ਚੰਡੀਗੜ੍ਹ – ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧਰ ਵਿੱਚ ਹੋਵੇਗੀ ਅਤੇ ਇਸ ਦਾ ਫਾਈਨਲ ਮੈਚ 5 ਨਵੰਬਰ ਨੂੰ ਮੋਹਾਲੀ ਵਿੱਚ ਖੇਡਿਆ ਜਾਵੇਗਾ। ਇਸ ਟੂਰਨਾਮੈਂਟ ਵਿੱਚ ਭਾਰਤ, ਪਾਕਿਸਤਾਨ, ਜਾਪਾਨ, ਮਲੇਸ਼ੀਆ, ਚੀਨ ਅਤੇ ਕੋਰੀਆ ਦੀਆਂ ਟੀਮਾਂ ਹਿੱਸਾ ਲੈਣਗੀਆਂ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਹ ਐਲਾਨ ਕਰਦਿਆਂ ਦੱਸਿਆ ਕਿ ਇਸ ਸਮਾਗਮ ਦੌਰਾਨ ਟੂਰਨਾਮੈਂਟ ਦੇ ਲੋਗੋ ਨੂੰ ਵੀ ਜਾਰੀ ਕੀਤਾ ਗਿਆ, ਜਿਸ ਵਿੱਚ ਹਾਕੀ ਇੰਡੀਆ ਦੇ ਖਿਡਾਰੀਆਂ ਨੇ ਸ਼ਮੂਲੀਅਤ ਕੀਤੀ। ਸਰਕਾਰ ਨੇ ਇਸ ਸਮਾਗਮ ਲਈ 25.40 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਅਤੇ ਪੂਰੇ ਟੂਰਨਾਮੈਂਟ ਦੌਰਾਨ ਦਰਸ਼ਕਾਂ ਲਈ ਦਾਖਲਾ ਮੁਫ਼ਤ ਹੋਵੇਗਾ। ਸਰਕਾਰ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏਗੀ। ਇਸ ਤੋਂ ਇਲਾਵਾ, ਪੰਜਾਬ ਹੁਣ ਹਾਕੀ ਇੰਡੀਆ ਲੀਗ ਵਿੱਚ ਮਰਦਾਂ ਅਤੇ ਔਰਤਾਂ ਦੋਵਾਂ ਦੀਆਂ ਟੀਮਾਂ ਉਤਾਰੇਗਾ। ਇਸ ਟੂਰਨਾਮੈਂਟ ਵਿੱਚ ਭਾਰਤ, ਪਾਕਿਸਤਾਨ, ਜਾਪਾਨ, ਮਲੇਸ਼ੀਆ, ਚੀਨ ਅਤੇ ਕੋਰੀਆ ਦੀਆਂ ਟੀਮਾਂ ਹਿੱਸਾ ਲੈਣਗੀਆਂ, ਜਦਕਿ ਓਮਾਨ ਅਤੇ ਬੰਗਲਾਦੇਸ਼ ਨੂੰ ਰਾਖਵੀਆਂ ਟੀਮਾਂ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਪੰਜਾਬ ਦੇ ਖੇਡ ਉਦਯੋਗ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਨੂੰ ਹਾਕੀ ਦੇ ਮੈਦਾਨਾਂ ਤੋਂ ਲੈ ਕੇ ਖੇਡਾਂ ਦਾ ਸਮਾਨ ਬਣਾਉਣ ਵਾਲੀਆਂ ਇਕਾਈਆਂ ਤੱਕ ਦੇ ਦੌਰੇ ‘ਤੇ ਲਿਜਾਇਆ ਜਾਵੇਗਾ। ਇਸ ਤੋਂ ਇਲਾਵਾ ਇਸ ਟੂਰਨਾਮੈਂਟ ਦੌਰਾਨ ਬੱਚਿਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਹਰ ਮੈਚ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮ ਵੀ ਉਲੀਕੇ ਜਾਣਗੇ। ਹਾਕੀ ਦੇ ਤਜਰਬੇਕਾਰ ਅਤੇ ਦਿੱਗਜ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਜੂਨੀਅਰ ਅਤੇ ਸੀਨੀਅਰ ਹਾਕੀ ਲੀਗਾਂ ਦੇ ਆਯੋਜਨ ਲਈ ਵੀ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ, ਪੁਰਸ਼ ਅਤੇ ਮਹਿਲਾ ਵਰਗਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਪੰਜਾਬ ਦੀਆਂ ਟੀਮਾਂ ‘ਹਾਕੀ ਇੰਡੀਆ ਲੀਗ’ ਵਿੱਚ ਹਿੱਸਾ ਲੈਣਗੀਆਂ।
