Punjab

ਰਗਬੀ ਵਿੱਚ ਸ.ਹ.ਸ. ਗੋਨਿਆਣਾ ਖ਼ੁਰਦ ਦੇ ਵਿਦਿਆਰਥੀਆਂ ਨੇ ਨਾਮ ਰੌਸ਼ਨ ਕੀਤਾ

ਅੰਡਰ-14 Ḕਰਗਬੀ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੇ ਸ. ਹ. ਸ. ਗੋਨਿਆਣਾ ਖ਼ੁਰਦ ਦੇ ਵਿਦਿਆਰਥੀ।
ਗੋਨਿਆਣਾ ਖ਼ੁਰਦ – ਸ.ਹ.ਸ. ਗੋਨਿਆਣਾ ਖ਼ੁਰਦ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ‘ਰਗਬੀ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਕੂਲ ਦਾ ਨਾਮ ਰੌਸ਼ਨ ਕੀਤਾ। ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ। ਇਸੇ ਤਰ੍ਹਾਂ ਲੜਕਿਆਂ ਦੀ ਟੀਮ ਨੇ ਬਹੁਤ ਸਖ਼ਤ ਮੁਕਾਬਲਿਆਂ ਚੋਂ ਗੁਜ਼ਰਦਿਆਂ ਦੂਜੀ ਪੁਜ਼ੀਸ਼ਨ ਹਾਸਲ ਕਰਕੇ ਸ਼ਾਨਦਾਰ ਪ੍ਰਾਪਤੀ ਕੀਤੀ।
ਇਸ ਮਾਣਮੱਤੀ ਪ੍ਰਾਪਤੀ ਉਪਰੰਤ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਲਵਲੀਨ ਰਾਣੀ ਦੀ ਅਗਵਾਈ ਹੇਠ ਸਵੇਰ ਦੀ ਸਭਾ ਦੌਰਾਨ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ ਗਈ, ਤੇ ਨਾਲ਼ ਹੀ ਜੇਤੂ ਖਿਡਾਰੀਆਂ ਨੂੰ ਮਮੇਂਟੋਜ਼ ਦੇ ਕੇ ਸਨਮਾਨਿਤ ਕੀਤਾ।
ਡੀ.ਪੀ.ਈ. ਗੁਰਲਾਲ ਸਿੰਘ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਪਿੱਛੇ ਕੀਤੀ ਮਿਹਨਤ ਅਤੇ ਲਗਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਜੇਤੂ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।
ਵਿਦਿਆਰਥੀਆਂ ਦੇ ਇਸ ਮੁਕਾਮ ਤੀਕ ਪਹੁੰਚਣ ਤੇ ਸਕੂਲ ਮੀਡੀਆ ਇੰਚਾਰਜ਼ ਸ. ਪਰਮਜੀਤ ਸਿੰਘ ਨੇ ਦੱਸਿਆ ਕਿ ਸਕੂਲ ਸਟਾਫ਼ ਦੇ ਆਪਸੀ ਤਾਲਮੇਲ ਅਤੇ ਸ. ਗੁਰਲਾਲ ਸਿੰਘ ਡੀ.ਪੀ.ਈ ਦੀ ਸਖ਼ਤ ਮਿਹਨਤ ਸਦਕਾ ਬਹੁਤ ਹੀ ਥੋੜ੍ਹੇ ਸਮੇਂ ਵਿਚ ਵਿੱਦਿਆਰਥੀਆਂ ਨੂੰ ਗਰਮੀਂ ਦੀਆਂ ਛੁੱਟੀਆਂ ਦੌਰਾਨ ‘ਰਗਬੀ’ ਲਈ ਤਿਆਰ ਕੀਤਾ।

Related posts

ਛੋਟੇ ਅਪਰਾਧਾਂ ਵਿੱਚ ਵੀ ਐਫਆਈਆਰ ਦਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ; ਡੀਜੀਪੀ ਪੰਜਾਬ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼

Bunty

ਜੇਲ੍ਹ ਤੋਂ ਰੁਖ਼ਸਤੀ ਲਈ ਭੁੱਲਰ ਦੀ ਅਰਜ਼ੀ ‘ਤੇ ਜਵਾਬ ਦਾਇਰ ਕਰਨ ਲਈ ਸੀਬੀਆਈ ਨੂੰ ਨੋਟਿਸ !

admin

ਖਾਲਸਾ ਕਾਲਜ ਵਿਖੇ 3 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ

admin