Punjab

ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਦੇ ਪੰਜਾਬ ਬੰਦ ਦਾ ਸਮਰਥਨ ਕਰਦੇ ਹਾਂ – ਵਡਾਲਾ

ਸ਼੍ਰੋਮਣੀ ਅਕਾਲੀ ਦਲ ਪੁਨਰ–ਸੁਰਜੀਤ।
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ, ਸੀਨੀਅਰ ਮੀਤ ਪ੍ਰਧਾਨ ਸ ਸੁੱਚਾ ਸਿੰਘ ਛੋਟੇਪੁਰ, ਸ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਯੂਥ ਵਿੰਗ ਦੇ ਪ੍ਰਧਾਨ ਸ ਗੁਰਜੀਤ ਸਿੰਘ ਤਲਵੰਡੀ ਨੇ ਇਕ ਸਾਂਝੇ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ ਉਹ ਆਪਣੀ ਜਥੇਬੰਦੀ ਵੱਲੋਂ 21 ਅਗਸਤ ਨੂੰ ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੇ ਗਏ ਪੰਜਾਬ ਬੰਦ ਦਾ ਪੂਰਨ ਸਮਰਥਨ ਕਰਦੇ ਹਨ। ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਸਰਹੱਦ ‘ਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਨੇ ਇਸ ਬੰਦ ਦੀ ਕਾਲ ਦਿੱਤੀ ਹੋਈ ਹੈ। ਇਹ ਕਾਲ ਬੰਦੀ ਸਿੰਘਾਂ ਦੀ ਰਿਹਾਈ ਅਤੇ 15 ਅਗਸਤ ਨੂੰ ਮੋਰਚੇ ਵੱਲੋਂ ਕੀਤੇ ਗਏ ਸ਼ਾਂਤਮਈ ਮਾਰਚ ਉਤੇ ਤਸ਼ੱਦਦ ਕਰਨ ਅਤੇ ਆਗੂਆਂ ਉੱਤੇ ਪਰਚੇ ਦਰਜ ਕਰਨ ਖਿਲਾਫ ਦਿੱਤੀ ਗਈ ਹੈ।
ਇਹਨਾਂ ਆਗੂਆਂ ਨੇ ਕਿਹਾ ਕਿ ਸਰਕਾਰ ਸਾਡੇ ਸਿੰਘਾਂ ਨੂੰ ਰਿਹਾਅ ਕਰਨ ਤੋਂ ਹੀ ਇਨਕਾਰੀ ਨਹੀਂ ਹੈ, ਸਗੋਂ ਉਹਨਾਂ ਦੀ ਰਿਹਾਈ ਦੀ ਮੰਗ ਕਰਨ ਵਾਲਿਆਂ ਦੀ ਅਵਾਜ ਨੂੰ ਤਸ਼ੱਦਦ ਅਤੇ ਪਰਚਿਆਂ ਨਾਲ ਦਬਾਅ ਵੀ ਰਹੀ ਹੈ। ਇਸ ਲਈ ਪੰਜਾਬ ਦੇ ਇਨਸਾਫ ਪਸੰਦ ਲੋਕਾਂ ਨੂੰ ਸਰਕਾਰਾਂ ਦੀ ਇਸ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦੇਣ ਲਈ 21 ਅਗਸਤ ਨੂੰ ਮੁਕੰਮਲ ਬੰਦ ਰੱਖਣ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਸਾਡੀ ਜਥੇਬੰਦੀ ਦੇ ਆਗੂ ਅਤੇ ਵਰਕਰ ਲੋਕਾਂ ਨਾਲ ਮਿਲ ਕੇ ਇਸ ਬੰਦ ਨੂੰ ਸਫਲ ਬਣਾਉਣਗੇ ਤਾਂ ਜੋ ਸਜਾ ਭੁਗਤਣ ਤੋਂ ਬਾਅਦ ਵੀ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੈਠੇ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸਰਕਾਰਾਂ ‘ਤੇ ਦਬਾਅ ਬਣਾਇਆ ਜਾ ਸਕੇ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Related posts

ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ

Bunty

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਫ੍ਰੀ ਗਾਈਡਿੰਗ ਅਤੇ ਕੌਸਲਿੰਗ ਵਰਕਸ਼ਾਪ ਦਾ ਆਯੋਜਨ

Bunty

ਸੰਯੁਕਤ ਕਿਸਾਨ ਮੋਰਚਾ ਮੁਫਤ ਵਪਾਰ ਸਮਝੌਤੇ ਖਿਲਾਫ ਮੋਦੀ ਤੇ ਟਰੰਪ ਦੇ ਪੁਤਲੇ ਸਾੜੇਗਾ !

admin