Punjab

ਤਿਰੰਗਾ ਯਾਤਰਾਵਾਂ ਨਾਲ ਦੇਸ਼ ਭਗਤੀ ਦੇ ਰੰਗ ਵਿਚ ਰੰਗੇ ਸਿਰਸਾ ਦੇ ਪਿੰਡ

'ਹਰ ਘਰ ਤਿਰੰਗਾ' ਮੁਹਿੰਮ ਤਹਿਤ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਕੱਢੀਆਂ ਜਾ ਰਹੀਆਂ ਹਨ।

ਸਿਰਸਾ, (ਸਤੀਸ਼ ਬਾਂਸਲ) – ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਕੱਢੀਆਂ ਜਾ ਰਹੀਆਂ ਤਿਰੰਗਾ ਯਾਤਰਾਵਾਂ ਲੋਕਾਂ ਵਿੱਚ ਦੇਸ਼ ਭਗਤੀ ਦਾ ਜੋਸ਼ ਭਰ ਰਹੀਆਂ ਹਨ। ਇਨ੍ਹਾਂ ਯਾਤਰਾਵਾਂ ਵਿੱਚ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਰਾਸ਼ਟਰੀ ਝੰਡਾ ਲੈ ਕੇ ਹਿੱਸਾ ਲੈ ਰਹੇ ਹਨ।ਤਿਰੰਗਾ ਯਾਤਰਾਵਾਂ ਦੌਰਾਨ ਪਿੰਡਾਂ ਦੀਆਂ ਗਲੀਆਂ ਅਤੇ ਮੁੱਖ ਸੜਕਾਂ ਦੇਸ਼ ਭਗਤੀ ਦੇ ਨਾਅਰਿਆਂ ਨਾਲ ਗੂੰਜ ਰਹੀਆਂ ਹਨ। ਪਿੰਡ ਵਾਸੀ ਵੀ ਵਿਦਿਆਰਥੀਆਂ ਦਾ ਉਤਸ਼ਾਹ ਨਾਲ ਹੋਂਸਲਾ ਵਧਾ ਰਹੇ ਹਨ। ਮੁਹਿੰਮ ਦੇ ਤਹਿਤ ਬੀਤੇ ਦਿਨੀ ਪਿੰਡ ਰੰਧਾਵਾ, ਜਲਾਲਆਣਾ , ਨੇਜੀਆਖੇੜਾ ਸਮੇਤ ਸੋਮਵਾਰ ਨੂੰ ਸ਼ੇਖੂਪੁਰੀਆ, ਕਰਮਗੜ੍ਹ, ਭਾਦੜਾ , ਕਮਾਲ, ਬੀਡੀਪੀਓ ਦਫ਼ਤਰ ਨਾਥੂਸਰੀ ਚੌਪਟਾ, ਗੁੜੀਆ, ਜਸਾਨੀਆ, ਤਾਜੀਆ ਖੇੜਾ, ਖੇੜੀ ਅਤੇ ਹੋਰ ਖੇਤਰਾਂ ਵਿੱਚ ਤਿਰੰਗਾ ਯਾਤਰਾਵਾਂ ਅਤੇ ਹੋਰ ਸਮਾਗਮ ਆਯੋਜਿਤ ਕੀਤੇ ਗਏ। ਵਿਦਿਆਰਥੀਆਂ ਦੇ ਨਾਲ-ਨਾਲ, ਅਧਿਆਪਕਾਂ, ਨੌਜਵਾਨਾਂ ਅਤੇ ਪਿੰਡ ਵਾਸੀਆਂ ਨੇ ਵੀ ਇਨ੍ਹਾਂ ਤਿਰੰਗਾ ਯਾਤਰਾਵਾਂ ਵਿੱਚ ਹਿੱਸਾ ਲਿਆ।

ਵਧੀਕ ਡਿਪਟੀ ਕਮਿਸ਼ਨਰ ਅਰਪਿਤ ਸੰਗਲ ਨੇ ਕਿਹਾ ਕਿ ਹਰ ਘਰ ਤਿਰੰਗਾ ਅਭਿਆਨ ਮਾਤ ਭੂਮੀ ਪ੍ਰਤੀ ਸਤਿਕਾਰ ਅਤੇ ਏਕਤਾ ਦਾ ਪ੍ਰਤੀਕ ਹੈ, ਅਤੇ ਇਸ ਲਈ, ਸਾਨੂੰ ਸਾਰਿਆਂ ਨੂੰ ਉਤਸ਼ਾਹ ਨਾਲ ਹਿੱਸਾ ਲੈਣਾ ਚਾਹੀਦਾ ਹੈ। ਹਰ ਘਰ ਤਿਰੰਗਾ ਅਭਿਆਨ ਸਿਰਫ਼ ਇੱਕ ਪ੍ਰੋਗਰਾਮ ਨਹੀਂ ਹੈ, ਸਗੋਂ ਦੇਸ਼ ਪ੍ਰਤੀ ਸਤਿਕਾਰ, ਮਾਣ ਅਤੇ ਏਕਤਾ ਦੀ ਭਾਵਨਾ ਪ੍ਰਦਰਸ਼ਨ ਕਰਨ ਦਾ ਇੱਕ ਮੌਕਾ ਹੈ।

Related posts

ਅਨਮੋਲ ਗਗਨ ਮਾਨ ਵਲੋਂ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ 

Bunty

ਅਮਿਤ ਸ਼ਾਹ ਦੇ ਬਿਆਨ ਨਾਲ ਪੰਜਾਬ ਦੀ ਸਿਆਸਤ ‘ਚ ਭੂਚਾਲ

Bunty

‘ਕਿਸਾਨ ਮਹਾਂਪੰਚਾਇਤ’ ਇਤਿਹਾਸਕ ਹੋ ਨਿਬੜੀ: 10 ਨੂੰ ਦੇਸ਼ ਭਰ ’ਚ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦਾ ਹੋਕਾ !

admin