Punjab

ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 ਦਾ ਇੰਸਟਾਲੇਸ਼ਨ ਸਮਾਰੋਹ ਕਰਵਾਇਆ

ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਕਰਵਾਏ ਗਏ ਸਮਾਰੋਹ ਮੌਕੇ ਪੁੱਜੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕਰਦੇ ਹੋਏ ਨਾਲ ਡਾ. ਤਮਿੰਦਰ ਸਿੰਘ ਭਾਟੀਆ ਅਤੇ ਡਾ. ਗੁਰਵੇਲ ਸਿੰਘ ਮੱਲ੍ਹੀ। 

ਅੰਮ੍ਰਿਤਸਰ – ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 ਦਾ ਗਠਨ ਸਮਾਰੋਹ (ਇੰਸਟਾਲੇਸ਼ਨ ਸ਼ੈਰੇਮਨੀ) ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਸ੍ਰਪਰਸਤੀ ਹੇਠ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਰੋਟਰੀ ਜ਼ਿਲਾ ਗਵਰਨਰ ਰੋਟੇਰੀਅਨ ਅਨਿਲ ਸਿੰਘਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਅਨਿਲ ਸਿੰਘਲ ਨੇ ਸੈਸ਼ਨ 2026-27 ਲਈ ਨਵੇਂ ਚੁਣੇ ਗਏ ਪ੍ਰਧਾਨ ਅਤੇ ਕਾਰਜਕਾਰੀ ਟੀਮ ਨੂੰ ਵਿਧੀਵਤ ਅਹੱਦੇ ਦੀ ਸਹੁੰ ਚੁਕਵਾਈ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ’ਚ ਉਨ੍ਹਾਂ ਅਹੁਦੇਦਾਰਾਂ ਨੂੰ ਰੋਟਰੀ ਦੇ ਮੂਲ ਉਦੇਸ਼ ‘ਸਰਵਿਸ ਅਬਵ ਸੈਲਫ’ ਨੂੰ ਅਪਨਾਉਂਦਿਆਂ ਸਮਾਜ ਦੀ ਭਲਾਈ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਜਦਕਿ ਰੋਟਰੀ ਕਲੱਬ ਆਫ਼ ਸਿਵਲ ਲਾਈਨਜ਼, ਅੰਮ੍ਰਿਤਸਰ ਦੇ ਪ੍ਰਧਾਨ (ਸੇਵਾਮੁਕਤ) ਡਾ. ਗੁਰਪ੍ਰੀਤ ਬੱਲ ਨੇ ਵਿਦਿਆਰਥੀਆਂ ਨੂੰ ਕਲੱਬ ਦੀਆਂ ਮੁੱਖ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਰੋਟਾਰੈਕਟ ਮੈਂਬਰਾਂ ਲਈ ਦੇਸ਼ ਅਤੇ ਵਿਦੇਸ਼ਾਂ ’ਚ ਵੱਖ-ਵੱਖ ਉੱਚ ਵਿਦਿਅਕ ਸੰਸਥਾਵਾਂ ’ਚ ਉਪਲਬਧ ਵਿਜ਼ੀਫੇਆਂ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਰੋਕਾਰੈਕਟ ਕਲੱਬ ਵਿਦਿਆਰਥੀਆਂ ’ਚ ਲੀਡਰਸ਼ਿਪ, ਆਪਸੀ ਸੰਚਾਰ, ਟੀਮ ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੇ ਗੁਣ ਵਿਕਸਿਤ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਰੋਟਰੀ ਦੇ ਆਦਰਸ਼ ਨਿਸ਼ਕਾਮ ਸੇਵਾ, ਸਮਾਨਤਾ ਅਤੇ ਸਰਬ-ਸਾਂਝੀਵਾਲਤਾ ਵਰਗੀਆਂ ਕਦਰਾਂ-ਕੀਮਤਾਂ ਨਾਲ ਮੇਲ ਖਾਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਸੰਸਥਾਵਾਂ ਨਾਲ ਸਰਗਰਮੀ ਨਾਲ ਜੁੜ ਕੇ ਸਮਾਜ ਸੇਵਾ ’ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਮਾਰੋਹ ਦੇ ਅੰਤ ’ਚ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

ਇਸ ਮੌਕੇ ਸਮਾਰੋਹ ’ਚ ਗੁਰਪ੍ਰੀਤ ਬੱਲ, ਕਾਰਜਕਾਰੀ ਸਕੱਤਰ ਕਮਲ ਉੱਪਲ, ਚੇਅਰ ਯੁਵਾ ਸੇਵਾਵਾਂ ਰੋਟੇਰੀਅਨ ਅਮਨਦੀਪ ਸੇਖੋਂ ਅਤੇ ਸਕੱਤਰ ਡਾ. ਜਗਪ੍ਰੀਤ ਸਿੰਘ ਸੰਧੂ ਵਿਸ਼ੇਸ ਤੌਰ ’ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਰੋਟਰੀਅਨ ਪ੍ਰੋ, ਵਿਜੈ ਕੁਮਾਰ ਅਤੇ ਰੋਟੇਰੀਅਨ ਨਰੇਸ਼ ਨੰਦ ਨੇ ਵੀ ਸ਼ਿਰਕਤ ਕੀਤੀ। ਕਾਲਜ ਰੋਟਰੈਕਟ ਕਲੱਬ ਦੇ ਫੈਕਲਟੀ ਅਤੇ ਕੋ-ਫੈਕਲਟੀ ਐਡਵਾਈਜ਼ਰ ਡਾ. ਗੁਰਵੇਲ ਸਿੰਘ ਮੱਲ੍ਹੀ ਅਤੇ ਡਾ. ਜਸਵਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਅਪਕ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।

Related posts

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

Bunty

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

Bunty

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin