Breaking NewsLatest NewsPunjab

ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਦੀ ਚਰਚਾ ਤੇਜ਼

ਬੀਬੀ ਜਗੀਰ ਕੌਰ ਦੀ ਮੁੜ ਵਾਪਸੀ ਦੀਆਂ ਚਰਚਾਵਾਂ ਨੇ ਪੰਜਾਬ ਦੀ ਪੰਥਕ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ।

ਜਲੰਧਰ – ਸ਼੍ਰੋਮਣੀ ਅਕਾਲੀ ਦਲ ਵਿੱਚ ਸਾਬਕਾ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਮੁੜ ਵਾਪਸੀ ਦੀਆਂ ਚਰਚਾਵਾਂ ਨੇ ਪੰਜਾਬ ਦੀ ਪੰਥਕ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਚਰਚਾ ਹੈ ਕਿ ਉਹ 13 ਨਵੰਬਰ ਨੂੰ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ।

ਬੀਬੀ ਜਗੀਰ ਕੌਰ ਨੇ ਖੁਦ ਪੁਸ਼ਟੀ ਕੀਤੀ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਉਨ੍ਹਾਂ ਦੇ ਜੱਦੀ ਇਲਾਕੇ ਬੇਗੋਵਾਲ ਪਹੁੰਚ ਰਹੇ ਹਨ। ਹਾਲਾਂਕਿ ਪਾਰਟੀ ਵਿੱਚ ਉਨ੍ਹਾਂ ਦੀ ਵਾਪਸੀ ਬਾਰੇ ਅੰਤਿਮ ਐਲਾਨ ਹੋਣਾ ਅਜੇ ਬਾਕੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਇਹ ਭਾਵਨਾ ਹੈ ਕਿ 1920 ਵਿੱਚ ਸਥਾਪਤ ਹੋਇਆ ਸ਼੍ਰੋਮਣੀ ਅਕਾਲੀ ਦਲ ਕਮਜ਼ੋਰ ਹੋ ਰਿਹਾ ਹੈ। ਉਨ੍ਹਾਂ ਅਨੁਸਾਰ ਇਸ ਇਤਿਹਾਸਕ ਪਾਰਟੀ ਨੂੰ ਮੁੜ ਮਜ਼ਬੂਤ ਕਰਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਕਦੇ ਕਿਸੇ ਅਹੁਦੇ ਦੀ ਮੰਗ ਨਹੀਂ ਕੀਤੀ ਅਤੇ ਹਮੇਸ਼ਾ ਪਾਰਟੀ ਲਈ ਕੰਮ ਕੀਤਾ ਹੈ। ਇਸ ਦੌਰਾਨ ਬੇਗੋਵਾਲ ਸਥਿਤ ਉਨ੍ਹਾਂ ਦੇ ਘਰ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਆਵਾਜਾਈ ਵਧ ਗਈ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ 13 ਨਵੰਬਰ ਦੀ ਮੁਲਾਕਾਤ ਉੱਤੇ ਟਿਕੀਆਂ ਹੋਈਆਂ ਹਨ, ਜਿਸ ਤੋਂ ਬਾਅਦ ਬੀਬੀ ਜਗੀਰ ਕੌਰ ਦੀ ਸਿਆਸੀ ਭੂਮਿਕਾ ਬਾਰੇ ਤਸਵੀਰ ਸਾਫ਼ ਹੋ ਸਕਦੀ ਹੈ।

Related posts

ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਗਏ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਘਿਰਾਓ 

admin

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਮਾਮਲੇ ਦੀ ਸੁਣਵਾਈ 11 ਜੂਨ ਨੂੰ

admin

ਲਹਿਰਾ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

admin