Punjab

11 ਅਗਸਤ ਨੂੰ ਜ਼ਿਲਾ ਪਰੀਸਦ ਮਾਨਸਾ ਵਿਖੇ ਹੋਣ ਵਾਲੀ ਮੀਟਿੰਗ ਦਾ ਘਿਰਾਓ ਕਰਨ ਦੀ ਚੇਤਾਵਨੀ

ਸੰਘਰਸ਼ ਕਮੇਟੀ ਤਲਵੰਡੀ ਅਕਲੀਆ ਤਲਵੰਡੀ ਸਾਬੋ ਮੋਰਚਾl

ਮਾਨਸਾ – ਸੰਘਰਸ਼ ਕਮੇਟੀ ਤਲਵੰਡੀ ਅਕਲੀਆ ਤਲਵੰਡੀ ਸਾਬੋ ਮੋਰਚਾ ਵੱਲੋਂ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਹਨਾਂ ਨੂੰ ਇੱਕ ਘੁੰਮਦੀ ਫਿਰਦੀ ਚਿੱਠੀ ਮਿਲੀ ਹੈ ਜਿਸ ਵਿੱਚ ਮਾਨਸਾ ਪ੍ਰਸ਼ਾਸਨ ਵੱਲੋਂ ਮਿਤੀ 11/08/2026 ਨੂੰ ਜ਼ਿਲਾ ਪ੍ਰੀਸ਼ਦ ਮਾਨਸਾ ਵਿਖੇ ਇੱਕ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿੱਚ ਉਨ੍ਹਾਂ ਨੇ ਤਲਵੰਡੀ ਅਕਲੀਆ ਅਤੇ ਕਰਮਗੜ੍ਹ ਔਤਾਂਵਾਲੀ ਦੇ ਸਰਪੰਚਾਂ ਨੂੰ ਵੀ ਬੁਲਾਇਆ ਹੈ ਅਤੇ ਫੈਕਟਰੀ ਦਾ ਇੱਕ ਨੁਮਾਇੰਦਾ ਵੀ ਸ਼ਾਮਲ ਹੋਵੇਗਾ ਅਤੇ ਮਾਨਸਾ ਜ਼ਿਲ੍ਹੇ ਦਾ ਪੂਰਾ ਪ੍ਰਸ਼ਾਸਨ ਵੀ ਸਾਮਿਲ ਰਹੇਗਾ l

ਸੰਘਰਸ਼ ਕਮੇਟੀ ਵੱਲੋਂ ਇਸ ਤੇ ਇਤਰਾਜ਼ ਜਤਾਇਆ ਗਿਆ ਹੈ ਕਿ ਇਹ ਫੈਕਟਰੀ ਜਨਤਕ ਸੁਣਵਾਈ ਦੇ ਵਿੱਚ ਲੋਕਾਂ ਵੱਲੋਂ ਪੂਰੀ ਤਰਾਂ ਨਕਾਰੀ ਜਾ ਚੁੱਕੀ ਹੈ l ਜਦਕਿ ਇਸ ਰੇਡ ਕੈਟਾਗਿਰੀ ਦੀ ਫੈਕਟਰੀ ਨੂੰ ਲਗਾਉਣ ਲਈ ਪੰਜਾਬ ਸਰਕਾਰ ਅਤੇ ਮਾਨਸਾ ਪ੍ਰਸ਼ਾਸਨ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਜਿਸ ਦੇ ਸਬੰਧ ਵਿੱਚ ਪ੍ਰਸਾਸਨ ਵੱਲੋਂ ਲਗਾਤਾਰ ਗੁਪਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਤੇ ਦਬਾ ਬਣਾਇਆ ਜਾ ਰਿਹਾ ਹੈ ਜਦਕਿ ਲੋਕਾਂ ਦੇ ਵਿਰੋਧ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ l ਇਲਾਕਾ ਨਿਵਾਸੀ ਪਹਿਲਾਂ ਹੀ ਤਲਵੰਡੀ ਸਾਬੋ ਪਾਵਰ ਪਲਾਂਟ ਦੇ ਪ੍ਰਦੂਸ਼ਣ ਦੀ ਮਾਰ ਝੱਲ ਰਹੇ ਹਨ ਤੇ ਸਰਕਾਰ ਇੱਕ ਹੋਰ ਲੋਕ ਮਾਰੂ ਫੈਕਟਰੀ ਲਗਾਉਣ ਲਈ ਕੋਜ਼ੀਆਂ ਚਾਲਾਂ ਚੱਲ ਰਿਹਾ ਹੈ l ਪੰਜਾਬ ਸਰਕਾਰ ਅਤੇ ਮਾਨਸਾ ਪ੍ਰਸ਼ਾਸਨ ਜੇਐਸਡਬਲਯੂ ਨਾਲ ਸੌਦੇਬਾਜ਼ੀ ਕਰ ਰਹੇ ਹਨ l ਸੰਘਰਸ਼ ਕਮੇਟੀ ਤਲਵੰਡੀ ਅਕਲੀਆ ਲਗਭਗ ਇੱਕ ਸਾਲ ਤੋਂ ਉੱਪਰ ਸਮੇ ਤੋਂ ਲਗਾਤਾਰ ਤਜਵੀਜ਼ਤ ਫੈਕਟਰੀ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ l ਉਹਨਾਂ ਵੱਲੋਂ ਪੰਜਾਬ ਸਰਕਾਰ ਅਤੇ ਮਾਨਸਾ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਇਸ ਫੈਕਟਰੀ ਨੂੰ ਰੱਦ ਨਾ ਕੀਤਾ ਅਤੇ ਇਸ ਨੂੰ ਲਗਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਬੰਦ ਨਾ ਕੀਤਾ ਤਾਂ 11 ਅਗਸਤ ਵਾਲੀ ਮੀਟਿੰਗ ਦੌਰਾਨ ਜ਼ਿਲਾ ਪਰੀਸਦ ਮਾਨਸਾ ਦਾ ਘਿਰਾਓ ਕੀਤਾ ਜਾਵੇਗਾ ਅਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਪੂਰੇ ਪੰਜਾਬ ਦੀਆਂ ਵਾਤਾਵਰਨ ਪ੍ਰੇਮੀ ਜਥੇਬੰਦੀਆਂ ਸ਼ਾਮਿਲ ਹੋਣਗੀਆਂ, ਇਸ ਮੌਕੇ ਮੋਰਚੇ ਦੇ ਪ੍ਰਧਾਨ ਸੁਖਦੀਪ ਸਿੰਘ ਸਿੱਧੂ, ਸੈਕਟਰੀ ਮਨਪ੍ਰੀਤ ਸਿੰਘ, ਬੁਲਾਰੇ ਜਸਵੀਰ ਸਿੰਘ, ਮੀਡੀਆ ਇੰਚਾਰਜ ਖੁਸਵੀਰ ਸਿੰਘ ਖਾਲਸਾ ਅਤੇ ਬਾਕੀ ਮੈਂਬਰ ਹਾਜਰ ਸਨ।

Related posts

ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਦੇ ਐਲਾਨ ਨਾਲ ਪੰਜਾਬ ਦੇ ਆਗੂਆਂ ਨੂੰ ਚਿੰਤਾ

Bunty

ਅਕਾਲੀ ਦਲ ਨੇ ਚਾਰ ਹੋਰ ਉਮੀਦਵਾਰ ਐਲਾਨੇ, ਬਸਪਾ ਲਈ ਛੱਡੀਆਂ 20 ਸੀਟਾਂ

Bunty

ਬਾਲੀਵੁੱਡ ਅਦਾਕਾਰ ਰਾਜ ਬੱਬਰ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ !

admin