Breaking NewsLatest NewsPunjabReligion

ਖਾਲਸਾ ਸੰਸਥਾਵਾਂ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ’ਤੇ ‘ਨਗਰ ਕੀਰਤਨ’ ’ਚ ਭਰੀ ਹਾਜ਼ਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਬੰਧੀ ਸਜਾਏ ਗਏ ਅਲੌਕਿਕ ਨਗਰ ਕੀਰਤਨ ਦਾ ਦ੍ਰਿਸ਼।

ਅੰਮ੍ਰਿਤਸਰ — ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਮੂਹ ਵਿੱਦਿਅਕ ਅਦਾਰਿਆਂ ਵੱਲੋਂ ਜਗਤ ਗੁਰੂ ਧੰਨ—ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ—ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਇਸ ਪਵਿੱਤਰ ਦਿਹਾੜੇ ਦੇ ਸਬੰਧ ’ਚ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ, ਰਜਿਸਟਰਾਰ ਸਮੇਤ ਸਮੂਹ ਕਾਲਜਾਂ, ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ਼ ਮੈਂਬਰ ਅਤੇ ਕਰੀਬ 40 ਹਜ਼ਾਰ ਵਿਦਿਆਰਥੀਆਂ ਨੇ ਨਗਰ ਕੀਰਤਨ ’ਚ ਹਾਜ਼ਰੀ ਭਰ ਕੇ ਇਲਾਹੀ ਨਜ਼ਾਰੇ ਦਾ ਆਨੰਦ ਮਾਣਿਆ।

ਇਸ ਮੌਕੇ ਖਾਲਸਾ ਯੂਨੀਵਰਸਿਟੀ ਦੇ ਪ੍ਰੋ—ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਪਵਿੱਤਰ ਬਾਣੀ ਅਤੇ ਜੀਵਨ—ਦਰਸ਼ਨ ਰਾਹੀਂ ਸਮੁੱਚੀ ਮਨੁੱਖਤਾ ਨੂੰ ਸੱਚ, ਨਾਮ ਸਿਮਰਨ, ਕਿਰਤ ਕਰੋ, ਵੰਡ ਛਕੋ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ।ਉਨ੍ਹਾਂ ਨੇ ਸਮਾਜ ’ਚ ਫੈਲੀਆਂ ਵੰਡੀਆਂ, ਜਾਤ—ਪਾਤ, ਅੰਧ—ਵਿਸ਼ਵਾਸ ਅਤੇ ਭੇਦਭਾਵ ਦਾ ਖੰਡਨ ਕਰਦਿਆਂ ਮਨੁੱਖੀ ਬਰਾਬਰੀ, ਆਪਸੀ ਸਾਂਝ, ਸਦਭਾਵਨਾ ਅਤੇ ਸੇਵਾ ਦੀ ਮਹੱਤਤਾ ਨੂੰ ਉਜਾਗਰ ਕੀਤਾ। ਸ: ਛੀਨਾ ਨੇ ਕਿਹਾ ਕਿ ਅੱਜ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਪਹਿਲਾਂ ਨਾਲੋਂ ਵੀ ਵਧੇਰੇ ਪ੍ਰਸੰਗਿਕ ਹਨ।ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ’ਚ ਪਿਆਰ, ਸ਼ਾਂਤੀ, ਭਾਈਚਾਰਕ ਸਾਂਝ ਅਤੇ ਨੈਤਿਕ ਕਦਰਾਂ—ਕੀਮਤਾਂ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਾਵਨ ਦਿਹਾੜੇ ’ਤੇ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਦਾ ਸੰਕਲਪ ਕਰਨਾ ਚਾਹੀਦਾ ਹੈ।

ਇਸ ਨਗਰ ਕੀਰਤਨ ’ਚ ਵਿਦਿਆਰਥੀਆਂ ‘ਕਲਿ ਤਾਰਣਿ ਗੁਰ ਨਾਨਕ ਆਇਆ, ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ, ਬੋਲੇ ਸੋ ਨਿਹਾਲ, ਪੰਥ ਕੀ ਜੀਤ’ ਆਦਿ ਗੁਰਬਾਣੀ ਸ਼ਬਦ ਦਾ ਉਚਾਰਣ ਕਰਦੇ ਪੁਤਲੀਘਰ ਚੌਂਕ, ਰੇਲਵੇ ਸਟੇਸ਼ਨ, ਭੰਡਾਰੀ ਪੁੱਲ ਅਤੇ ਹਾਲ ਬਜਾਰ ਵੱਖ—ਵੱਖ ਪੜ੍ਹਾਵਾਂ ਤੋਂ ਹੁੰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਪਹੁੰਚੇ।ਇਸ ਮੌਕੇ ਵਿਦਿਆਰਥੀਆਂ ਨੇ ਗਤਕੇ ਦੇ ਜੌਹਰ ਵੀ ਦਿਖਾਏ।

ਨਗਰ ਕੀਰਤਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ਪੁੱਜਣ ’ਤੇ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਨਿਸ਼ਾਨ ਸਿੰਘ ਵੱਲੋਂ ਅਰਦਾਸ ਕੀਤੀ ਗਈ, ਉਪਰੰਤ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਮੈਨੇਜ਼ਰ ਸ: ਮੇਜਰ ਸਿੰਘ, ਐਡੀਸਨਲ ਮੈਨੇਜਰ ਸ: ਗੁਰਿੰਦਰ ਸਿੰਘ ਨੇ ਸੂਚਨਾ ਕੇਂਦਰ ਤੋਂ ਸ: ਅੰਮ੍ਰਿਤਪਾਲ ਸਿੰਘ ਭੁੱਲਰ, ਸ: ਰਣਧੀਰ ਸਿੰਘ, ਸ: ਜਤਿੰਦਰ ਸਿੰਘ ਨਾਲ ਮਿਲ ਕੇ ਸ: ਛੀਨਾ ਸਮੇਤ ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਮਹਿਲ ਸਿੰਘ, ਅਕਾਦਮਿਕ ਮਾਮਲੇ ਡੀਨ ਡਾ: ਸੁਰਿੰਦਰ ਕੌਰ, ਰਜਿਸਟਾਰ ਡਾ: ਖੁਸ਼ਵਿੰਦਰ ਕੁਮਾਰ, ਡੀਨ ਡਾ: ਆਰ. ਕੇ. ਧਵਨ, ਡੀਨ ਡਾ: ਕੰਵਲਜੀਤ ਸਿੰਘ, ਧਰਮ ਅਧਿਐਨ ਵਿਭਾਗ ਮੁੱਖੀ ਡਾ. ਇੰਦਰਜੀਤ ਸਿੰਘ ਗੋਗੋਆਣੀ, ਕੌਂਸਲ ਦੇ ਜੁਆਇੰਟ ਸਕੱਤਰ ਸ: ਗੁਨਬੀਰ ਸਿੰਘ, ਸ: ਅਜ਼ਮੇਰ ਸਿੰਘ ਹੇਰ, ਸ: ਰਾਜਬੀਰ ਸਿੰਘ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਪਰਮਜੀਤ ਸਿੰਘ ਬੱਲ, ਸ: ਗੁਰਪ੍ਰੀਤ ਸਿੰਘ ਗਿੱਲ ਅਤੇ ਸਮੂਹ ਕਾਲਜਾਂ ਦੇ ਪ੍ਰਿੰਸੀਪਲਜ਼ ਆਦਿ ਦਾ ਸਵਾਗਤ ਕਰਦਿਆਂ ਸਿਰੋਪਾਓ ਭੇਟ ਕੀਤਾ ਗਿਆ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ: ਆਤਮ ਸਿੰਘ ਰੰਧਾਵਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਵਧਾਈ ਦਿੰਦਿਆਂ ਕਿਹਾ ਕਿ ਨਗਰ ਕੀਰਤਨ ’ਚ ਸਾਫ਼—ਸਫ਼ਾਈ ਦੀ ਵਿਵਸਥਾ ਨੂੰ ਦWਸਤ ਰੱਖਣ ਲਈ ਵਿਦਿਆਰਥੀਆਂ ਨੇ ਪੜ੍ਹਾਅ—ਦਰ—ਪੜ੍ਹਾਅ ਚੱਲਦਿਆਂ ਸੇਵਾ ’ਚ ਬਾਖੂਬੀ ਆਪਣਾ ਯੋਗਦਾਨ ਪਾਇਆ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸ਼ਨ ਦੁਆਰਾ ਨਗਰ ਕੀਰਤਨ ਲਈ ਕੀਤੇ ਗਏ ਕਰੜੇ ਪ੍ਰਬੰਧਾਂ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਕੌਂਸਲ ਦੇ ਮੈਂਬਰ ਡਾ. ਸੁਖਬੀਰ ਕੌਰ ਮਾਹਲ, ਸ੍ਰੀਮਤੀ ਰਮਿੰਦਰ ਕੌਰ, ਸ: ਟੀ. ਪੀ. ਐੱਸ. ਸੰਧੂ, ਸ: ਬਿਕਰਮਜੀਤ ਸਿੰਘ, ਸ: ਗੁਰਮਹਿੰਦਰ ਸਿੰਘ, ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਸ. ਅਜੀਤ ਸਿੰਘ ਅਤੇ ਪ੍ਰਿੰ: ਡਾ. ਮਨਦੀਪ ਕੌਰ, ਡਾਇਰੈਕਟਰ ਡਾ: ਮੰਜ਼ੂ ਬਾਲਾ, ਪ੍ਰਿੰ: ਡਾ: ਅਮਨਪ੍ਰੀਤ ਕੌਰ, ਪ੍ਰਿੰ: ਹਰੀਸ਼ ਕੁਮਾਰ, ਪ੍ਰਿੰ: ਹਰੀਸ਼ ਕੁਮਾਰੀ, ਪ੍ਰਿੰ: ਸ: ਗੁਰਦੇਵ ਸਿੰਘ, ਡਾਇਰੈਕਟਰ—ਕਮ—ਪ੍ਰਿੰ: ਡਾ: ਜਸਪਾਲ ਸਿੰਘ, ਪ੍ਰਿੰ: ਸ: ਸ਼ਰਨਜੀਤ ਸਿੰਘ, ਪ੍ਰਿੰ: ਲਕਸ਼ਮੀ ਮਲਹੋਤਰਾ, ਡਾ: ਐੱਸ. ਕੇ. ਨਾਗਪਾਲ, ਪ੍ਰਿੰ: ਏ. ਐੱਸ. ਗਿੱਲ, ਪ੍ਰਿੰ: ਜਤਿੰਦਰ ਕੌਰ, ਪ੍ਰਿੰ: ਨਿਰਮਲਜੀਤ ਕੌਰ, ਪ੍ਰਿੰ: ਗੁਰਿੰਦਰਜੀਤ ਕੌਰ, ਪ੍ਰਿੰ: ਪਰਮਜੀਤ ਸਿੰਘ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ ਮੈਂਬਰ ਅਤੇ ਵੱਡੀ ਗਿਣਤੀ ’ਚ ਸਮੂੰਹ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Related posts

97 ਅੰਕਾਂ ਨਾਲ ਓਵਰਆਲ ਪਹਿਲਾ ਸਥਾਨ ਹਾਸਲ ਕਰਕੇ ਬਣਿਆ ਚੈਂਪੀਅਨ – ਪ੍ਰਿੰ: ਡਾ. ਰੰਧਾਵਾ

admin

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ 18 ਨਵੰਬਰ ਤੱਕ ਮੁਲਤਵੀ

admin

ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਨੂੰ ਵਿਸ਼ੇਸ ਐਵਾਰਡ

admin