Punjab

ਦੀਵਾਲੀ ਉਤਸਵ—2026 ਮਨਾਇਆ ਗਿਆ

ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।

ਖਾਲਸਾ ਕਾਲਜ ਵਿਖੇ ਦੀਵਾਲੀ ਉਤਸਵ—2026 ਮਨਾਇਆ ਗਿਆ

ਅੰਮ੍ਰਿਤਸਰ – ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਪ੍ਰਸਿੱਧ ਨਾਵਲਕਾਰ ਮੁਲਕ ਰਾਜ ਆਨੰਦ ਦੇ ਨਾਮ ਨੂੰ ਸਮਰਪਿਤ ਮੁਲਕ ਰਾਜ ਆਨੰਦ ਸਾਹਿਤ ਸਭਾ ਵੱਲੋਂ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ਦੀਵਾਲੀ ਉਤਸਵ—2026 ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ—ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸਮਾਗਮ ਦੌਰਾਨ ਵੱਖ—ਵੱਖ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਕਲਾਤਮਕ ਪ੍ਰਤਿਭਾ, ਕਲਪਨਾਸ਼ੀਲਤਾ ਅਤੇ ਸਿਰਜਣਾਤਮਕ ਯੋਗਤਾਵਾਂ ਦਾ ਪ੍ਰਗਟਾਵਾ ਕਰਨ ਦਾ ਮੌਕਾ ਪ੍ਰਦਾਨ ਕੀਤਾ ਗਿਆ।

ਇਸ ਦੌਰਾਨ ਪ੍ਰਿੰ: ਡਾ. ਰੰਧਾਵਾ ਨੇ ਨੇ ਦੀਵਾਲੀ ਦੇ ਤਿਉਹਾਰ ਨੂੰ ਰੌਸ਼ਨੀਆਂ ਦਾ ਤਿਉਹਾਰ ਦੱਸਦਿਆਂ ਰੌਸ਼ਨੀ ਅਤੇ ਸਿੱਖਿਆ ਦੇ ਆਪਸੀ ਸਬੰਧ ਨੂੰ ਬਾਖੂਬੀ ਉਜਾਗਰ ਕੀਤਾ।ਉਨ੍ਹਾਂ ਗੁਰਬਾਣੀ ਦੀ ਤੁਕ “ਫੈਲੈ ਵਿਦਿਆ ਚਾਨਣ ਹੋਵੈ” ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖਿਆ ਦਾ ਅਸਲ ਪ੍ਰਸਾਰ ਹੀ ਸੰਸਾਰ ਨੂੰ ਗਿਆਨ ਦੇ ਚਾਨਣ ਨਾਲ ਰੌਸ਼ਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿੱਦਿਆ ਅਤੇ ਗਿਆਨ ਦਾ ਪਸਾਰਾ ਸਮਾਜਿਕ ਬੁਰਾਈਆਂ, ਅਸਮਾਨਤਾ ਅਤੇ ਬੇਇਨਸਾਫ਼ੀ ਦੇ ਹਨੇਰੇ ਨੂੰ ਦੂਰ ਕਰਨ ਲਈ ਬੇਹੱਦ ਜ਼ਰੂਰੀ ਹੈ।ਇਸ ਨਾਲ ਹੀ ਇਕ ਨਿਆਂਪੂਰਨ, ਸਮਾਨਤਾਵਾਦੀ ਅਤੇ ਚੇਤਨ ਸਮਾਜ ਦੀ ਸਿਰਜਣਾ ਸੰਭਵ ਹੋ ਸਕਦੀ ਹੈ।

ਇਸ ਮੌਕੇ ਵਿਭਾਗ ਮੁਖੀ ਡਾ. ਸਵੰਤ ਸਿੰਘ ਮਾਂਟੋ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਤਿਉਹਾਰ ਸਾਰਿਆਂ ਦੇ ਹਿਰਦਿਆਂ ਅਤੇ ਮਨਾਂ ਨੂੰ ਸੱਚੇ ਗਿਆਨ, ਨੈਤਿਕ ਕਦਰਾਂ—ਕੀਮਤਾਂ ਅਤੇ ਉੱਚੇ ਆਚਰਣ ਦੇ ਚਾਨਣ ਨਾਲ ਰੌਸ਼ਨ ਕਰਨ ਦੀ ਪ੍ਰੇਰਨਾ ਦੇਵੇਗਾ।ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸਿਰਜਣਾਤਮਕਤਾ, ਸੰਵੇਦਨਸ਼ੀਲਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀਆਂ ਭਾਵਨਾਵਾਂ ਨੂੰ ਆਪਣੇ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਵੱਖ—ਵੱਖ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੇ ਕਲਾਤਮਕ ਪ੍ਰਤਿਭਾ, ਕਲਪਨਾਸ਼ੀਲਤਾ ਅਤੇ ਸਿਰਜਣਾਤਮਕ ਯੋਗਤਾਵਾਂ ਦਾ ਪ੍ਰਗਟਾਵਾ ਕੀਤਾ।ਉਪਰੰਤ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮੁਲਕ ਰਾਜ ਆਨੰਦ ਇੰਗਲਿਸ਼ ਲਿਟਰੇਰੀ ਸੋਸਾਇਟੀ ਦੇ ਪ੍ਰਧਾਨ ਡਾ. ਜਸਵਿੰਦਰ ਨੇ ਪ੍ਰਿੰ: ਡਾ. ਰੰਧਾਵਾ, ਵਿਭਾਗ ਮੁਖੀ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਮਾਗਮ ਨੂੰ ਸਫ਼ਲ ਬਣਾਉਣ ਸਬੰਧੀ ਧੰਨਵਾਦ ਕੀਤਾ।

Related posts

ਕਹਾਣੀ ਸੰਗ੍ਰਹਿ “ਸਲੋਚਨਾ” ਲੋਕ ਅਰਪਣ ਅਤੇ ਵਿਚਾਰ ਚਰਚਾ 20 ਅਪ੍ਰੈਲ ਨੂੰ

admin

ਰਾਜ ਸਭਾ ਚੋਣਾਂ: ਮੰਗਲਵਾਰ ਨੂੰ ਹੋਵੇਗਾ ਨੋਟੀਫਿਕੇਸ਼ਨ ਜਾਰੀ, 31 ਮਈ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ ਉਮੀਦਵਾਰ

Bunty

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

admin