Breaking NewsLatest NewsPunjab

ਇੰਗਲੈਂਡ ਦੇ ਮਿੰਨੀ ਪੰਜਾਬ ਸਾਊਥਾਲ ਵਿਖੇ ਪਰਵਿੰਦਰ ਸਿੰਘ ਝੋਟਾ ਨੂੰ ਸਮਰਪਿਤ ਵਿਸ਼ਾਲ ਰੋਸ ਪ੍ਰਦਰਸ਼ਨ

ਇੰਗਲੈਂਡ ਦੇ ਮਿੰਨੀ ਪੰਜਾਬ ਸਾਊਥਾਲ ਵਿਖੇ ਪਰਵਿੰਦਰ ਸਿੰਘ ਝੋਟਾ ਨੂੰ ਸਮਰਪਿਤ ਵਿਸ਼ਾਲ ਰੋਸ ਪ੍ਰਦਰਸ਼ਨ ਦਾ ਆਯੋਜਨ।
ਸਾਊਥਾਲ, (ਮਨਦੀਪ ਖੁਰਮੀ ਹਿੰਮਤਪੁਰਾ) – ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੇ ਵਿਦੇਸ਼ਾਂ ਵਿੱਚ ਵੀ ਜ਼ੋਰ ਫੜ੍ਹਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਪੁਲਿਸ ਦੇ ਅਸਤੀਫ਼ੇ ਦੀ ਮੰਗ ਸੰਬੰਧੀ ਇੰਗਲੈਂਡ ਦੇ ਸ਼ਹਿਰ ਸਾਊਥਾਲ ਵਿੱਚ ਵੀ ਨੌਜਵਾਨਾਂ ਨੇ ਇਕੱਤਰਤਾ ਕੀਤੀ। ਸਾਊਥਾਲ ਸਥਿਤ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਪੰਜਾਬੀ ਭਾਈਚਾਰੇ ਦੇ ਲੋਕ ਅਤੇ ਨੌਜਵਾਨ ਵੱਡੀ ਤਾਦਾਦ ਵਿੱਚ ਇਕੱਠੇ ਹੋਏ। ਸੈਂਕੜਿਆਂ ਦੀ ਗਿਣਤੀ ‘ਚ ਪਹੁੰਚੇ ਨੌਜਵਾਨਾਂ, ਬਜੁਰਗਾਂ ਅਤੇ ਔਰਤਾਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਨੌਜਵਾਨਾਂ ਦੀ ਸੁਰੱਖਿਆ ਅਤੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ‘ਤੇ ਦੁੱਖ ਪ੍ਰਗਟਾਇਆ। ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਵੀ ਪ੍ਰਮੁੱਖਤਾ ਨਾਲ ਉਠਾਇਆ ਗਿਆ।
ਇਸ ਇਕੱਠ ਵਿੱਚ ਸ਼ਾਮਲ ਲੋਕਾਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਅਤੇ ਨੌਜਵਾਨਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਬੇਹੱਦ ਜ਼ਰੂਰੀ ਹਨ। ਗੱਲਬਾਤ ਦੌਰਾਨ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਲੋੜ, ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਇਸ ਗੰਭੀਰ ਸਮੱਸਿਆ ਵਿਰੁੱਧ ਸਮਾਜਿਕ ਏਕਤਾ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਕੱਤਰ ਹੋਏ ਨੌਜਵਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ, ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਵੀ ਕੀਤੀ।

Related posts

ਬਲਾਗਰ ਭਾਨਾ ਸਿੱਧੂ ’ਤੇ ਹੋਇਆ ਤੀਜਾ ਪਰਚਾ

Bunty

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗੱਜੂਮਾਜਰਾ ਵਿਖੇ 2.70 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼

Bunty

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਅਤੇ ਭਦੌੜ ਦੋਵਾਂ ਸੀਟਾਂ ਤੋਂ ਹਾਰ ਰਹੇ – ਕੇਜਰੀਵਾਲ

admin