ਜਗਰਾਉਂ – ਹਲਕਾ ਜਗਰਾਉਂ ਅਧੀਨ ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਤੇਜੀ ਲਿਆਉਣ ਲਈ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅੱਜ 01 ਸਤੰਬਰ ਨੂੰ ਜਗਰਾਉਂ ਵਿਖੇ ਪਹੁੰਚ ਰਹੇ ਹਨ ਅਤੇ ਉਹ ਸਥਾਨਕ ‘ਪਹਿਲਵਾਨ ਢਾਬਾ’ ਵਿਖੇ ਜਗਰਾਉਂ ਹਲਕੇ ਦੇ 194 ਬੂਥ ਇੰਚਾਰਜਾਂ ਅਤੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨਾਲ ਵਿਚਾਰ-ਚਰਚਾ ਕਰਨਗੇ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਪਾਰਟੀ ਦੇ ਸੀਨੀਅਰ ਆਗੂ ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਜਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਤੇ ਵਲੰਟੀਅਰਾਂ ਵੱਲੋਂ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਜੀ ਦਾ ‘ਨਿੱਘਾ ਸਵਾਗਤ’ ਕੀਤਾ ਜਾਵੇਗਾ। ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਹੋਰ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਲਗਾਈ ਗਈ ਡਿਊਟੀ ਤਹਿਤ 2027 ਵਿੱਚ ਹਲਕਾ ਜਗਰਾਉਂ ਦਾ ਕਿਲਾ ਮੁੜ ਫਤਹਿ ਕਰਨ ਲਈ ਸਮੂਹ ਬੂਥ ਇੰਚਾਰਜਾਂ, ਅਹੁਦੇਦਾਰਾਂ ਅਤੇ ਵਲੰਟੀਅਰ ਸਾਥੀਆਂ ਨਾਲ ਚੱਲ ਰਹੀਆਂ ਸਰਗਰਮੀਆਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ, ਤਾਂ ਜੋ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੋਕ ਪੱਖੀ ਕੰਮਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾ ਸਕੇ। ਉਹਨਾਂ ਦੱਸਿਆ ਕਿ ਮਨੀਸ਼ ਸਿਸੋਦੀਆ ਜੀ ਨਾਲ ਮੀਟਿੰਗ ਕਰਨ ਲਈ ਬੂਥ ਇੰਚਾਰਜਾਂ, ਅਹੁਦੇਦਾਰਾਂ ਤੇ ਵਲੰਟੀਅਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
