Breaking NewsLatest NewsPunjab

ਟੈਲੈਂਟ ਹੰਟ-2026 ਅਤੇ ਅਧਿਆਪਕ ਦਿਵਸ ’ਤੇ ਪ੍ਰੋਗਰਾਮ ਕਰਵਾਇਆ ਗਿਆ

ਖ਼ਾਲਸਾ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਡਾ. ਸੁਰਿੰਦਰ ਕੌਰ, ਡਾ. ਰਮਿੰਦਰ ਕੌਰ ਤੇ ਹੋਰ ਸਟਾਫ਼। 

ਅੰਮ੍ਰਿਤਸਰ – ਖਾਲਸਾ ਯੂਨੀਵਰਸਿਟੀ ਵੱਲੋਂ ਖਾਲਸਾ ਕਾਲਜ ਨਾਲ ਮਿਲ ਕੇ ਟੈਲੈਂਟ ਹੰਟ-2026 ਅਤੇ ਅਧਿਆਪਕ ਦਿਵਸ 2026 ਪ੍ਰੋਗਰਾਮ ਕਰਵਾਇਆ ਗਿਆ। ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ’ਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਅਤੇ ਭਾਸ਼ਾਵਾਂ ਡੀਨ ਡਾ. ਰਮਿੰਦਰ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਾਂਝੇ ਮੰਚ ’ਤੇ ਇਕੱਠੇ ਹੋ ਕੇ ਰਚਨਾਤਮਕਤਾ, ਪ੍ਰਤਿਭਾ ਅਤੇ ਅਧਿਆਪਕਾਂ ਪ੍ਰਤੀ ਸਨਮਾਨ ਦੀ ਭਾਵਨਾ ਦਾ ਮੁਜ਼ਾਹਰਾ ਕੀਤਾ।

ਇਸ ਮੌਕੇ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਉਕਤ ਕਰਵਾਇਆ ਗਿਆ ‘ਟੈਲੈਂਟ ਹੰਟ-2026’ ਅਤੇ ਅਧਿਆਪਕ ਦਿਵਸ ਸਮਾਗਮ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਕ੍ਰਿਤਜਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਾਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅੰਦਰ ਪੜ੍ਹਾਈ ਦੇ ਨਾਲ-ਨਾਲ ਸੰਗੀਤ, ਨ੍ਰਿਤ, ਕਵਿਤਾ, ਭਾਸ਼ਣ ਅਤੇ ਹੋਰ ਸਿਰਜਣਾਤਮਕ ਗਤੀਵਿਧੀਆਂ ’ਚ ਵੀ ਬੇਅੰਤ ਸਮਰੱਥਾ ਹੁੰਦੀ ਹੈ। ਅਜਿਹੇ ਪ੍ਰੋਗਰਾਮ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਿਖਾਉਣ, ਆਤਮ-ਵਿਸ਼ਵਾਸ ਵਧਾਉਣ ਅਤੇ ਮੁਕਾਬਲੇ ਦੀ ਭਾਵਨਾ ਵਿਕਸਿਤ ਕਰਨ ਦਾ ਮੌਕਾ ਦਿੰਦੇ ਹਨ।

ਇਸ ਮੌਕੇ ਡਾ. ਰਮਿੰਦਰ ਕੌਰ ਨੇ ਕਿਹਾ ਕਿ ‘ਟੈਲੈਂਟ ਹੰਟ-2026’ ਵਰਗੇ ਪ੍ਰੋਗਰਾਮ ਵਿਦਿਆਰਥੀਆਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਕਰਨਾ ਵੀ ਹੈ। ਅਜਿਹੇ ਮੰਚ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਨਵੀਆਂ ਚੁਣੌਤੀਆਂ ਨੂੰ ਸਵੀਕਾਰ ਕਰਨ ਦਾ ਹੌਸਲਾ ਦਿੰਦੇ ਹਨ।

ਇਸ ਮੌਕੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਡਾ. ਸੁਰਿੰਦਰ ਕੌਰ ਅਤੇ ਡਾ. ਰਮਿੰਦਰ ਕੌਰ ਨੇ ਸਾਂਝੇ ਤੌਰ ’ਤੇ ਕਿਹਾ ਕਿ ਅਧਿਆਪਕ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ’ਚ ਅਹਿਮ ਯੋਗਦਾਨ ਪਾਉਂਦੇ ਹਨ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ’ਚ ਉਨ੍ਹਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ, ਸਿੱਖਿਆ ਨੂੰ ਜੀਵਨ ’ਚ ਅਮਲ ’ਚ ਲਿਆਉਣ ਅਤੇ ਆਪਣੀ ਪ੍ਰਤਿਭਾ ਨੂੰ ਸਮਾਜ ਦੀ ਭਲਾਈ ਲਈ ਵਰਤਣ ਦਾ ਸੱਦਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ ਅਤੇ ਮਿਹਨਤ, ਅਨੁਸ਼ਾਸਨ ਤੇ ਚੰਗੇ ਸੰਸਕਾਰਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।

ਇਸ ਤੋਂ ਪਹਿਲਾਂ ਵਿਭਾਗ ਮੁਖੀ ਡਾ. ਸਾਨੀਆ ਮਰਵਾਹਾ ਨੇ ਸਮਾਗਮ ’ਚ ਪਹੁੰਚੇ ਵਿਸ਼ੇਸ਼ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਵੱਖ-ਵੱਖ ਰੰਗਾਰੰਗ ਪੇਸ਼ਕਾਰੀਆਂ ਨੇ ਸਮਾਗਮ ’ਚ ਜੋਸ਼ ਅਤੇ ਉਤਸ਼ਾਹ ਭਰ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਮੰਚ ’ਤੇ ਆਪਣੀ ਕਲਾ, ਆਤਮ-ਵਿਸ਼ਵਾਸ ਅਤੇ ਰਚਨਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਦੀ ਹਾਜ਼ਰ ਦਰਸ਼ਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਇਸ ਦੌਰਾਨ ਅਧਿਆਪਕਾਂ ਦੀ ਸਮਰਪਣ ਭਾਵਨਾ ਅਤੇ ਵਿਦਿਆਰਥੀਆਂ ਦੇ ਜੀਵਨ ’ਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਸਨਮਾਨ ਦੇਣ ਲਈ ਆਏ ਮਹਿਮਾਨ ਵੱਲੋਂ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ ਅਤੇ ਟੈਲੈਂਟ ਹੰਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਨਮਾਨ ਦੇ ਕੇ ਹੌਸਲਾ-ਅਫ਼ਜ਼ਾਈ ਕੀਤੀ ਗਈ।

Related posts

ਡੀਪੀਆਈ ਦਫਤਰ ਅੱਗੇ ਈਟੀਟੀ 2364 ਤੇ 5994 ਵੱਲੋਂ ਸਾਂਝੇ ਤੌਰ ‘ਤੇ ਲਗਾਇਆ ਧਰਨਾ ਪੰਜਵੇਂ ਦਿਨ ਵੀ ਜਾਰੀ

admin

ਬੇਅਦਬੀ ਦੇ ਮੁੱਦੇ ‘ਤੇ ਪੰਜਾਬ ਸਰਕਾਰ ਗੰਭੀਰ ਹੈ ਤਾਂ ਚੰਗੀ ਗੱਲ : ਭਾਜਪਾ ਪ੍ਰਧਾਨ

admin

ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਦੀ ਰੋਜ਼ਾਨਾ ਰਾਹਤ ਦਿੱਤੀ: ਈ.ਟੀ.ਓ.

Bunty