Breaking NewsLatest NewsPunjab

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ।

ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਕੰਮ ਕਰਦੀਆਂ 11 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਲੰਬਿਤ ਮਾਮਲਿਆਂ ਨੂੰ ਤੇਜ਼ੀ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਨੇ ਸਿਹਤ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਟੀਕਾਕਰਨ ਮੁਹਿੰਮਾਂ ਚਲਾਉਣ ਲਈ ਪੰਚਾਇਤ ਘਰਾਂ ਜਾਂ ਹੋਰ ਢੁਕਵੀਆਂ ਪੰਚਾਇਤੀ ਇਮਾਰਤਾਂ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਇਸ ਨਾਲ ਉਹ ਹਰ ਦੂਜੇ ਦਿਨ ਟੀਕਾਕਰਨ ਮੁਹਿੰਮਾਂ ਨੂੰ ਸੁਚਾਰੂ ਢੰਗ ਨਾਲ ਚਲਾ ਸਕਣਗੀਆਂ।

ਹਰਪਾਲ ਸਿੰਘ ਚੀਮਾ ਨੇ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਦੀਆਂ ਜਾਇਜ਼ ਮੰਗਾਂ ਦੇ ਨਾਲ-ਨਾਲ ਉਨ੍ਹਾਂ ਲਈ ਅਚਨਚੇਤ ਛੁੱਟੀਆਂ ਦੀ ਵਿਵਸਥਾ ਸਬੰਧੀ ਪ੍ਰਸਤਾਵ ਤਿਆਰ ਕਰਕੇ ਕੈਬਨਿਟ ਸਬ-ਕਮੇਟੀ ਨੂੰ ਸੌਂਪਣ ਲਈ ਕਿਹਾ। ਉਨ੍ਹਾਂ ਕਿਹਾ ਕਿ ਫਰੰਟਲਾਈਨ ਸਿਹਤ ਮੁਲਾਜ਼ਮਾਂ ਦੀਆਂ ਕੰਮਕਾਜੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੁਲਾਜ਼ਮ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਹੋਰ ਪ੍ਰਮੁੱਖ ਮੰਗਾਂ ਵੀ ਸਰਕਾਰ ਦੇ ਵਿਚਾਰ ਅਧੀਨ ਹਨ ਅਤੇ ਇਨ੍ਹਾਂ ਬਾਰੇ ਢੁਕਵੇਂ ਫ਼ੈਸਲੇ ਲੈਣ ਲਈ ਯਤਨ ਕੀਤੇ ਜਾ ਰਹੇ ਹਨ।

Related posts

ਜਾਇਦਾਦਾਂ ਦੇ ਮਾਲਕੀ ਹੱਕ ਸੁਰੱਖਿਅਤ ਬਣਾਉਣ ਲਈ ਪੁਰਾਣੇ ਭੂਮੀ ਕਾਨੂੰਨਾਂ ’ਚ ਤਬਦੀਲੀ ਲਿਆਂਦੀ ਜਾਵੇ : ਮੁੱਖ ਮੰਤਰੀ

Bunty

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਜਨਰਲ ਮੈਨੇਜਰਾਂ ਨਾਲ ਸਮੀਖਿਆ ਮੀਟਿੰਗ

Bunty

ਨਵਜੋਤ ਸਿੰਘ ਸਿੱਧੂ ਦਿਨ ’ਚ ਤਿੰਨ ਘੰਟੇ ਭਗਵਾਨ ਨਾਲ ਗੱਲ ਕਰਦਾ !

Bunty