Breaking NewsLatest NewsPunjab

ਸੁਖਬੀਰ ਬਾਦਲ ਵਲੋਂ ਪੰਜਾਬੀਆਂ ਨੂੰ 2027 ਵਿਧਾਨ ਸਭਾ ਚੋਣਾਂ ‘ਚ ਇਕਜੁਟ ਹੋਣ ਦਾ ਸੁਨੇਹਾ

ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਫਤਿਹਗੜ੍ਹ ਸਾਹਿਬ ਵਿਖੇ 'ਪੰਜਾਬ ਬਚਾਓ' ਰੈਲੀ ਕੀਤੀ ਗਈ।

ਫਤਿਹਗੜ੍ਹ ਸਾਹਿਬ – ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਗਲਵਾਰ ਨੂੰ ਫਤਿਹਗੜ੍ਹ ਸਾਹਿਬ ਵਿਖੇ ‘ਪੰਜਾਬ ਬਚਾਓ’ ਰੈਲੀ ਕੀਤੀ ਗਈ, ਜਿਸ ਦੌਰਾਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 2027 ਵਿਧਾਨ ਸਭਾ ਚੋਣਾਂ ‘ਚ ਇਕਜੁਟ ਹੋਣ ਦਾ ਸੁਨੇਹਾ ਦਿੰਦਿਆਂ ਅਕਾਲੀ ਦਲ ਨੂੰ ਜਿਤਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਦਿੱਲੀ ਵਾਲੀਆਂ ਪਾਰਟੀਆਂ ਨੇ ਪੰਜਾਬ ਨਾਲ ਹਮੇਸ਼ਾ ਧੋਖਾ ਕੀਤਾ ਹੈ ਅਤੇ ਇਹ ਪੰਜਾਬ ‘ਚ ਗੁਰੂਘਰਾਂ ‘ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਆਮ ਆਦਮੀ ਪਾਰਟੀ  ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ‘ਆਪ’ ਨੇ ਪਹਿਲਾਂ ਪੰਜਾਬ ਨੂੰ ਕਰਜ਼ੇ ਵਿੱਚ ਡੋਬ ਕੇ ਰੱਖ ਦਿੱਤਾ ਹੈ ਅਤੇ ਹੁਣ ਬਿਜਲੀ ਸੰਕਟ ਵਿੱਚ ਧੱਕ ਦਿੱਤਾ ਹੈ।

ਫਤਿਹਗੜ੍ਹ ਸਾਹਿਬ ਵਿਖੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਹੋਏ ਬਿਜਲੀ ਦੇ ਬੁਰੇ ਹਾਲ ਦਾ ਦੋਸ਼ੀ ਮੁੱਖ ਮੰਤਰੀ ਭਗਵੰਤ ਮਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਜੋ ਪਹਿਲਾਂ ਬਿਜਲੀ ਪੱਖੋ ਸਰਪਲਸ ਸੂਬਾ ਸੀ, ਉਸ ਪਿੱਛੇ ਸਵਰਗੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਹੱਥ ਸੀ, ਉਨ੍ਹਾਂ ਨੇ ਆਪਣੇ ਕਾਰਜਕਾਲ ਸਮੇਂ ਲੋਕਾਂ ਦੀ ਸੇਵਾ ਕਰਦਿਆਂ ਬਿਜਲੀ ਸਰਪਲਸ ਕੀਤੀ। ਜੋ ਹੁਣ ਦੁਬਾਰਾ ਫਿਰ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਉਹ ਖੁਦ ਉਸੇ ਲੀਹਾਂ ‘ਤੇ ਚਲਦਿਆਂ ਪੰਜਾਬ ਨੂੰ ਬਿਜਲੀ ਸਰਪਲਸ ਸੂਬਾ ਬਣਾ ਦੇਣਗੇ। ਉਨ੍ਹਾਂ ਵਾਅਦਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਪੰਜਾਬ ਵਿੱਚ ਬਿਜਲੀ ਸਰਪਲਸ ਕਰ ਦਿੱਤੀ ਜਾਵੇਗੀ।

ਸੀਐਮ ਮਾਨ ਨੂੰ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ‘ਤੇ ਘੇਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸੇ ਸਰਕਾਰ ਦੇ ਮੰਤਰੀ ਕਰਕੇ ਕਿਸੇ ਦੇ ਘਰ ਦਾ ਜੀਅ ਚਲਾ ਗਿਆ ਹੋਵੇ ਅਤੇ ਮੁੱਖ ਮੰਤਰੀ ਲਈ ਇਸ ਨੂੰ ‘ਛੋਟੀ ਗੱਲ’ ਕਹਿਣਾ ਬਰਦਾਸ਼ਤ ਯੋਗ ਨਹੀਂ ਹੈ। ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸਮਾਗਮ ਦੌਰਾਨ ਸਵਾਲ ਨਾ ਪੁੱਛਣ ਦੇਣ ਅਤੇ ਫਿਰ ਮਾਫੀ ਮੰਗਵਾਉਣ ਲਈ ਜਲੀਲ ਕਰਨ ਪਿੱਛੋਂ ਗੁਲਜ਼ਾਰ ਸਿੰਘ ਨੇ ਸਲਫਾਸ ਖਾ ਲਈ ਸੀ, ਜਿਸ ਦੀ ਅਗਲੇ ਦਿਨ ਮੌਤ ਹੋ ਗਈ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ, ਕਿਉਂਕਿ ਪੰਜਾਬ ਨੂੰ ਚੜਦੀਕਲਾ ਵਿੱਚ ਹਮੇਸ਼ਾ ਖੇਤਰੀ ਪਾਰਟੀ ਹੀ ਲਿਜਾਂਦੀ ਰਹੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ ਪੰਜਾਬੀ ਦਿੱਲੀ ਦੀਆਂ ਸਾਰੀਆਂ ਪਾਰਟੀਆਂ ਨੂੰ ਭਜਾ ਕੇ ਛੱਡਣਗੇ।

Related posts

ਵਿਕਟੋਰੀਆ ਦੇ ਵਿੱਚ 26 ਅਕਤੂਬਰ ਤੋਂ ਪਾਬੰਦੀਆਂ ਦੇ ‘ਚ ਢਿੱਲ ਦੇਣ ਦੇ ਲਈ ਰੋਡਮੈਪ ਦਾ ਐਲਾਨ ਅਗਲੇ ਕੁੱਝ ਦਿਨਾਂ ‘ਚ ਹੋਵੇਗਾ !

admin

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ

Bunty

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ’ਤੇ ਹਾਈ ਕੋਰਟ ਨੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ

Bunty