Breaking NewsLatest NewsPunjab

ਪਰਵਿੰਦਰ ਸਿੰਘ ਕਤਲ ਕਾਂਡ: ਮੁੱਖ ਮੁਲਜ਼ਮ ਕੈਮਿਸਟ ਰਾਜਸਥਾਨ ਤੋਂ ਗ੍ਰਿਫ਼ਤਾਰ

ਪੰਜਾਬ ਪੁਲਿਸ।

ਮਾਨਸਾ – ਮਾਨਸਾ ਵਿੱਚ ਦਿਨ-ਦਿਹਾੜੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਮੁੱਖ ਮੁਲਜ਼ਮ ਕੈਮਿਸਟ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਐਸ.ਐਸ.ਪੀ. ਮਾਨਸਾ ਵੱਲੋਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਝੂਠੀਆਂ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਉਨ੍ਹਾਂ ਨੂੰ ਅੱਗੇ ਫੈਲਾਉਣ। ਲੋਕ ਸ਼ਾਂਤੀ ਬਣਾਈ ਰੱਖਣ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਮਾਨਸਾ ਪੁਲਿਸ ਦਾ ਸਹਿਯੋਗ ਕਰਨ। ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਮਾਨਸਾ ਪੁਲਿਸ ਵੱਲੋਂ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਦੂਜੇ ਪਾਸੇ, ਮ੍ਰਿਤਕ ਕਾਰਕੁਨ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕਰਦਿਆਂ ਹਾਲੇ ਤੱਕ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਅਤੇ ਰੋਸ ਪ੍ਰਗਟ ਕਰ ਰਹੇ ਲੋਕਾਂ ਦੀ ਮੰਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਅਸਤੀਫ਼ਾ ਦੇਣ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਸੀ.ਬੀ.ਆਈ. (CBI) ਤੋਂ ਕਰਵਾਈ ਜਾਵੇ। ਇਸ ਦੁਖਦਾਈ ਘਟਨਾ ਦੇ ਵਿਰੋਧ ਵਿੱਚ ਵੱਖ-ਵੱਖ ਸਿੱਖ ਸੰਗਠਨਾਂ ਵੱਲੋਂ ਅੱਜ ਮਾਨਸਾ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਕਾਰਨ ਬਾਜ਼ਾਰ ਅਤੇ ਕਾਰੋਬਾਰ ਪੂਰੀ ਤਰ੍ਹਾਂ ਬੰਦ ਹਨ। ਪ੍ਰਸ਼ਾਸਨ ਵੱਲੋਂ ਤਣਾਅਪੂਰਨ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕੁਝ ਪੰਥਕ ਆਗੂਆਂ ਤੇ ਅਕਾਲੀ ਆਗੂਆਂ ਨੂੰ ਨਜ਼ਰਬੰਦ ਕੀਤੇ ਜਾਣ ਦੀ ਵੀ ਸੂਚਨਾ ਹੈ। ਇਸ ਦੌਰਾਨ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸਰਕਾਰ ਦੀ ਕਰਵਾਈ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ ਲਾਇਆ ਹੈ ਕਿ ਸਰਕਾਰ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Related posts

ਸਰਕਾਰ ਤੇ ਸਮਾਜ ਨੂੰ ਮਿਲ ਕੇ ਚੰਡੀਗੜ੍ਹ ਨੂੰ ਨਸ਼ਾ ਮੁਕਤ ਬਣਾਉਣ ਲਈ ਕੰਮ ਕਰਨਾ ਹੋਵੇਗਾ – ਰਾਜਪਾਲ ਕਟਾਰੀਆ

admin

ਯੂ. ਜੀ. ਸੀ. ਮਾਨਤਾ ਤੋਂ ਬਾਅਦ ਖਾਲਸਾ ਯੂਨੀਵਰਸਿਟੀ ਦੀ ਨਵੀਂ ਵੈੱਬਸਾਈਟ ਲਾਂਚ !

admin

ਨਾਬਾਲਗ ਕੁੜੀਆਂ ਦੀ ਸੇਵਾ ਸੰਭਾਲ ਲਈ ਮਾਪਿਆਂ ਦਾ ਕੈਂਪ

admin