Breaking NewsLatest NewsPunjab

ਮਾਨਸਾ ਵਿੱਚ 30 ਅਗਸਤ ਤੋਂ ਮੋਰਚਾ: ਕਿਸਾਨ ਮੰਗਾਂ ਲਈ ਜਥੇਬੰਦੀ ਦੀ ਤਿਆਰੀ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 30 ਅਗਸਤ ਤੋਂ ਮਾਨਸਾ ਦੇ ਡੀ.ਸੀ. ਦਫ਼ਤਰ ਅੱਗੇ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।

ਮਾਨਸਾ – ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਵੱਲੋਂ 30 ਅਗਸਤ ਤੋਂ ਮਾਨਸਾ ਦੇ ਡੀ.ਸੀ. ਦਫ਼ਤਰ ਅੱਗੇ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਥੇਬੰਦੀ ਵੱਲੋਂ ਪਿੰਡ-ਪਿੰਡ ਤਿਆਰੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਮੋਰਚੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਵੱਖ-ਵੱਖ ਬਲਾਕਾਂ ਦੇ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਤੋਂ ਬਾਅਦ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ 30 ਅਗਸਤ ਤੋਂ ਸ਼ੁਰੂ ਹੋਣ ਵਾਲੇ ਮੋਰਚੇ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦਰਮਿਆਨ ਮੁਕਤ ਵਪਾਰ ਸਮਝੌਤਾ ਨਹੀਂ ਹੋਣਾ ਚਾਹੀਦਾ, ਕਿਉਂਕਿ ਇਸ ਨਾਲ ਕਿਸਾਨਾਂ ਅਤੇ ਹੋਰ ਕਾਰੋਬਾਰਾਂ ਨੂੰ ਨੁਕਸਾਨ ਹੋਣ ਦਾ ਖਦਸ਼ਾ ਹੈ। ਉਨ੍ਹਾਂ ਪੰਜਾਬ ਵਿੱਚ ਜ਼ਮੀਨਾਂ ਐਕੁਆਇਰ ਕਰਨ ਵਾਲੀ ਨੀਤੀ ਰੱਦ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਸਿਰ ਚੜ੍ਹਿਆ ਕਰਜ਼ਾ ਖਤਮ ਕਰਨ ਅਤੇ ਕਰਜ਼ਿਆਂ ਤੇ ਆਰਥਿਕ ਤੰਗੀਆਂ ਕਾਰਨ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦੇਣ ਦੀ ਮੰਗ ਕੀਤੀ।

ਜਥੇਬੰਦੀ ਨੇ ਇਹ ਵੀ ਮੰਗ ਕੀਤੀ ਕਿ ਸੰਘਰਸ਼ ਦੌਰਾਨ ਦਰਜ ਕੀਤੇ ਮਾਮਲਿਆਂ ਵਿੱਚ ਝੂਠੇ ਪਰਚੇ ਰੱਦ ਕੀਤੇ ਜਾਣ ਅਤੇ ਹੋਰ ਮੰਗਾਂ ਨੂੰ ਵੀ ਮੋਰਚੇ ਵਿੱਚ ਸ਼ਾਮਲ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਮੋਰਚੇ ਨੂੰ ਕਾਮਯਾਬ ਬਣਾਉਣ ਲਈ ਹਰ ਪਿੰਡ ਵਿੱਚ ਜਥੇਬੰਦੀ ਵੱਲੋਂ ਜ਼ੋਰਦਾਰ ਪਹੁੰਚ ਕੀਤੀ ਜਾਵੇਗੀ। ਆਗੂਆਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ 30 ਅਗਸਤ ਤੋਂ ਡੀ.ਸੀ. ਦਫ਼ਤਰ ਮਾਨਸਾ ਅੱਗੇ ਲੱਗਣ ਵਾਲੇ ਮੋਰਚੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ। ਮੀਟਿੰਗ ਵਿੱਚ ਇੰਦਰਜੀਤ ਸਿੰਘ ਝੱਬਰ, ਭੋਲਾ ਸਿੰਘ ਮਾਖਾ, ਉੱਤਮ ਸਿੰਘ ਰਾਮਨੰਦੀ, ਜਗਸੀਰ ਸਿੰਘ ਜਵਾਹਰਕੇ, ਮੇਜਰ ਸਿੰਘ ਗੋਬਿੰਦਪੁਰਾ, ਸਾਧੂ ਸਿੰਘ ਅਕਲੀਆ, ਕੁਲਦੀਪ ਸਿੰਘ ਚਚੋਹਰ ਅਤੇ ਵਾਹਿਗੁਰੂ ਸਿੰਘ ਫੱਟੀ ਸਮੇਤ ਕਈ ਆਗੂ ਹਾਜ਼ਰ ਸਨ।ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਮੋਰਚੇ ਨੂੰ ਸਫਲ ਬਣਾਉਣ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ।

Related posts

ਖ਼ਾਲਸਾ ਕਾਲਜ ਵੱਲੋਂ ‘ਜੈਂਡਰ ਸੰਵੇਦਨਸ਼ੀਲਤਾ ਅਤੇ ਨਸ਼ਾਖੋਰੀ’ ਵਿਸ਼ੇ ’ਤੇ ਨੁੱਕੜ ਨਾਟਕ ਕਰਵਾਇਆ ਗਿਆ

admin

ਮਜੀਠੀਆ ਹੁਣ ਸਿੱਧੂ ਨੂੰ ਸਿੱਧਾ-ਸਿੱਧਾ ਟੱਕਰੂ

admin

ਰਾਮ ਕਥਾ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ

Bunty