Punjab

‘ਗੁਰੂ ਦਾ ਸਿੱਖ ਗੁਰਦੁਆਰੇ ਨਤਮਸਤਕ ਹੋਣ ਆਏ ਕਿਸੇ ਕਿਸੇ ਉਪਰ ਵੀ ਹਮਲਾ ਨਹੀਂ ਕਰ ਸਕਦਾ’

ਸਿੰਘ ਸਾਹਿਬ, ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ।

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਆਉਂਦੀ ਹੈ ਜਿੱਥੋਂ ਸਰਬੱਤ ਦੇ ਭਲੇ ਦਾ ਅਰਦਾਸ ਕੀਤੀ ਜਾਂਦੀ ਹੈ ਅਤੇ ਅਜਿਹੀ ਥਾਂ ਉੱਤੇ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਹੀ ਮੰਦਭਾਗਾ ਵਰਤਾਰਾ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ਼ਰਧਾਲੂ ਸਿੱਖ ਵਜੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਹੋਏ ਹਨ, ਜਿੱਥੇ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਵੱਲੋਂ ਸਵੇਰੇ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਬਖ਼ਸ਼ਿਆ ਗਿਆ, ਪਰੰਤੂ ਕਿਸੇ ਸ਼ਰਾਰਤੀ ਵਿਅਕਤੀ ਵੱਲੋਂ ਉਨ੍ਹਾਂ ਉੱਤੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਵਿੱਚ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਾਲ ਜਿੱਥੇ ਗੁਰਦੁਆਰਾ ਸਾਹਿਬਾਨ ਦੇ ਮਾਣ ਸਤਿਕਾਰ ਨੂੰ ਠੇਸ ਪੁੱਜਦੀ ਹੈ ਉੱਥੇ ਹੀ ਸਮੁੱਚੀ ਸਿੱਖ ਕੌਮ ਦੇ ਅਕਸ ਨੂੰ ਭਾਰੀ ਸੱਟ ਵੱਜਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਦਾ ਸੱਚਾ ਸਿੱਖ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਆਏ ਕਿਸੇ ਵੀ ਸਿੱਖ ਉੱਤੇ ਹਮਲਾ ਨਹੀਂ ਕਰ ਸਕਦਾ ਅਤੇ ਅਜਿਹਾ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ।

Related posts

ਵਿਦਿਆਰਥੀਆਂ ਨੇ ਚਿੱਤਰਕਾਰੀ ਰਾਹੀਂ ਪਿੰਡ ਦੀਆਂ ਵਾਤਾਵਰਣ ਸਮੱਸਿਆਵਾਂ ਦੀ ਕੀਤੀ ਨਿਸ਼ਾਨਦੇਹੀ

admin

ਪਟਿਆਲਾ ਬਣੀ ਹੌਟ ਸੀਟ, ਸੌਖਾ ਨਹੀਂ ਕੈਪਟਨ ਦੀ ਜਿੱਤ ਦਾ ਰਾਹ

Bunty

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ‘ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਸਫ਼ਾਏ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਈ

Bunty