ਮੁੰਬਈ – ਅਦਾਕਾਰ ਟਾਈਗਰ ਸ਼ਰਾਫ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਗਲੈਕਸੀ ਅਪਾਰਟਮੈਂਟਸ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਰਿਪੋਰਟ ਮੁਤਾਬਕ, ਸਲਮਾਨ ਖਾਨ ਦੇ ਘਰ ਦੇ ਬਾਹਰ ਵਾਧੂ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਪੁਲਿਸ ਜਾਂਚ ਨਾਲ ਜੁੜੀ ਜਾਣਕਾਰੀ ਮੁਤਾਬਕ, ਦਿੱਲੀ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਥਿਤ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਥਿਤ ਤੌਰ ‘ਤੇ ਦੱਸਿਆ ਕਿ ਉਹ ਟਾਈਗਰ ਸ਼ਰਾਫ ਨੂੰ ਨਿਸ਼ਾਨਾ ਬਣਾਉਣ ਤੋਂ ਪਹਿਲਾਂ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੀ ਯੋਜਨਾ ਬਣਾ ਰਹੇ ਸਨ। ਪਰ ਘਰ ਦੇ ਬਾਹਰ ਸਖ਼ਤ ਸੁਰੱਖਿਆ ਕਾਰਨ ਉਹ ਆਪਣੀ ਯੋਜਨਾ ਨੂੰ ਅੰਜਾਮ ਨਹੀਂ ਦੇ ਸਕੇ। ਜਾਂਚ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਮੁਲਜ਼ਮਾਂ ਨੇ ਅਮਿਤਾਭ ਬੱਚਨ, ਆਮਿਰ ਖਾਨ ਅਤੇ ਅਕਸ਼ੈ ਕੁਮਾਰ ਦੇ ਘਰਾਂ ਦੇ ਬਾਹਰ ਰੇਕੀ ਕੀਤੀ ਸੀ। ਦੱਸਿਆ ਗਿਆ ਹੈ ਕਿ ਉਨ੍ਹਾਂ ਨੇ ਵੀਡੀਓ ਬਣਾ ਕੇ ਵਿਦੇਸ਼ ਵਿੱਚ ਬੈਠੇ ਆਪਣੇ ਕਥਿਤ ਹੈਂਡਲਰਾਂ ਨੂੰ ਭੇਜੇ ਸਨ। ਇਨ੍ਹਾਂ ਖੁਲਾਸਿਆਂ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖਾਨ ਦੀ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਸਾਹਮਣੇ ਆਏ ਦਾਅਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
