Breaking NewsLatest NewsPunjab

ਸ਼ਹੀਦ ਪਰਮਿੰਦਰ ਸਿੰਘ ਝੋਟੇ ਦੇ ਇਨਸਾਫ਼ ਲਈ ਮੋਰਚੇ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰੇਗੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਤਾਮਕੋਟ ਦੀ ਪ੍ਰਧਾਨਗੀ ਹੇਠ ਹੋਈ।

ਮਾਨਸਾ – ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਤਾਮਕੋਟ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜਥੇਬੰਦੀ ਦੀ ਸੂਬਾ ਜਨਰਲ ਸਕੱਤਰ ਸੁਖਵਿੰਦਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸ਼ਹੀਦ ਪਰਮਿੰਦਰ ਸਿੰਘ ਝੋਟੇ ਦੇ ਇਨਸਾਫ਼ ਲਈ ਚੱਲ ਰਹੇ ਮੋਰਚੇ ਵਿੱਚ ਪਹਿਲਾਂ ਨਾਲੋਂ ਵੱਧ ਸਰਗਰਮੀ ਨਾਲ ਹਿੱਸਾ ਲੈਣ ਦਾ ਫ਼ੈਸਲਾ ਕੀਤਾ ਗਿਆ।

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਜ਼ਿਲ੍ਹਾ ਮਾਨਸਾ ਦੇ ਆਗੂਆਂ ਨੇ ਕਿਹਾ ਕਿ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡਾਂ ਵਿੱਚੋਂ ਵੱਧ ਤੋਂ ਵੱਧ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੋਰਚੇ ਵਿੱਚ ਸ਼ਾਮਲ ਲੋਕਾਂ ਲਈ ਲੰਗਰ, ਦੁੱਧ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਦਾ ਪ੍ਰਬੰਧ ਕਰਕੇ ਉਨ੍ਹਾਂ ਨੂੰ ਮੋਰਚੇ ਤੱਕ ਪਹੁੰਚਾਇਆ ਜਾਵੇਗਾ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਆਗੂਆਂ ਨੇ ਮੰਗ ਕੀਤੀ ਕਿ ਐਕਸ਼ਨ ਕਮੇਟੀ ਵੱਲੋਂ ਰੱਖੀਆਂ ਗਈਆਂ ਸਾਰੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ। ਮੀਟਿੰਗ ਵਿੱਚ ਜ਼ਿਲ੍ਹਾ ਮੀਤ ਪ੍ਰਧਾਨ ਦਲਜੀਤ ਸਿੰਘ ਮਾਨਸਾ, ਜ਼ਿਲ੍ਹਾ ਕਮੇਟੀ ਮੈਂਬਰ ਸਰਬਜੀਤ ਸਿੰਘ ਮਾਨਸਾ ਖੁਰਦ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪ੍ਰਧਾਨਾਂ ਅਤੇ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

Related posts

ਪੰਜਾਬ ਪੁਲਿਸ ਵਲੋਂ ਮੁਕਾਬਲੇ ਤੋਂ ਬਾਅਦ ਇੱਕ ਬਦਮਾਸ਼ ਗ੍ਰਿਫ਼ਤਾਰ !

admin

BSP ਮੁਖੀ ਮਾਇਆਵਤੀ ਦਾ ਕਾਂਗਰਸ ‘ਤੇ ਵੱਡਾ ਹਮਲਾ

Bunty

ਹਾਈਵੇਅ ’ਤੇ ਫਸੇ ਯਾਤਰੀਆਂ ਲਈ NHAI ਦੀ ਹੈਲਪਲਾਈਨ AI ਨਾਲ ਲੈਸ ਹੋਵੇਗੀ

admin