Breaking NewsLatest NewsPunjab

ਪੰਜਾਬ ਸਰਕਾਰ ਵੱਲੋਂ ਮਨੁੱਖੀ ਅਧਿਕਾਰਾਂ ਦੀਆਂ ਉਡਾ ਰਹੀ ਹੈ – ਗਿਆਨੀ ਹਰਪ੍ਰੀਤ ਸਿੰਘ

ਗਿਆਨੀ ਹਰਪ੍ਰੀਤ ਸਿੰਘ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ।
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਸਵਾਲ ਪੁੱਛਣ ਵਾਲਿਆਂ ਨੂੰ ਤਸ਼ੱਦਦ ਦਾ ਸ਼ਿਕਾਰ ਬਣਾ ਕੇ ਮਨੁੱਖੀ ਅਧਿਕਾਰਾਂ ਦੀਆਂ ਧੱਜੀਆਂ ਉਡਾ ਰਹੀ ਹੈ। ਉਹਨਾਂ ਕਿਹਾ ਕਿ ਕਦੇ ਇਸੇ ਪਾਰਟੀ ਨੇ ਲੋਕਾਂ ਨੂੰ ਸਿਖਾਇਆ ਸੀ ਕਿ ਸੱਥਾਂ ਵਿੱਚ ਲੀਡਰਾਂ ਨੂੰ ਸਵਾਲ ਪੁੱਛ ਕੇ ਜਵਾਬ ਮੰਗਿਆ ਕਰੋ। ਹੁਣ ਆਪ ਉਹਨਾਂ ਪੁਰਾਣੇ ਲੀਡਰਾਂ ਵਾਂਗ ਜਵਾਬ ਦੇਣ ਤੋਂ ਹੀ ਨਹੀਂ ਮੁਕਰ ਰਹੇ ਸਗੋਂ ਸਵਾਲ ਕਰਨ ਵਾਲਿਆਂ ‘ਤੇ ਅਣਮਨੁੱਖੀ ਤਸ਼ੱਦਦ ਢਾਹ ਰਹੇ ਹਨ। ਜਿਵੇਂ ਕਿ ਪਿਛਲੇ ਦਿਨਾਂ ਵਿੱਚ ਮੁੱਖ ਮੰਤਰੀ ਨੂੰ ਦੂਰ ਤੋਂ ਹੀ ਕਾਲੀ ਝੰਡੀ ਵਿਖਾਉਣ ‘ਤੇ ਸ ਮੋਹਣਜੀਤ ਸਿੰਘ ਸ਼ੇਰੋਂ ਦੇ ਕਕਾਰਾਂ ਦੀ ਬੇਅਦਬੀ ਕੀਤੀ ਅਤੇ ਭਾਰੀ ਤਸੀਹੇ ਦਿੱਤੇ ਗਏ। ਜਿਸ ਕਾਰਨ ਉਹ ਅਜੇ ਵੀ ਹਸਪਤਾਲ ਵਿੱਚ ਦਾਖਲ ਹੈ। ਏਸੇ ਤਰਾਂ ਭਦੌੜ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪਿੰਡ ਤੂਰ ਬਨਜਾਰਾ ਵਾਸੀ ਸ ਗੁਲਜ਼ਾਰ ਸਿੰਘ ਵੱਲੋਂ ਨਸ਼ਿਆਂ ਬਾਰੇ ਸਵਾਲ ਕਰਨ ‘ਤੇ ਏਨਾ ਜਲੀਲ ਕੀਤਾ ਗਿਆ ਕਿ ਉਸ ਨੇ ਸਲਫਾਸ ਖਾ ਕੇ ਆਪਣੀ ਜਾਨ ਹੀ ਦੇ ਦਿੱਤੀ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮਝ ਨਹੀਂ ਆਉਂਦੀ ਸਰਕਾਰ ਬਣਾਉਣ ਤੋਂ ਪਹਿਲਾਂ ਕੇਜਰੀਵਾਲ ਦੀਆਂ ਗਾਰੰਟੀਆਂ ਵਿੱਚ ਨਸ਼ਾ ਖਤਮ ਕਰਨ ਦੀ ਗਾਰੰਟੀ ਦੇਣ ਵਾਲੇ ਹੁਣ ਇਸ ਬਾਰੇ ਜਵਾਬ ਦੇਣ ਤੋਂ ਵੀ ਏਨਾ ਕਿਉਂ ਡਰ ਰਹੇ ਹਨ। ਉਹਨਾਂ ਦੋਸ਼ ਲਗਾਇਆ ਕਿ ਪੰਜਾਬ ਦਾ ਮਨੁੱਖੀ ਅਧਿਕਾਰ ਕਮਿਸ਼ਨ ਵੀ ਗਫਲਤ ਦੀ ਨੀਂਦ ਸੁੱਤਾ ਪਿਆ ਹੈ ਜੋ ਅਜਿਹੇ ਭਿਆਨਕ ਵਰਤਾਰਿਆਂ ਦਾ ਕੋਈ ਨੋਟਿਸ ਨਹੀ ਲੈ ਰਿਹਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦਾ ਇਕ ਵਫਦ ਜਲਦੀ ਹੀ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ ਜਤਿੰਦਰ ਸਿੰਘ ਸ਼ੰਟੀ ਨੂੰ ਮਿਲਕੇ ਇਸ ਬਾਰੇ ਸ਼ਿਕਾਇਤ ਦਰਜ ਕਰਵਾਏਗਾ। ਉਹਨਾਂ ਕਿਹਾ ਕਿ ਸਰਕਾਰ ਦੇ ਇਸ ਤਸ਼ੱਦਦ ਖਿਲਾਫ ਸੰਗਰੂਰ ਜਿਲ੍ਹੇ ਦੇ ਪਾਰਟੀ ਆਗੂ ਸਰਗਰਮੀ ਨਾਲ ਕੰਮ ਕਰ ਰਹੇ ਹਨ। ਇਹ ਪ੍ਰੈੱਸ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Related posts

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

Bunty

ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ 

Bunty

ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ 

Bunty