Breaking NewsLatest NewsPunjabReligion

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰ ਕੀਤੇ।

ਅੰਮ੍ਰਿਤਸਰ – ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਜਥੇ ਦੇ ਮੈਂਬਰਾਂ ਨੇ ਗੁਰੂ ਘਰ ਵਿਖੇ ਅਧਿਆਤਮਿਕ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਦੌਰਾਨ ਜਥੇ ਦੇ ਮੈਂਬਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਵੀ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਤੋਂ ਆਈਆਂ ਸੰਗਤਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਚਾਰ ਜਥੇ ਜਾਂਦੇ ਹਨ ਅਤੇ ਉੱਥੇ ਵਸਦੇ ਸਿੱਖਾਂ ਦੀ ਵੀ ਭਾਵਨਾ ਹੈ ਕਿ ਉਹ ਭਾਰਤ ਅੰਦਰ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਸਿੱਖ ਪਹਿਲੀ ਵਾਰ ਜਥੇ ਦੇ ਰੂਪ ਵਿੱਚ ਭਾਰਤ ਆਏ ਹਨ। ਐਡਵੋਕੇਟ ਧਾਮੀ ਨੇ ਭਾਰਤ ਅਤੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਉਹ ਦੋਵਾਂ ਦੇਸ਼ਾਂ ਦੇ ਸਿੱਖਾਂ ਨੂੰ ਖੁਲਦਿਲੀ ਨਾਲ ਵੀਜ਼ਾ ਦੇਣ, ਤਾਂ ਜੋ ਸਿੱਖ ਸੰਗਤਾਂ ਆਪਣੀ ਸ਼ਰਧਾ ਅਨੁਸਾਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਕਰ ਸਕਣ।

ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਜਨਰਲ ਮੈਨੇਜਰ ਸ. ਮੇਜਰ ਸਿੰਘ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਤੇ ਹੋਰ ਮੌਜੂਦ ਸਨ।

Related posts

ਜੇ ਕੰਗਨਾ ਰਣੌਤ ਨੇ ਚੰਡੀਗੜ੍ਹ ਤੋਂ ਚੋਣ ਲੜੀ ਤਾਂ ਉਸ ਦੇ ਵਿਰੁਧ ਖੜ੍ਹਾ ਹੋਵਾਂਗਾ: ਅਨਮੋਲ ਕਵਾਤਰਾ

Bunty

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਬਟਾਲਾ ’ਚ ਤਿਆਰੀਆਂ ਮੁਕੰਮਲ

Bunty

ਆਸਟਰੇਲੀਆ ਦੇ ਸਿਡਨੀ ਚ ਸੜਕ ਹਾਦਸੇ ਤੇ ਅੰਮ੍ਰਿਤਸਰ ਦੇ ਪਿੰਡ ਗੱਗੋ ਮਾਹਲ ਨੌਜਵਾਨ ਦੀ ਹੋਈ ਮੌਤ

Bunty