Punjab

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਸੁਖਬੀਰ ਸਿੰਘ ਬਾਦਲ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ।

ਨਾਂਦੇੜ – ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੀਤੇ ਦਿਨ ਇੱਕ ਨਿਹੰਗ ਸਿੰਘ ਜਸਪਾਲ ਸਿੰਘ ਵੱਲੋਂ ਕਾਤਲਾਨਾ ਹਮਲਾ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਸੀ। ਹਾਲਾਂਕਿ, ਮੌਕੇ ‘ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਹਮਲਾਵਰ ਨੂੰ ਤੁਰੰਤ ਦਬੋਚ ਲਿਆ। ਹਮਲੇ ਤੋਂ ਬਾਅਦ ਸੁਖਬੀਰ ਬਾਦਲ ਨੂੰ ਤੁਰੰਤ ਨਿੱਜੀ ਹਸਪਤਾਲ ਲੈ ਜਾਇਆ ਗਿਆ ਸੀ, ਜਿੱਥੇ ਉਨ੍ਹਾਂ ਦੇ ਹੱਥ ‘ਤੇ ਕਾਫੀ ਟਾਂਕੇ ਲੱਗੇ ਹਨ। ਡਾਕਟਰਾਂ ਨੇ ਪੁਸ਼ਟੀ ਕੀਤੀ ਹੈ ਕਿ ਉਹ ਖ਼ਤਰੇ ਤੋਂ ਬਾਹਰ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਸ਼ੁੱਕਰਵਾਰ ਨੂੰ ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ, ਜਿਸਤੋਂ ਬਾਅਦ ਉਹ ਮੀਡੀਆ ਨਾਲ ਰੂ-ਬ-ਰੂ ਹੋਏ।

ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ, “ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ॥ ਉਨ੍ਹਾਂ ਉੱਪਰ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਹੱਥ ਹੈ ਅਤੇ ਗੁਰੂ ਸਾਹਿਬ ਦੀ ਕਿਰਪਾ ਸਦਕਾ ਉਹ ਸੁਰੱਖਿਅਤ ਹਨ। ਉਹ ਨਾ ਤਾਂ ਕਦੇ ਕਿਸੇ ਤੋਂ ਡਰੇ ਹਨ ਅਤੇ ਨਾ ਹੀ ਡਰਨਗੇ। ਉਨ੍ਹਾਂ ਕਿਹਾ ਅਕਾਲੀ ਦਲ ਹਰ ਕੁਰਬਾਨੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ ‘ਤੇ ਹਮਲਾ ਹੋਇਆ ਸੀ ਅਤੇ ਹੁਣ ਫਿਰ ਇੱਕ ਵਾਰ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਹਮਲੇ ਧਾਰਮਿਕ ਅਸਥਾਨਾਂ ਤੇ ਹੋਏ ਹਨ। ਉਨ੍ਹਾਂ ਕਿਹਾ ਕਿ ਸਾਡੇ ਲਈ ਪੰਜਾਬ ਦਾ ਭਾਈਚਾਰਾ ਸਭ ਤੋਂ ਉੱਤੇ ਹੈ।”

Related posts

ਵੱਖ ਵੱਖ ਖੇਤਰਾਂ ’ਚ ਮੱਲਾਂ ਮਾਰਨ ਵਾਲਿਆਂ ਦਾ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ – 2022 ਨਾਲ ਸਨਮਾਨ ਇਮਾਨਦਾਰੀ ਅਤੇ ਮਿਹਨਤ ਸਫਲਤਾ ਦੀ ਕੁੰਜੀ: ਲਾਲ ਚੰਦ ਕਟਾਰੂਚੱਕ

Bunty

ਮੁੱਖ-ਮੰਤਰੀ ਦੇ ਅਧਿਕਾਰਾਂ ਨੂੰ ਘਟਾਉਣ ਅਤੇ ਖੋਹੇ ਜਾਣ ਨੂੰ ਮਨਜ਼ੂਰ ਨਹੀਂ ਕਰਨਗੇ: ਰਾਜਾ ਵੜਿੰਗ

admin

ਐਨ.ਆਰ.ਆਈਜ਼. ਦੀ ਸਹੂਲਤ ਲਈ ਹਰ ਜ਼ਿਲ੍ਹੇ ’ਚ ਲਗਾਏ ਜਾਣਗੇ ਨੋਡਲ ਅਫ਼ਸਰ: ਕੁਲਦੀਪ ਸਿੰਘ ਧਾਲੀਵਾਲ 

Bunty