Breaking NewsLatest NewsPunjab

ਭਾਸ਼ਾ ਅਤੇ ਧਰਮ ਅਧਿਐਨ ਫ਼ੈਕਲਟੀ ਵੱਲੋਂ ਟੈਲੈਂਟ ਹੰਟ—2026’ ਪ੍ਰੋਗਰਾਮ ਕਰਵਾਇਆ

ਖਾਲਸਾ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਟੈਲੰਟ ਹੰਟ—2026 ਪ੍ਰੋਗਰਾਮ ਮੌਕੇ ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਰਮਿੰਦਰ ਕੌਰ ਜੇਤੂਆਂ ਨੂੰ ਸਨਮਾਨਿਤ ਕਰਨ ਸਮੇਂ ਖੜ੍ਹੇ ਵਿਖਾਈ ਦੇ ਰਹੇ  ਹਨ।

ਅੰਮ੍ਰਿਤਸਰ – ਖ਼ਾਲਸਾ ਯੂਨੀਵਰਸਿਟੀ ਦੀ ਭਾਸ਼ਾ ਫ਼ੈਕਲਟੀ ਅਤੇ ਧਰਮ ਅਧਿਐਨ ਫ਼ੈਕਲਟੀ ਵੱਲੋਂ ਟੈਲੈਂਟ ਹੰਟ—2026’ ਪ੍ਰੋਗਰਾਮ ਕਰਵਾਇਆ ਗਿਆ।’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ, ਉਨ੍ਹਾਂ ਦੀਆਂ Wਚੀਆਂ ਨੂੰ ਤਲਾਸ਼ਣ ਅਤੇ ਵੱਖ—ਵੱਖ ਸੱਭਿਆਚਾਰਕ ਤੇ ਸਾਹਿਤਕ ਗਤੀਵਿਧੀਆਂ ਰਾਹੀਂ ਆਤਮ—ਵਿਸ਼ਵਾਸ਼ ਪੈਦਾ ਕਰਨ ਲਈ ਇਕ ਪਲੇਟਫਾਰਮ ਪ੍ਰਦਾਨ ਕਰਨਾ ਸੀ।

ਇਸ ਪ੍ਰੋਗਰਾਮ ਮੌਕੇ ਡੀਨ ਧਰਮ ਅਧਿਐਨ ਸਟੱਡੀਜ਼ ਮੁਖੀ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਡੀਨ ਭਾਸ਼ਾਵਾਂ ਡਾ. ਰਮਿੰਦਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਡਾ. ਗੋਗੋਆਣੀ ਨੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ—ਨਾਲ ਘੱਟੋ—ਘੱਟ ਇਕ ਕਲਾ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ, ਉਨ੍ਹਾਂ ਦੀ ਕਾਬਲੀਅਤ ਦੀ ਪਛਾਣ ਕਰਨ ਅਤੇ ਮਹੱਤਵਪੂਰਨ ਜੀਵਨ ਹੁਨਰ ਵਿਕਸਿਤ ਕਰਨ ’ਚ ਅਜਿਹੇ ਪ੍ਰੋਗਰਾਮਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਹਿ—ਪਾਠਕ੍ਰਮ ਗਤੀਵਿਧੀਆਂ ’ਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਯੂਨੀਵਰਸਿਟੀ ਵੱਲੋਂ ਪ੍ਰਦਾਨ ਕੀਤੇ ਜਾਂਦੇ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵਿਦਿਆਰਥੀਆਂ ਵੱਲੋਂ ਪ੍ਰੋਗਰਾਮ ’ਚ ਸ਼ਬਦ ਗਾਇਨ, ਕਵਿਸ਼ਰੀ, ਲੋਕ ਗੀਤ, ਗ਼ਜ਼ਲ, ਫੈਂਸੀ ਡਰੈੱਸ ਮੁਕਾਬਲਾ, ਮੁਹਾਵਰੇਦਾਰ ਵਾਰਤਾਲਾਪ, ਕਵਿਤਾ ਉਚਾਰਨ, ਬਹਿਸ, ਭਾਸ਼ਣ ਅਤੇ ਗਿੱਧਾ ਕਈ ਤਰ੍ਹਾਂ ਦੀਆਂ ਸੱਭਿਆਚਾਰਕ ਅਤੇ ਸਾਹਿਤਕ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਦੌਰਾਨ ਵਿਦਿਆਰਥੀਆਂ ਨੇ ਇਨ੍ਹਾਂ ਵੱਖ—ਵੱਖ ਗਤੀਵਿਧੀਆਂ ’ਚ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀ ਰਚਨਾਤਮਕਤਾ, ਆਤਮ—ਵਿਸ਼ਵਾਸ ਅਤੇ ਕਲਾਤਮਕ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ।

ਇਸ ਪ੍ਰੋਗਰਾਮ ਦੀ ਸਮਾਪਤੀ ਡਾ. ਰਮਿੰਦਰ ਕੌਰ ਵੱਲੋਂ ਪੇਸ਼ ਕੀਤੇ ਗਏ ਧੰਨਵਾਦੀ ਸ਼ਬਦਾਂ ਨਾਲ ਹੋਈ, ਜਿਨ੍ਹਾਂ ਨੇ ਪ੍ਰੋਗਰਾਮ ਦੇ ਸਫ਼ਲ ਆਯੋਜਨ ’ਚ ਸਰਗਰਮ ਸ਼ਮੂਲੀਅਤ ਅਤੇ ਯੋਗਦਾਨ ਲਈ ਪ੍ਰਬੰਧਕ ਕਮੇਟੀ, ਫ਼ੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀ ਜੀਵਨ ’ਚ ਅਧਿਆਪਕ ਦੇ ਮਹੱਤਵਪੂਰਨ ਰੋਲ ਦੀ ਗੱਲ ਕਰਦਿਆਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਡਾ. ਗੋਗੋਆਣੀ ਨੇ ਡਾ. ਰਮਿੰਦਰ ਕੌਰ ਨਾਲ ਮਿਲ ਕੇ ਵੱਖ—ਵੱਖ ਗਤੀਵਿਧੀਆਂ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਮੈਡਲ ਪ੍ਰਦਾਨ ਕੀਤੇ।ਇਸ ਮੌਕੇ ਮੰਚ ਸੰਚਾਲਨ ਦਾ ਭੂਮਿਕਾ ਅੰਗਰੇਜ਼ੀ ਅਧਿਐਨ ਸਕੂਲ ਸਹਾਇਕ ਪ੍ਰੋਫ਼ੈਸਰ ਮੇਘਾ ਅਤੇ ਬੀ .ਏ. ਇੰਗਲਿਸ਼ ਆਨਰਜ਼ ਦੀ ਵਿਦਿਆਰਥਣ ਸੋਨਮ ਦੁਆਰਾ ਕੀਤਾ ਗਿਆ।

Related posts

ਖੂਨਦਾਨ ਕੈਂਪ ਮੌਕੇ 50 ਵਿਦਿਆਰਥੀਆਂ ਨੇ ਖੂਨ ਦਾਨ ਕੀਤਾ !

admin

ਸਕੂਲ ਵੈਨ ਦੀ ਟਰੈਕਟਰ ਨਾਲ ਟੱਕਰ, ਦੋ ਬੱਚਿਆਂ ਦੀ ਮੌਤ

Bunty

ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ 64 ਉਮੀਦਵਾਰਾਂ ਦਾ ਐਲਾਨ

Bunty