ArticlesBreaking NewsIndiaLatest News

ਗਿਆਨੇਸ਼ ਕੁਮਾਰ ਨੂੰ ਜੇਲ੍ਹ ਭੇਜਿਆ ਜਾਵੇਗਾ – ਰਾਹੁਲ ਗਾਂਧੀ

ਰਾਹੁਲ ਗਾਂਧੀ, ਭਾਰਤ ਦੀ ਲੋਕ ਸਭਾ ਵਿੱਚ ਵਿਰੋਧੀ ਧਿਰ, ਕਾਂਗਰਸ ਦੇ ਨੇਤਾ।

ਨਵੀਂ ਦਿੱਲੀ – ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੋਟਾਂ ਦੀ ਕਥਿਤ ਚੋਰੀ ਦੇ ਮੁੱਦੇ ’ਤੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਭਵਿੱਖ ਵਿੱਚ ਅਹੁਦੇ ਤੋਂ ਹਟਾ ਕੇ ਜੇਲ੍ਹ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਰਾਹੁਲ ਗਾਂਧੀ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ‘ਇੰਡੀਆ’ ਗੱਠਜੋੜ ਵੱਲੋਂ ਕਰਵਾਈ ਗਈ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਹ ਰੈਲੀ ਚੋਣਾਂ ਵਿੱਚ ਕਥਿਤ ਗੜਬੜੀਆਂ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਜਾਂਚ (ਐੱਸਆਈਆਰ) ਦੇ ਵਿਰੋਧ ਵਿੱਚ ਕੀਤੀ ਗਈ ਸੀ। ਰਾਹੁਲ ਗਾਂਧੀ ਨੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਵਿੱਚੋਂ 15 ਫ਼ੀਸਦੀ ਵੋਟਰਾਂ ਦੇ ਨਾਮ ਹਟਾਏ ਹਨ, ਜਦੋਂਕਿ ਲੋਕ ਸਭਾ ਚੋਣਾਂ ਵਿੱਚ ਐੱਨਡੀਏ ਅਤੇ ‘ਇੰਡੀਆ’ ਗੱਠਜੋੜ ਵਿਚਕਾਰ ਵੋਟਾਂ ਦਾ ਫ਼ਰਕ ਸਿਰਫ਼ ਤਿੰਨ ਫ਼ੀਸਦੀ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨਾਂ, ਕਿਸਾਨਾਂ ਅਤੇ ਮਜ਼ਦੂਰਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਲਈ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ। ਰਾਹੁਲ ਨੇ ਕਿਹਾ ਕਿ ਦੇਸ਼ ਵਿੱਚ ਕਿਸੇ ਵੀ ਕਾਰੋਬਾਰੀ ਨੂੰ ਸਰਕਾਰੀ ਸੰਸਥਾਵਾਂ ਅਤੇ ਦੇਸ਼ ਦੇ ਬੁਨਿਆਦੀ ਢਾਂਚੇ ’ਤੇ ਕਬਜ਼ਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਰੈਲੀ ਵਿੱਚ ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ, ਫਾਰੂਕ ਅਬਦੁੱਲਾ, ਸੰਜੇ ਰਾਊਤ, ਸੁਪ੍ਰਿਆ ਸੂਲੇ, ਡੀ. ਰਾਜਾ ਅਤੇ ਤੇਜਸਵੀ ਯਾਦਵ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਆਗੂ ਸ਼ਾਮਲ ਹੋਏ।

‘ਇੰਡੀਆ’ ਗੱਠਜੋੜ ਦੀ ਰੈਲੀ ਤਮਾਸ਼ਾ: ਭਾਜਪਾ

ਭਾਜਪਾ ਆਗੂ ਸੰਬਿਤ ਪਾਤਰਾ ਨੇ ਵਿਰੋਧੀ ਧਿਰ ਦੀ ਰੈਲੀ ਨੂੰ ਅਰਾਜਕ ਅਤੇ ਅਨੁਸ਼ਾਸਨਹੀਣ ਤਮਾਸ਼ਾ ਕਰਾਰ ਦਿੱਤਾ। ਉਨ੍ਹਾਂ ਰਾਹੁਲ ਗਾਂਧੀ ਦੇ ਬਿਆਨਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਰੈਲੀ ਵਿੱਚ ਦਾਅਵੇ ਮੁਤਾਬਕ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਨਹੀਂ ਹੋਏ ਸਨ।

Related posts

ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ …!

admin

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਆਈਐੱਮਏ ‘ਚ ਕਿਹਾ

Bunty

ਇਲਾਜ ਕਰਨ ਵਾਲਾ ਪ੍ਰਾਣਾ: ਅਥਰਵਵੇਦ ਤੋਂ ਯਾਤੁ ਵਿੱਦਿਆ ਦਾ ਪ੍ਰਾਚੀਨ ਗਿਆਨ !

admin