Breaking NewsLatest NewsPunjabReligion

ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼ਰਧਾ ਸਹਿਤ ਮਨਾਇਆ ਗਿਆ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਮੇਂ ਕੀਰਤਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਦੇ ਹੋਏ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨਾਲ ਪ੍ਰਿੰ: ਡਾ. ਮਹਿਲ ਸਿੰਘ ਅਤੇ ਡਾ. ਆਤਮ ਸਿੰਘ ਰੰਧਾਵਾ।

ਅੰਮ੍ਰਿਤਸਰ – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜ੍ਹੀ ਸ਼ਰਧਾ ਅਤੇ ਉਤਸ਼ਾਹ ਸਹਿਤ ਨਾਲ ਮਨਾਇਆ ਗਿਆ।ਇਸ ਮੌਕੇ ਖਾਲਸਾ ਯੂਨੀਵਰਸਿਟੀ ਦੇ ਪ੍ਰੋ—ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਾਉਂਦਿਆਂ ਗੁਰੂ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ, ਸੇਵਾ, ਸਿਮਰਨ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਯਾਦ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਗੁਰਪੁਰਬ ਦੇ ਸਬੰਧ ’ਚ ਗੁਰਦੁਆਰਾ ਸਾਹਿਬ ਵਿਖੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਆਈ ਸੰਗਤ ਨੂੰ ਗੁਰ ਜਸ ਗਾਇਨ ਕਰ ਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।ਇਸ ਪਵਿੱਤਰ ਦਿਹਾੜੇ ’ਤੇ ਵਿਦਿਆਰਥੀਆਂ ਦੁਆਰਾ ‘ਧੰਨੁ—ਧੰਨੁ ਰਾਮਦਾਸ ਗੁW ਜਿਨਿ ਸਿਰਿਆ ਤਿਨੈ ਸਵਾਰਿਆ’, ‘ਲੱਖ ਖੁਸ਼ੀਆਂ ਪਾਤਿਸਾਹੀਆਂ, ਜੇ ਸਤਿਗੁW ਨਦਰਿ ਕਰੇਇ’ ਸ਼ਬਦ ਗਾਇਨ ਕਰ ਕੇ ਪੂਰੇ ਮਾਹੌਲ ਨੂੰ ਗੁਰੂ ਸ਼ਬਦ ’ਚ ਲੀਨ ਕੀਤਾ।

ਇਸ ਮੌਕੇ ਸ: ਛੀਨਾ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਫਲਸਫ਼ੇ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਿੱਖ ਜਗਤ ਨੂੰ ਨਿਮਰਤਾ, ਸੇਵਾ, ਸਹਿਣਸ਼ੀਲਤਾ, ਆਪਸੀ ਪ੍ਰੇਮ ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ।ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਨੂੰ ਸਹੀ ਰਾਹ ’ਤੇ ਚੱਲਣ ਅਤੇ ਸਮਾਜ ’ਚ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ।

ਇਸ ਮੌਕੇ ਸ. ਛੀਨਾ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਨਿਸ਼ਕਾਮ ਸੇਵਾ ਅਤੇ ਲੋਕ ਭਲਾਈ ਦੀ ਮਹਾਨ ਮਿਸਾਲ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਆਪਣੇ ਜੀਵਨ ਰਾਹੀਂ ਇਹ ਸਿੱਖਿਆ ਦਿੱਤੀ ਕਿ ਮਨੁੱਖ ਦੀ ਅਸਲ ਮਹਾਨਤਾ ਉਸ ਦੇ ਅਹੁਦੇ ਜਾਂ ਦੌਲਤ ’ਚ ਨਹੀਂ, ਸਗੋਂ ਉਸ ਦੇ ਨਿਮਰ ਸੁਭਾਅ, ਚੰਗੇ ਕਰਮਾਂ ਅਤੇ ਦੂਜਿਆਂ ਪ੍ਰਤੀ ਸੇਵਾ ਭਾਵਨਾ ’ਚ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾ ਕੇ ਹੀ ਇਕ ਆਦਰਸ਼ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਏ ਗਏ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਵਿਸ਼ਵ ਭਰ ਦੇ ਸਿੱਖਾਂ ਅਤੇ ਹੋਰਨਾਂ ਧਰਮਾਂ ਦੇ ਲੋਕਾਂ ਲਈ ਵਿਸ਼ੇਸ਼ ਅਧਿਆਤਮਿਕ ਮਹੱਤਵ ਹੈ।ਇਹ ਪਵਿੱਤਰ ਧਰਤੀ ਸਰਬਸਾਂਝੀਵਾਲਤਾ, ਸੇਵਾ, ਸਿਮਰਨ ਅਤੇ ਮਨੁੱਖੀ ਏਕਤਾ ਦਾ ਪ੍ਰਤੀਕ ਹੈ।

ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਅਤੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਇਸ ਉਪਰੰਤ ਖਾਲਸਾ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਦੇ ਡੀਨ ਤੇ ਮੁੱਖੀ ਡਾ. ਇੰਦਰਜੀਤ ਸਿੰਘ ਗੱਗੋਆਣੀ ਨੇ ਇਕੱਤਰ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।

ਇਸ ਮੌਕੇ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਐਗਜੇਮੀਨੇਸ਼ਨ ਕੰਟਰੋਲਰ ਡਾ. ਕੰਵਲਜੀਤ ਸਿੰਘ, ਸਕੂਲ ਆਫ ਲਾਅ ਡੀਨ ਡਾ. ਜਸਪਾਲ ਸਿੰਘ, ਕੌਂਸਲ ਦੇ ਸੰਯੁਕਤ ਸਕੱਤਰ ਸ: ਅਜਮੇਰ ਸਿੰਘ ਹੇਰ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਸ: ਟੀ. ਪੀ. ਐਸ. ਸੰਧੂ, ਸ: ਬਿਕਰਮਜੀਤ ਸਿੰਘ ਵੜੈਚ, ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖਾਲਸਾ ਕਾਲਜ ਆਫ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ: ਸ਼ਰਨਜੀਤ ਸਿੰਘ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਖਾਲਸਾ ਕਾਲਜ ਪਬਲਿਕ ਸਕੂਲ (ਘੁੱਗ), ਜਲੰਧਰ ਪ੍ਰਿੰਸੀਪਲ ਸ: ਪਰਮਜੀਤ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਅਤੇ ਕਾਲਜ ਸਟਾਫ਼ ਤੇ ਵਿਦਿਆਰਥੀ, ਵਿਦਿਆਰਥਣਾਂ ਵੀ ਮੌਜ਼ੂਦ ਸਨ।

Related posts

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

Bunty

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

admin

ਕੈਬਨਿਟ ਮੰਤਰੀ ਵਰਕਰਾਂ ਨੂੰ ਆਏ ਸਮਝਾਉਣ, ਖ਼ੁਦ ਮਾਫ਼ੀ ਮੰਗ ਨਿੱਕਲੇ

Bunty