Breaking NewsIndiaLatest News

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਵੱਛ ਸਰਵੇਖਣ 2025-26 ਦੇ ਪੁਰਸਕਾਰ ਦਿੱਤੇ

ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਆਯੋਜਿਤ ਇੱਕ ਸਮਾਰੋਹ ਦੌਰਾਨ ਸਵੱਛ ਸਰਵੇਖਣ ਪੁਰਸਕਾਰ 2025-26 ਪ੍ਰਦਾਨ ਕੀਤੇ।

ਨਵੀਂ ਦਿੱਲੀ – ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਸਵੱਛ ਸਰਵੇਖਣ 2025-26 ਦੇ ਪੁਰਸਕਾਰ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਸਾਫ਼-ਸੁਥਰਾ ਬਣਾਉਣਾ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਭੂਮਿਕਾ ਵੀ ਬਹੁਤ ਜ਼ਰੂਰੀ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਸਫ਼ਾਈ ਦਾ ਸਬੰਧ ਸਿਰਫ਼ ਸੜਕਾਂ ਅਤੇ ਜਨਤਕ ਥਾਵਾਂ ਨੂੰ ਸਾਫ਼ ਰੱਖਣ ਨਾਲ ਨਹੀਂ ਹੈ। ਇਸ ਦਾ ਸਿੱਧਾ ਸਬੰਧ ਲੋਕਾਂ ਦੀ ਸਿਹਤ, ਚੰਗੀਆਂ ਆਦਤਾਂ ਅਤੇ ਸਮਾਜ ਦੀ ਜ਼ਿੰਮੇਵਾਰੀ ਨਾਲ ਵੀ ਹੈ। ਉਨ੍ਹਾਂ ਨੇ ਨੌਜਵਾਨਾਂ, ਔਰਤਾਂ, ਰਿਹਾਇਸ਼ੀ ਕਲਿਆਣ ਸੰਸਥਾਵਾਂ ਅਤੇ ਸਮਾਜਿਕ ਸੰਗਠਨਾਂ ਨੂੰ ਸਫ਼ਾਈ ਮੁਹਿੰਮ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਇਲਾਕੇ ਦੀਆਂ ਸਫ਼ਾਈ ਸਬੰਧੀ ਸਮੱਸਿਆਵਾਂ ਬਾਰੇ ਨਗਰ ਨਿਗਮ ਅਤੇ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ। ਇਸ ਨਾਲ ਪ੍ਰਸ਼ਾਸਨ ਅਤੇ ਲੋਕਾਂ ਵਿਚਕਾਰ ਤਾਲਮੇਲ ਵਧੇਗਾ ਅਤੇ ਸਮੱਸਿਆਵਾਂ ਦਾ ਹੱਲ ਜਲਦੀ ਹੋ ਸਕੇਗਾ।

ਰਾਸ਼ਟਰਪਤੀ ਨੇ ਇਹ ਵੀ ਕਿਹਾ ਕਿ ਸਫ਼ਾਈ ਦੇ ਕੰਮਾਂ ਲਈ ਨਵੀਂ, ਸਸਤੀ ਅਤੇ ਸੁਰੱਖਿਅਤ ਤਕਨੀਕ ਵਿਕਸਿਤ ਕਰਨ ਦੀ ਲੋੜ ਹੈ। ਉਨ੍ਹਾਂ ਨੇ IIT ਅਤੇ ਹੋਰ ਵਿਗਿਆਨਕ ਸੰਸਥਾਵਾਂ ਵੱਲੋਂ ਇਸ ਖੇਤਰ ਵਿੱਚ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਟੀਅਰ-2 ਅਤੇ ਟੀਅਰ-3 ਸ਼ਹਿਰਾਂ ਦੇ ਵਿਕਾਸ ਵੱਲ ਖਾਸ ਧਿਆਨ ਦੇਣ ਦੀ ਗੱਲ ਵੀ ਕਹੀ। ਉਨ੍ਹਾਂ ਮੁਤਾਬਕ ਇਹ ਸ਼ਹਿਰ ਤੇਜ਼ੀ ਨਾਲ ਵਧ ਰਹੇ ਹਨ ਅਤੇ ਇਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖ ਕੇ ਯੋਜਨਾਵਾਂ ਬਣਾਉਣੀਆਂ ਚਾਹੀਦੀਆਂ ਹਨ। ਰਾਸ਼ਟਰਪਤੀ ਨੇ ਕਿਹਾ ਕਿ ਜੇਕਰ ਹਰ ਨਾਗਰਿਕ ਸਫ਼ਾਈ ਨੂੰ ਆਪਣੀ ਜ਼ਿੰਮੇਵਾਰੀ ਸਮਝੇ ਤਾਂ ਭਾਰਤ ਨੂੰ ਸਾਫ਼ ਅਤੇ ਸਿਹਤਮੰਦ ਦੇਸ਼ ਬਣਾਇਆ ਜਾ ਸਕਦਾ ਹੈ।

Related posts

ਸੂਰਤ ’ਚ ਵੱਡਾ ਹਾਦਸਾ, ਪ੍ਰਿੰਟਿੰਗ ਮਿੱਲ ’ਚ ਗੈਸ ਲੀਕ ਹੋਣ ਕਾਰਨ 6 ਮੁਲਾਜ਼ਮਾਂ ਦੀ ਦਮ ਘੁਟਣ ਨਾਲ ਮੌਤ

Bunty

ਤਾਂਤਰਿਕ ਦੇ ਕਹਿਣ ’ਤੇ ਪਤਨੀ ਤੇ ਤਿੰਨ ਬੱਚਿਆਂ ਦਾ ਗਲ਼ੀਆਂ ਮਾਰ ਕੇ ਕਤਲ

Bunty

ਨਾਗਾਲੈਂਡ ਫਾਇਰਿੰਗ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤਾ ਬਿਆਨ

Bunty