Punjab

ਲੈਂਡਸਕੇਪਿੰਗ ਕਮੇਟੀ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਦਾ ਅਗਾਜ਼

ਖ਼ਾਲਸਾ ਕਾਲਜ ਵਿਖੇ ਰੁੱਖ ਲਗਾਓ ਮੁਹਿੰਮ ਦੌਰਾਨ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਰੋਟੇਰੀਅਨ ਅਨਿਲ ਸਿੰਘਲ, ਡਾ. ਰਾਜਬੀਰ ਸਿੰਘ ਸੋਹੀ, ਡਾ. ਤਮਿੰਦਰ ਸਿੰਘ ਤੇ ਹੋਰ ਸਟਾਫ਼ ਤੇ ਵਿਦਿਆਰਥੀ।

ਅੰਮ੍ਰਿਤਸਰ – ਖਾਲਸਾ ਕਾਲਜ ਦੇ ਰੋਟਰੈਕਟ ਕਲੱਬ ਨੇ ਕੈਂਪਸ ਲੈਂਡਸਕੇਪਿੰਗ ਕਮੇਟੀ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਦਾ ਸ਼ਾਨਦਾਰ ਅਗਾਜ਼ ਕੀਤਾ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਸਰਪ੍ਰਸਤੀ ਹੇਠ ਇਹ ਉਪਰਾਲਾ ਭਗਤ ਪੂਰਨ ਸਿੰਘ ਦੀ 34ਵੀਂ ਬਰਸੀ ਨੂੰ ਸਮਰਪਿਤ ਸੀ। ਇਸ ਮੁਹਿੰਮ ਤਹਿਤ ਸੈਸ਼ਨ 2026-27 ਦੌਰਾਨ ਕਾਲਜ ਕੈਂਪਸ ਵਿਖੇ ਵੱਖ-ਵੱਖ ਕਿਸਮਾਂ ਦੇ 1100 ਤੋਂ ਵਧੇਰੇ ਰੁੱਖ ਲਗਾਏ ਜਾਣਗੇ। ਇਸ ਦੌਰਾਨ ਪ੍ਰਿੰ: ਡਾ. ਰੰਧਾਵਾ ਨੇ ਰੋਟਰੀ ਜ਼ਿਲ੍ਹਾ ਗਵਰਨਰ, ਰੋਟੇਰੀਅਨ ਅਨਿਲ ਸਿੰਘਲ ਅਤੇ ਹੋਰਨਾਂ ਸਖ਼ਸ਼ੀਅਤਾਂ ਦੀ ਮੌਜ਼ੂਦਗੀ ’ਚ ਬੂਟਾ ਲਗਾ ਕੇ ਉਕਤ ਮੁਹਿੰਮ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਡਾ. ਰੰਧਾਵਾ ਨੇ ਵਾਤਾਵਰਣ ਸੰਭਾਲ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਰੁੱਖ ਲਗਾਉਣ ਅਤੇ ਵਾਤਾਵਰਣ ਦੀ ਸੁਰੱਖਿਆ ਨਾਲ ਸਬੰਧਿਤ ਹੋਰ ਉਪਰਾਲਿਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਟਿਕਾਊ ਵਿਕਾਸ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਜ਼ਰੂਰੀ ਹੈ, ਸਬੰਧੀ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤ ਨੂੰ ਸੰਭਾਲਣ ’ਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ।

ਇਸ ਮੌਕੇ ਰੋਟੇਰੀਅਨ ਸਿੰਘਲ ਨੇ ਰੁੱਖ ਲਗਾਓ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁਹਿੰਮ ਨੂੰ ਭਗਤ ਪੂਰਨ ਸਿੰਘ ਦੀ 34ਵੀਂ ਬਰਸੀ ਨੂੰ ਸਮਰਪਿਤ ਕਰਨ ਸਬੰਧੀ ਕਾਲਜ ਨੂੰ ਵਧਾਈ ਦਿੱਤੀ। ਉਨ੍ਹਾਂ ਵਾਤਾਵਰਣ ਸੰਭਾਲ ਪ੍ਰਤੀ ਕਾਲਜ ਦੀ ਵਚਨਬੱਧਤਾ ਦੀ ਪ੍ਰਸ਼ੰਸਾ ਕਰਦਿਆਂ ਵਿਦਿਆਰਥੀਆਂ ਨੂੰ ਵਾਤਾਵਰਣ ਸੁਰੱਖਿਆ ਅਤੇ ਟਿਕਾਊ ਵਿਕਾਸ ਦੇ ਕਾਰਜਾਂ ’ਚ ਸਰਗਰਮ ਭਾਗੀਦਾਰੀ ਰਾਹੀਂ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਨਵੇਂ ਲਗਾਏ ਗਏ ਬੂਟਿਆਂ ਦੀ ਦੇਖਭਾਲ ਕਰਨ, ਕੈਂਪਸ ਨੂੰ ਵਧੇਰੇ ਹਰਿਆ-ਭਰਿਆ, ਸਾਫ਼-ਸੁਥਰਾ ਅਤੇ ਟਿਕਾਊ ਬਣਾਉਣ ਲਈ ਮਿਲ ਕੇ ਕੰਮ ਕਰਨ ਦਾ ਅਹਿਦ ਲਿਆ ਗਿਆ। ਇਸ ਮੌਕੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ, ਵਿਦਿਆਰਥੀ ਭਲਾਈ ਡੀਨ ਡਾ. ਦਲਜੀਤ ਸਿੰਘ, ਕੈਂਪਸ ਲੈਂਡਸਕੇਪਿੰਗ ਕਮੇਟੀ ਦੇ ਇੰਚਾਰਜ ਡਾ. ਰਾਜਬੀਰ ਸਿੰਘ ਸੋਹੀ, ਰੋਟਰੀ ਕਲੱਬ ਸਿਵਲ ਲਾਈਨਜ਼ ਦੇ ਪ੍ਰਧਾਨ ਡਾ. ਗੁਰਪ੍ਰੀਤ ਬੱਲ, ਕਾਲਜ ਰੋਟਾਰੈਕਟ ਕਲੱਬ ਸਲਾਹਕਾਰ ਸ: ਗੁਰਵੇਲ ਸਿੰਘ ਮੱਲ੍ਹੀ, ਡਾ. ਜਸਵਿੰਦਰ ਕੌਰ, ਡਾ. ਪ੍ਰਭਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।

Related posts

ਪੰਜਾਬੀ ਦੇ ਉਘੇ ਸਾਹਿਤਕਾਰ ਤੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਖ਼ਾਲਸਾ ਯੂਨੀਵਰਸਿਟੀ ਦੇ ਉਪ-ਕੁਲਪਤੀ ਨਿਯੁਕਤ

admin

‘ਮੇਰੀ ਸਿਹਤ ਮੇਰੇ ਅਧਿਕਾਰ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ !

admin

ਭਗਵੰਤ ਮਾਨ ਦੀ ਤਬੀਅਤ ਵਿਗੜੀ: ਦਿੱਲੀ ਦੇ ਅਪੋਲੋ ਹਸਪਤਾਲ ‘ਚ ਦਾਖਲ !

admin