾਕਸਿੰਗ, ਐਥਲੈਟਿਕਸ, ਹਾਕੀ ਅਤੇ ਹੋਰ ਕਈ ਖੇਡਾਂ ਵਿੱਚ ਰਾਜ ਦੇ ਖਿਡਾਰੀਆਂ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।ਹਰਿਆਣਾ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਨਕਦ ਇਨਾਮ ਅਤੇ ਹੋਰ ਸਹੂਲਤਾਂ ਨੂੰ ਖਿਡਾਰੀਆਂ ਲਈ ਵੱਡਾ ਹੌਸਲਾ ਮੰਨਿਆ ਜਾਂਦਾ ਹੈ। ਸਰਕਾਰ ਦਾ ਕਹਿਣਾ ਹੈ ਕਿ ਉਹ ਭਵਿੱਖ ਵਿੱਚ ਵੀ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਅਤੇ ਪ੍ਰੋਤਸਾਹਨ ਦਿੰਦੀ ਰਹੇਗੀ ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਅਤੇ ਰਾਜ ਦਾ ਮਾਣ ਵਧਾਉਂਦੇ ਰਹਿਣ।

Related posts

ਖੇਡ ਸਿੱਖਿਆ ਲਈ ਨਵੀਂ ਦਿਸ਼ਾ: ਕੀ ਭਾਰਤ ਤਿਆਰ ਹੈ ?

admin

ਰਾਸ਼ਟਰਮੰਡਲ ਖੇਡ ਫੈਡਰੇਸ਼ਨ ਨੇ ਆਪਣਾ ਨਾਮ ਬਦਲਕੇ ‘ਰਾਸ਼ਟਰਮੰਡਲ ਖੇਡ’ ਰੱਖਿਆ !

admin

FIH ਜੂਨੀਅਰ ਮਹਿਲਾ ਹਾਕੀ ਵਿਸ਼ਵ ਕੱਪ 2025 : ਭਾਰਤ ਦੀ ਵੇਲਜ਼ ‘ਤੇ 3-1 ਨਾਲ ਜਿੱਤ

admin