Breaking NewsLatest NewsPunjab

ਸੈਂਟਰਲ ਪਾਰਕ ਵਿੱਚ 300 ਬੂਟੇ ਲਗਾਏ ਗਏ

ਮਾਨਸਾ ਦੇ ਸੈਂਟਰਲ ਪਾਰਕ ਵਿੱਚ ਪਾਰਕ ਕਮੇਟੀ ਦੇ ਸਹਿਯੋਗ ਨਾਲ ਐਸਬੀਆਈ ਬੈਂਕ ਵੱਲੋਂ ਵੱਖ-ਵੱਖ ਕਿਸਮਾਂ ਦੇ ਕਰੀਬ 300 ਬੂਟੇ ਲਗਾਏ ਗਏ।

ਮਾਨਸਾ – ਮਾਨਸਾ ਦੇ ਸੈਂਟਰਲ ਪਾਰਕ ਵਿੱਚ ਪਾਰਕ ਕਮੇਟੀ ਦੇ ਸਹਿਯੋਗ ਨਾਲ ਐਸਬੀਆਈ ਬੈਂਕ ਵੱਲੋਂ ਵਾਤਾਵਰਨ ਸੁਰੱਖਿਆ ਮੁਹਿੰਮ ਤਹਿਤ ਵੱਖ-ਵੱਖ ਕਿਸਮਾਂ ਦੇ ਕਰੀਬ 300 ਬੂਟੇ ਲਗਾਏ ਗਏ। ਇਸ ਮੌਕੇ ਇਲਾਕੇ ਦੇ ਲੋਕਾਂ ਅਤੇ ਪਾਰਕ ਕਮੇਟੀ ਦੇ ਮੈਂਬਰਾਂ ਨੇ ਵਾਤਾਵਰਨ ਨੂੰ ਹਰਾ-ਭਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ।

ਇਸ ਮੌਕੇ ਬਠਿੰਡਾ ਜ਼ੋਨ ਦੇ ਰੀਜਨਲ ਮੈਨੇਜਰ ਸ੍ਰੀ ਆਨੰਦ ਕੁਮਾਰ ਗੁਪਤਾ ਅਤੇ ਮੈਨੇਜਰ ਸ੍ਰੀ ਮਨੀਸ਼ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਡਾ ਵਾਤਾਵਰਨ ਗੰਭੀਰ ਖ਼ਤਰੇ ਵਿੱਚ ਹੈ। ਪ੍ਰਦੂਸ਼ਣ ਲਗਾਤਾਰ ਵੱਧ ਰਿਹਾ ਹੈ, ਜਦਕਿ ਮੀਂਹ ਵੀ ਪਹਿਲਾਂ ਦੇ ਮੁਕਾਬਲੇ ਘੱਟ ਹੋ ਰਹੇ ਹਨ। ਅਜਿਹੇ ਹਾਲਾਤ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਕਾਫ਼ੀ ਨਹੀਂ ਹੈ, ਸਗੋਂ ਇਨ੍ਹਾਂ ਦੀ ਸਹੀ ਤਰੀਕੇ ਨਾਲ ਦੇਖਭਾਲ ਕਰਨਾ ਵੀ ਬਹੁਤ ਜ਼ਰੂਰੀ ਹੈ। ਜੇਕਰ ਬੂਟਿਆਂ ਨੂੰ ਸਮੇਂ ਸਿਰ ਪਾਣੀ ਦਿੱਤਾ ਜਾਵੇ ਅਤੇ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ ਤਾਂ ਇਹ ਵੱਡੇ ਰੁੱਖ ਬਣ ਕੇ ਵਾਤਾਵਰਨ ਨੂੰ ਸਾਫ਼ ਅਤੇ ਹਰਾ-ਭਰਾ ਬਣਾਉਣ ਵਿੱਚ ਮਦਦ ਕਰਨਗੇ।

ਸ੍ਰੀ ਦਲੀਪ ਕੁਮਾਰ, ਚੀਫ਼ ਮੈਨੇਜਰ ਅਤੇ ਪਾਰਕ ਪ੍ਰਧਾਨ ਮੈਨੇਜਰ ਸਿੰਘ ਗਿੱਲ ਅਤੇ ਹੋਰ ਪਤਵੰਤੇ ਸੱਜਣਾਂ ਨੇ ਵੀ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਦੀ ਅਪੀਲ ਕੀਤੀ।

ਪਾਰਕ ਕਮੇਟੀ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਪਾਰਕ ਨੂੰ ਹੋਰ ਹਰਾ-ਭਰਾ ਅਤੇ ਸੁੰਦਰ ਬਣਾਉਣ ਲਈ ਕਮੇਟੀ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ। ਕਮੇਟੀ ਨੇ ਕਿਹਾ ਕਿ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣਾ ਚਾਹੀਦਾ ਹੈ। ਪਾਰਕ ਕਮੇਟੀ ਨੇ ਕਿਹਾ ਕਿ ਸ਼ਹਿਰ ਨੂੰ ਹਰਾ-ਭਰਾ ਬਣਾਉਣ ਲਈ ਅਜਿਹੀਆਂ ਮੁਹਿੰਮਾਂ ਅੱਗੇ ਵੀ ਜਾਰੀ ਰੱਖੀਆਂ ਜਾਣਗੀਆਂ।

ਇਸ ਮੌਕੇ ਸੇਵਾਮੁਕਤ ਮੈਨੇਜਰ ਸ਼ਮਸ਼ੇਰ ਸਿੰਘ ਸਰਾਂ, ਸੇਵਾਮੁਕਤ ਐਸਡੀਓ ਗੁਰਸੇਵਕ ਸਿੰਘ, ਸੇਵਾਮੁਕਤ ਡਿਪਟੀ ਡੀਈਓ ਗੁਰਲਾਭ ਸਿੰਘ, ਸੇਵਾਮੁਕਤ ਪੁਲਿਸ ਇੰਸਪੈਕਟਰ ਰਾਜਿੰਦਰ ਸਿੰਘ, ਹਰਮੇਲ ਸਿੰਘ ਠੇਕੇਦਾਰ, ਰਾਹੁਲ ਕੁਮਾਰ ਗੁਪਤਾ, ਜਸਪਾਲ ਸਿੰਘ ਸਿੱਧੂ, ਮੈਨੇਜਰ ਸਿੰਘ ਗਹਿਲੇ, ਨਿਰਭੈ ਸਿੰਘ ਜਵਾਹਰਕੇ, ਰਾਕੇਸ਼ ਮੱਖਾ, ਭੀਮ ਸਿੰਘ ਫੌਜੀ, ਸ਼ਮਸ਼ੇਰ ਸਿੰਘ ਅਤੇ ਮਨਜੀਤ ਸਿੰਘ ਸਮੇਤ ਕਈ ਪਤਵੰਤੇ ਹਾਜ਼ਰ ਸਨ।

Related posts

ਗੁਰਦਾਸਪੁਰ ਅਤੇ ਪਠਾਨਕੋਟ ਲਈ ਇਤਿਹਾਸਕ ਮੌਕਾ’, ਸਰਹੱਦੀ ਵਾਸੀਆਂ ਨੇ 1854 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

Bunty

ਭਰਤ ਭੂਸ਼ਣ ਆਸ਼ੂ ਵਲੋਂ ਜ਼ਿਮਨੀ ਚੋਣ ਲਈ ਨਾਮਜ਼ਦਗੀ ਕਾਗਜ਼ ਦਾਖ਼ਲ !

admin

ਦੇਸ਼ ‘ਚ ਜਲਦ ਹੀ ਦਿਸਣਗੇ ਵਿਦੇਸ਼ੀ ਸੈਲਾਨੀ

Bunty