Breaking NewsIndiaLatest News

ਭਾਜਪਾ ਪ੍ਰਧਾਨ ਨਿਤਿਨ ਨਬੀਨ ਵਲੋਂ ਆਪਣੀ ਨਵੀਂ ਟੀਮ ਦਾ ਕੀਤਾ ਐਲਾਨ

ਨਿਤਿਨ ਨਬੀਨ, ਭਾਜਪਾ ਦੇ ਰਾਸ਼ਟਰੀ ਪ੍ਰਧਾਨ।

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਨਿਤਿਨ ਨਵੀਨ ਦੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਨਿਤਿਨ ਨਬੀਨ ਦੀ ਅੱਜ ਦੀ ਸੂਚੀ ਵਿੱਚ ਪੰਜਾਬ, ਯੂਪੀ ਅਤੇ ਉਤਰਾਖੰਡ ਨੂੰ ਚੰਗੀ ਨੁਮਾਇੰਦਗੀ ਮਿਲੀ ਹੈ। ਇਹ ਟੀਮ ਅਗਲੇ ਸਾਲ ਹੋਣ ਵਾਲੀਆਂ ਪੰਜ ਸੂਬਿਆਂ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ। ਭਾਜਪਾ ਦੀ ਨਵੀਂ ਟੀਮ ਵਿੱਚ 13 ਰਾਸ਼ਟਰੀ ਉਪ ਪ੍ਰਧਾਨ ਅਤੇ ਅੱਠ ਜਨਰਲ ਸਕੱਤਰ ਸ਼ਾਮਲ ਹਨ। ਜਾਰੀ ਕੀਤੀ ਗਈ ਲਿਸਟ ’ਚ ਬੀਜੇਪੀ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਨੈਸ਼ਨਲ ਵਾਈਸ ਪ੍ਰੇਸਿਡੈਂਟ ਬਣਾਇਆ ਗਿਆ ਹੈ। ਇਨ੍ਹਾਂ ਤੋਂ ਇਲਾਵਾ ਪੰਜਾਬ ਤੋਂ ਹੀ ਤਰੁਣ ਚੁੱਘ ਨੂੰ ਮੁੱਖ ਦਫਤਰ ਇੰਚਾਰਜ ਐਲਾਨਿਆ ਹੈ।

ਇਨ੍ਹਾਂ ਤੋਂ ਇਲਾਵਾ ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਸਿੰਧੀਆ ਨੂੰ ਰਾਸ਼ਟਰੀ ਉਪ ਪ੍ਰਧਾਨ, ਰਾਮ ਮਾਧਵ ਨੂੰ ਰਾਸ਼ਟਰੀ ਉਪ ਪ੍ਰਧਾਨ, ਸਮ੍ਰਿਤੀ ਈਰਾਨੀ ਨੂੰ ਜਨਰਲ ਸਕੱਤਰ, ਬੀਐਲ ਸੰਤੋਸ਼ ਨੂੰ ਰਾਸ਼ਟਰੀ ਜਨਰਲ ਸਕੱਤਰ ਅਤੇ ਹਰੀਸ਼ ਦਿਵੇਦੀ ਨੂੰ ਰਾਸ਼ਟਰੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਅਰੁਣ ਸਿੰਘ, ਦੁਸ਼ਯੰਤ ਗੌਤਮ ਅਤੇ ਰਾਧਾ ਮੋਹਨ ਅਗਰਵਾਲ ਨੂੰ ਜਨਰਲ ਸਕੱਤਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਪੰਜਾਬ ਮਾਮਲਿਆਂ ਦੇ ਮੌਜੂਦਾ ਆਬਜ਼ਰਵਰ ਸਤੀਸ਼ ਪੂਨੀਆ ਅਤੇ ਰਾਜ ਸਭਾ ਮੈਂਬਰ ਸੰਜੇ ਭਾਟੀਆ ਨੂੰ ਨਵੇਂ ਜਨਰਲ ਸਕੱਤਰਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਵਿਨੋਦ ਤਾਵੜੇ ਅਤੇ ਸੁਨੀਲ ਬਾਂਸਲ ਜਨਰਲ ਸਕੱਤਰਾਂ ਵਜੋਂ ਸੂਚੀ ਵਿੱਚ ਬਣੇ ਹੋਏ ਹਨ। ਇਸ ਸੂਚੀ ਦੀ ਖ਼ਾਸ ਗੱਲ ਵਣਜ ਮੰਤਰੀ ਪੀਯੂਸ਼ ਗੋਇਲ ਦੀ ਭਾਜਪਾ ਦੇ ਖ਼ਜ਼ਾਨਚੀ ਵਜੋਂ ਨਿਯੁਕਤੀ ਹੈ।

ਨਿਤਿਨ ਨਵੀਨ ਦੀ ਟੀਮ ਵਿੱਚ ਵਸੁੰਧਰਾ ਰਾਜੇ ਸਿੰਧੀਆ, ਤੀਰਥ ਸਿੰਘ ਰਾਵਤ, ਰਾਮ ਮਾਧਵ, ਬੈਜੰਤ ਜੈ ਪਾਂਡਾ, ਡੀ. ਪੁਰੰਦੇਸ਼ਵਰੀ, ਰੇਖਾ ਵਰਮਾ, ਵਰਸ਼ਾਬੇਨ ਨਰੇਂਦਰਭਾਈ ਦੋਸ਼ੀ, ਭਾਰਤੀ ਪ੍ਰਵੀਨ ਪਵਾਰ, ਮਨਪ੍ਰੀਤ ਸਿੰਘ ਬਾਦਲ, ਲਾਲ ਸਿੰਘ ਆਰੀਆ, ਐਮ. ਨਾਗਰਾਜ, ਤਾਰਿਕ ਮਨਸੂਰ, ਅਤੇ ਮਧੂਚੰਦਰ ਰਾਸ਼ਟਰੀ ਪ੍ਰਧਾਨ ਵਜੋਂ ਸ਼ਾਮਲ ਹਨ। ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ ਤੋਂ ਉੱਪ ਪ੍ਰਧਾਨ ਐਲਾਨਿਆ ਗਿਆ ਹੈ।

ਭਾਜਪਾ ਨੇ ਕਵਿਤਾ ਪਾਟੀਦਾਰ, ਕੇ. ਸੁਰੇਂਦਰਨ, ਡਾ: ਭੋਲਾ ਸਿੰਘ, ਡਾ: ਪ੍ਰਦੀਪ ਵਰਮਾ, ਸੰਦੀਪ ਪਾਠਕ, ਫਾਂਗਨੋਨ ਕੋਨਯਕ, ਸੰਗੀਤਾ ਯਾਦਵ, ਅਨਿਲ ਐਂਟਨੀ, ਡਾ. ਐਮ. ਵੈਂਕਟੇਸ਼ਨ, ਮਨੋਜ ਤਿੱਗਾ ਅਤੇ ਸਿਧਾਰਥ ਸ਼ੰਭੂ ਨੂੰ ਰਾਸ਼ਟਰੀ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ, ਉਤਰਾਖੰਡ ਤੋਂ ਲੋਕ ਸਭਾ ਮੈਂਬਰ ਅਨਿਲ ਬਲੂਨੀ ਮੀਡੀਆ ਮੁਖੀ ਵਜੋਂ ਬਣੇ ਰਹਿਣਗੇ।

Related posts

ਈਡੀ ਵਲੋਂ 29 ਅਦਾਕਾਰਾਂ, ਇਨਫਲੂਐਂਸਰਾਂ ਤੇ ਯੂਟਿਊਬਰਾਂ ਵਿਰੁੱਧ ਕੇਸ ਦਰਜ !

admin

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਉਨ੍ਹਾਂ ਦੇ ਮੰਤਰੀਆਂ ਨੇ ਚਾਰਜ ਸੰਭਾਲਿਆ

Bunty

ਇਕ ਦਿਨ ਬਾਅਦ ਫਿਰ ਵਧੇ ਕੋਰੋਨਾ ਮਾਮਲੇ, 24 ਘੰਟਿਆਂ ‘ਚ 3205 ਲੋਕ ਹੋਏ ਪੀੜਤ, 31 ਦੀ ਮੌਤ

Bunty