ਬੰਗਾ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਬੰਗਾ ਤੋਂ ਡਾ. ਸਤਵਿੰਦਰਪਾਲ ਸਿੰਘ ਬਿੱਟੂ ਨੂੰ ਉਮੀਦਵਾਰ ਐਲਾਨਿਆ ਗਿਆ। ਉਨ੍ਹਾਂ ਹਲਕੇ ਦੇ ਵਰਕਰਾਂ ਨੂੰ ਚੋਣ ਮੁਹਿੰਮ ’ਚ ਮਜ਼ਬੂਤੀ ਨਾਲ ਡਟ ਜਾਣ ਦਾ ਸੁਨੇਹਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮਿਸ਼ਨ ਨੂੰ ਘਰ ਘਰ ਪਹੁੰਚਾਉਣ ਲਈ ਬੂਥ ਪੱਧਰ ’ਤੇ ਪਹਿਰਾ ਦੇਣ ਲਈ ਪ੍ਰੇੇਰਿਆ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਸੁਰੱਖਿਆ ਲਈ ਪੁਰਾਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜ਼ਰੂਰੀ ਹੈ ਜਦ ਕਿ ਦਿੱਲੀ ਦੇੇ ਲੀਡਰਾਂ ਸਿਰ ’ਤੇ ਚੱਲਦੀਆਂ ਵਿਰੋਧੀ ਧਿਰਾਂ ਨੇ ਤਾਂ ਹਮੇਸ਼ਾਂ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਦੀ ਨੀਅਤ ਰੱਖੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜ਼ਮੀਨੀ ਪੱਧਰ ’ਤੇੇ ਜੁੜੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਉਹ ਪਹਿਲਾਂ ਵਾਂਗ ਪੰਜਾਬ ਦੇ ਕੋਨੇੇ ਕੋਨੇ ’ਚ ਜਾ ਕੇੇ ਪੰਜਾਬ ਵਾਸੀਆਂ ਨੂੰ ਹੱਕ ਤੇ ਸੱਚ ਪਛਾਣਨ ਦੀ ਅਪੀਲ ਕਰਨਗੇ।
ਦੱਸਣਯੋਗ ਹੈ ਕਿ ਇਸ ਹਲਕੇ ਤੋਂ ਡਾ. ਸਤਵਿੰਦਰ ਸਿੰਘ ਬਿੱਟੂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਲਾਇਆ ਗਿਆ ਸੀ ਅਤੇ ਅੱਜ ਉਨ੍ਹਾਂ ਨੂੰ ਹੀ ਪਾਰਟੀ ਉਮੀਦਵਾਰ ਹੋਣ ਦੀ ਤਸਦੀਕ ਕਰ ਦਿੱਤੀ ਗਈ ਹੈ। ਪਾਰਟੀ ਉਮੀਦਵਾਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਵਰਕਰਾਂ ਨੂੰ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ’ਚ ਆਉਣ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਇਸ ਮੌਕੇ ਪਾਰਟੀ ਦੇ ਦਰਜ-ਬ-ਦਰਜਾ ਆਗੂ ਸਹਿਬਾਨ ਵੀ ਹਾਜ਼ਰ ਸਨ।
