Punjab

ਸ ਹਰਵੇਲ ਸਿੰਘ ਮਾਧੋਪੁਰ ਬਣੇ ਅਕਾਲੀ ਦਲ ਪੁਨਰ ਸੁਰਜੀਤ ਐੱਸ ਸੀ ਵਿੰਗ ਦੇ ਪ੍ਰਧਾਨ 

ਸ ਹਰਵੇਲ ਸਿੰਘ ਮਾਧੋਪੁਰ ਨੂੰ ਪਾਰਟੀ ਦੇ ਐੱਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਸ ਹਰਵੇਲ ਸਿੰਘ ਮਾਧੋਪੁਰ ਨੂੰ ਪਾਰਟੀ ਦੇ ਐੱਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।

ਸ ਵਡਾਲਾ ਨੇ ਦੱਸਿਆ ਕਿ ਸ ਹਰਵੇਲ ਸਿੰਘ ਐਮ.ਏ, ਬੀ-ਐੱਡ, ਐਲ.ਐਲ.ਬੀ ਪਾਸ, ਇਕ ਪੜ੍ਹੇ ਲਿਖੇ ਇਮਾਨਦਾਰ ਤੇ ਮਿਹਨਤੀ ਇਨਸਾਨ ਹਨ। ਪ੍ਰਸ਼ਾਸਨਿਕ ਤਜਰਬੇ ਵਜੋਂ ਉਹ ਰਿਟਾਇਰਡ ਜਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਹਨ ਅਤੇ ਬਤੌਰ ਪ੍ਰਿੰਸੀਪਲ ਕਈ ਥਾਵਾਂ ‘ਤੇ ਸੇਵਾਵਾਂ ਨਿਭਾਅ ਚੁੱਕੇ ਹਨ। ਸ ਮਾਧੋਪੁਰ ਅਧਿਆਪਕ ਯੂਨੀਅਨ ਵਿੱਚ ਅਤੇ ਭਾਰਤੀ ਘੱਟ ਗਿਣਤੀ ਅਤੇ ਦਲਿੱਤ ਫਰੰਟ ਵਿੱਚ ਵੀ ਬਤੌਰ ਜਨਰਲ ਸਕੱਤਰ ਆਪਣੀਆਂ ਸੇਵਾਵਾਂ ਦੇਂਦੇ ਰਹੇ ਹਨ। ਮੌਜੂਦਾ ਸਮੇਂ ਵਿੱਚ ਵੀ ਉਹ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਨਾਲ-ਨਾਲ ਹੋਰ ਵੀ ਕਈ ਸਮਾਜਿਕ ਸੰਸਥਾਵਾਂ ਵਿੱਚ ਕੰਮ ਕਰ ਰਹੇ ਹਨ। ਇਸ ਲਈ ਪਾਰਟੀ ਨੇ ਉਹਨਾਂ ਵੱਲੋਂ ਕੀਤੀਆਂ ਸੇਵਾਵਾਂ ਅਤੇ ਉਹਨਾਂ ਦੇ ਜੁਝਾਰੂ ਜਜਬੇ ਨੂੰ ਸਨਮੁੱਖ ਰੱਖਦਿਆਂ, ਪਾਰਟੀ ਦੇ ਐੱਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਦਿੱਤੀ ਗਈ ਇਸ ਜਿੰਮੇਵਾਰੀ ਦੇ ਨਾਲ ਹੀ ਉਹਨਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਜਲਦੀ ਤੋ ਜਲਦੀ ਐਸ.ਸੀ ਵਿੰਗ ਦੇ ਜਥੇਬੰਦਕ ਢਾਂਚੇ ਅਤੇ ਜਿਲ੍ਹਾ ਪੱਧਰੀ ਢਾਂਚੇ ਨੂੰ ਲਾਮਬੱਧ ਕੀਤਾ ਜਾਵੇ। ਪ੍ਰੈਸ ਨੂੰ ਇਹ ਜਾਣਕਾਰੀ ਮੀਡੀਆ ਇੰਚਾਰਜ ਤਜਿੰਦਰ ਸਿੰਘ ਪੰਨੂੰ ਵੱਲੋਂ ਦਿੱਤੀ ਗਈ।

Related posts

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ, ਜੀ.ਐਸ.ਟੀ. ਤੋਂ ਪਹਿਲਾਂ ਦੇ ਬਕਾਏ ਲਈ ਯਕਮੁਸ਼ਤ ਨਿਪਟਾਰਾ ਸਕੀਮ ਲਾਗੂ

Bunty

ਅਜ਼ਾਦੀ ਦੇ 77 ਸਾਲ ਬਾਅਦ ਮਲੇਰਕੋਟਲਾ ਬੁਨਿਆਦੀ ਸਹੂਲਤਾਂ ਤੋਂ ਕੋਹਾਂ ਦੂਰ: ਪ੍ਰਵੇਜ਼ ਖਾਨ

admin

ਟੂ ਪਲੱਸ ਟੂ: ਭਾਰਤ-ਅਮਰੀਕਾ ਨੇ ਰੱਖਿਆ ਸਹਿਯੋਗ ਮਜ਼ਬੂਤ ਬਣਾਉਣ ਲਈ ਵਿਆਪਕ ਚਰਚਾ ਕੀਤੀ

Bunty