ArticlesBreaking NewsLatest NewsPunjabReligion

ਲਾਹੌਰ ਦਾ ਇਤਿਹਾਸਕ ਗੁਰਦੁਆਰਾ 79 ਸਾਲਾਂ ਬਾਅਦ ਸੰਗਤ ਲਈ ਮੁੜ ਖੁੱਲ੍ਹਿਆ

ਗੁਰਦੁਆਰਾ ਛੇਵੀਂ ਪਾਤਸ਼ਾਹੀ, ਲਾਹੌਰ।

ਲਾਹੌਰ – ਪਾਕਿਸਤਾਨ ਦੇ ਲਾਹੌਰ ਵਿੱਚ ਸਥਿਤ ਇੱਕ ਇਤਿਹਾਸਕ ਗੁਰਦੁਆਰਾ ਲਗਭਗ 79 ਸਾਲਾਂ ਬਾਅਦ ਐਤਵਾਰ ਨੂੰ ਮੁੜ ਸੰਗਤ ਲਈ ਖੋਲ੍ਹ ਦਿੱਤਾ ਗਿਆ। 1947 ਤੋਂ ਬੰਦ ਪਏ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਖੁੱਲ੍ਹਣ ਨਾਲ ਸਿੱਖ ਸੰਗਤ ਵਿੱਚ ਖੁਸ਼ੀ ਦੀ ਲਹਿਰ ਹੈ।

ਟੈਂਪਲ ਰੋਡ ਉੱਤੇ ਸਥਿਤ ਇਹ ਗੁਰਦੁਆਰਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਲਾਹੌਰ ਫੇਰੀ ਨਾਲ ਜੁੜਿਆ ਹੋਇਆ ਹੈ। ਗੁਰਦੁਆਰਾ ਮੁੜ ਖੋਲ੍ਹਣ ਮੌਕੇ ਸਿੱਖ ਧਾਰਮਿਕ ਰਵਾਇਤਾਂ ਅਨੁਸਾਰ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਹਿੱਸਾ ਲਿਆ।

ਇਸ ਮੌਕੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਰਮੇਸ਼ ਸਿੰਘ ਅਰੋੜਾ ਵੀ ਮੌਜੂਦ ਸਨ। ਇਸ ਤੋਂ ਇਲਾਵਾ ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ ਦੇ ਸਕੱਤਰ ਨਾਸਿਰ ਮੁਸ਼ਤਾਕ ਅਤੇ ਹੋਰ ਅਧਿਕਾਰੀ ਵੀ ਸਮਾਗਮ ਵਿੱਚ ਸ਼ਾਮਲ ਹੋਏ।

ਗੁਰਦੁਆਰਾ ਮੁੜ ਖੁੱਲ੍ਹਣ ਨਾਲ ਹੁਣ ਸੰਗਤ ਨੂੰ ਇਸ ਇਤਿਹਾਸਕ ਅਸਥਾਨ ਉੱਤੇ ਮੱਥਾ ਟੇਕਣ ਅਤੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਇਹ ਕਦਮ ਸਿੱਖ ਵਿਰਾਸਤ ਅਤੇ ਧਾਰਮਿਕ ਅਸਥਾਨਾਂ ਦੀ ਸੰਭਾਲ ਦੇ ਪੱਖੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

Related posts

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin

ਕ੍ਰਿਸਟੀਆਨੋ ਰੋਨਾਲਡੋ ਨੇ ਪੁਰਤਗਾਲ ਕੈਂਪ ਕਿਉਂ ਛੱਡਿਆ ?

admin

ਵਿਜੀਲੈਂਸ ਬਿਊਰੋ ਨੇ ਕੈਮਿਸਟ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਐਸ.ਐਮ.ਓ. ਤੇ ਬੀ.ਏ.ਐਮ.ਐਸ. ਡਾਕਟਰ ਨੂੰ ਕੀਤਾ ਕਾਬੂ

Bunty