Punjab

‘ਸਿਹਤਮੰਦ ਤੇ ਨਸ਼ਾ-ਮੁਕਤ ਪੰਜਾਬ’ : ‘ਆਪ’ ਯੂਥ ਵਿੰਗ ਦੀ ਮੁਹਿੰਮ 9 ਅਗਸਤ ਤੋਂ ਸ਼ੁਰੂ ਹੋਵੇਗੀ

ਆਮ ਆਦਮੀ ਪਾਰਟੀ (ਆਪ) ਦੇ ਯੂਥ ਵਿੰਗ ਵਲੋਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਵਾਸਤੇ ਸੂਬਾ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਯੂਥ ਵਿੰਗ ਨੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਵਾਸਤੇ ਸੂਬਾ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਮੁਹਿੰਮ ਦੀ ਸ਼ੁਰੂਆਤ 9 ਅਗਸਤ ਨੂੰ ਮੋਹਾਲੀ ਵਿੱਚ 5.5 ਕਿਲੋਮੀਟਰ ਮੈਰਾਥਨ ਨਾਲ ਕੀਤੀ ਜਾਵੇਗੀ। ਇਹ ਮੈਰਾਥਨ ਸ੍ਰੀ ਅੰਬ ਸਾਹਿਬ ਗੁਰਦੁਆਰੇ ਤੋਂ ਸ਼ੁਰੂ ਹੋਵੇਗੀ। ਇਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਨੌਜਵਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਵੀਰਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਗੋਲਡੀ, ਆਪ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਯੂਥ ਵਿੰਗ ਦੇ ਉਪ ਪ੍ਰਧਾਨ ਵੀਰ ਦਵਿੰਦਰ ਸਿੰਘ ਬੱਲਾਂ ਨੇ ਇਸ ਮੁਹਿੰਮ ਦੀ ਜਾਣਕਾਰੀ ਦਿੱਤੀ। ਆਗੂਆਂ ਨੇ ਕਿਹਾ ਕਿ ਇਸ ਪਹਿਲ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਨਾਲ ਜੋੜਨਾ, ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਅਤੇ ਨਸ਼ਾ-ਮੁਕਤ ਤੇ ਰੰਗਲਾ ਪੰਜਾਬ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ। ਇਸੇ ਮਕਸਦ ਨਾਲ ਇਹ ਮੈਰਾਥਨ ਅਤੇ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।

Related posts

ਹਾਈ ਕੋਰਟ ਵੱਲੋਂ ਪ੍ਰਾਈਵੇਟ ਸਕੂਲਾਂ ਵਿੱਚ ਗਰੀਬ ਬੱਚਿਆਂ ਦੇ 25% ਦਾਖਲੇ ਲਾਗੂ ਕਰਨ ਦੇ ਹੁਕਮ !

admin

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

Bunty

ਐਸੋਸੀਏਟ ਅਧਿਆਪਕ ਫਰੰਟ ਮਾਨਸਾ ਵੱਲੋਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ !

admin