Breaking NewsLatest NewsPunjab

9ਬੀ. ਐਨ. ਦੇ ਐਨ. ਸੀ. ਸੀ. ਕੈਡਿਟਸ ਦੁਆਰਾ ਟੀ. ਬੀ. ਮੁਕਤ ਭਾਰਤ ਅਭਿਆਨ ਤਹਿਤ ਪ੍ਰੋਗ੍ਰਾਮ ਅਯੋਜਿਤ

ਜਾਗਰੂਕਤਾ ਰੈਲੀ ਦੌਰਾਨ ਕਾਰਜਕਾਰੀ ਪ੍ਰਿੰਸੀਪਲ ਜਤਿੰਦਰ ਕੌਰ ਅਤੇ ਐਨ. ਸੀ. ਸੀ. ਕੈਡਿਟਸ।

ਅੰਮ੍ਰਿਤਸਰ – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 9ਬੀ. ਐਨ. ਦੇ ਐਨ. ਸੀ. ਸੀ. ਕੈਡਿਟਸ ਦੁਆਰਾ ਟੀ. ਬੀ. ਮੁਕਤ ਭਾਰਤ ਅਭਿਆਨ ਤਹਿਤ ਵੱਖ—ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਦੇ ਦਿਸ਼ਾ—ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਕੈਡਿਟਸ ਨੇ ਭਾਸ਼ਣ, ਪੋਸਟਰ ਮੇਕਿੰਗ ਤੇ ਰੈਲੀ ਵੀ ਕੱਢੀ।

ਇਸ ਮੌਕੇ ਪ੍ਰਿੰ: ਜਤਿੰਦਰ ਕੌਰ ਨੇ ਕਿਹਾ ਕਿ ਟੀ. ਬੀ. ਮੁਕਤ ਭਾਰਤ ਅਭਿਆਨ ਦਾ ਮੁੱਖ ਉਦੇਸ਼ ਲੋਕਾਂ ਨੂੰ ਤਪਦਿਕ ਦੀ ਬਿਮਾਰੀ ਪ੍ਰਤੀ ਜਾਗਰੂਕ ਕਰਨਾ ਅਤੇ ਇਸ ਦੀ ਰੋਕਥਾਮ ਲਈ ਪ੍ਰੇਰਿਤ ਕਰਨਾ ਹੈ।ਉਨ੍ਹਾਂ ਵਿਦਿਆਰਥਣਾਂ ਨੂੰ ਇਸ ਦੇ ਲੱਛਣ ਤੇ ਰੋਕਥਾਮ ਸਬੰਧੀ ਦੱਸਦਿਆਂ ਕਿਹਾ ਕਿ ਟੀ. ਬੀ. ਇਕ ਗੰਭੀਰ ਪਰ ਇਲਾਜਯੋਗ ਬਿਮਾਰੀ ਹੈ ਅਤੇ ਸਮੇਂ ਸਿਰ ਇਸ ਦੇ ਲੱਛਣਾਂ ਦੀ ਪਛਾਣ ਕਰਕੇ ਡਾਕਟਰੀ ਸਲਾਹ ਲੈਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਖੰਘ, ਬੁਖ਼ਾਰ, ਰਾਤ ਨੂੰ ਪਸੀਨਾ ਆਉਣਾ ਅਤੇ ਬਿਨ੍ਹਾਂ ਕਾਰਨ ਭਾਰ ਘੱਟਣਾ ਇਸ ਬਿਮਾਰੀ ਦੇ ਮੁੱਖ ਲੱਛਣ ਹੋ ਸਕਦੇ ਹਨ।ਉਨ੍ਹਾਂ ਨੇ ਐਨ. ਸੀ. ਸੀ. ਕੈਡਿਟਾਂ ਵੱਲੋਂ ਭਾਸ਼ਣ, ਪੋਸਟਰ ਮੇਕਿੰਗ ਅਤੇ ਜਾਗਰੂਕਤਾ ਰੈਲੀ ਰਾਹੀਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਕੈਡਿਟਾਂ ਦਾ ਫ਼ਰਜ਼ ਹੈ ਕਿ ਉਹ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਲੋਕਾਂ ਨੂੰ ਸਿਹਤ ਸਬੰਧੀ ਬਿਮਾਰੀਆਂ ਬਾਰੇ ਜਾਗਰੂਕ ਕਰਨ।ਉਨ੍ਹਾਂ ਵਿਦਿਆਰਥਣਾਂ ਨੂੰ ਅਜਿਹੀਆਂ ਸਮਾਜ ਸੇਵੀ ਗਤੀਵਿਧੀਆਂ ’ਚ ਵੱਧ—ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਮੌਕੇ ਕੈਡਿਟਾਂ ਦੁਆਰਾ ਟੀ. ਬੀ. ਸਬੰਧੀ ਜਾਗਰੂਕਤਾ ਫੈਲਾਉਣ ਲਈ ਰੈਲੀ ਵੀ ਕੱਢੀ ਗਈ।ਜਿਸ ਰਾਹੀਂ ਲੋਕਾਂ ਨੂੰ ਟੀ. ਬੀ. ਦੇ ਲੱਛਣਾਂ ਬਾਰੇ ਜਾਣਕਾਰੀ ਅਤੇ ਇਲਾਜ ਸਬੰਧੀ ਪ੍ਰੇਰਿਤ ਕੀਤਾ ਗਿਆ।

Related posts

ਗ੍ਰਹਿ ਮੰਤਰੀ ਨਾਲ ਸਿੱਖ ਮੁੱਦਿਆਂ ਉਪਰ ਗੰਭੀਰ ਚਰਚਾ ਹੋਈ – ਸਿੰਘ ਸਾਹਿਬ

admin

ਰੇਤਾ ਦੀ ਨਾਜਾਇਜ਼ ਨਿਕਾਸੀ ਨੂੰ ਲੈ ਕੇ ਚੱਲੀਆਂ ਗੋਲੀਆਂ

Bunty

89 ਲੱਖ ਸਮਾਰਟ ਮੀਟਰ ਮਨਜ਼ੂਰ ਹੋਣ ਦੇ ਬਾਵਜੂਦ ਪੰਜਾਬ ‘ਚ ਇੱਕ ਵੀ ਮੀਟਰ ਨਹੀਂ ਲਾਇਆ !

admin