Pollywood

‘ਜ਼ਫ਼ਰਨਾਮਾ’ ਲਈ ਸਤਿੰਦਰ ਸਰਤਾਜ ਨੂੰ ਜਥੇਦਾਰ ਵੱਲੋਂ ਮਿਲੀ ਕਲੀਨ ਚਿੱਟ

ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬੀ ਗਾਇਕ ਸਤਿੰਦਰ ਸਰਤਾਜ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਹਾਲ ਹੀ ‘ਚ ਪੰਜਾਬੀ ਸੂਫੀ ਗਾਇਕ ਸਤਿੰਦਰ ਸਰਤਾਜ ਵੱਲੋਂ ਗਾਏ ਗਏ ‘ਜ਼ਫਰਨਾਮਾ’ ‘ਚ ਗੁਰਬਾਣੀ ਦਾ ਅਸ਼ੁੱਧ ਉਚਾਰਨ ਕਰਨ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪਹੁੰਚਿਆ ਸੀ।

ਇਸ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਤਾਜ ਤੇ ਲੱਗੇ ਦੋਸ਼ਾਂ ਦੀ ਜਾਂਚ ਕਰਵਾਉਣ ਤੋਂ ਬਾਅਦ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਜਥੇਦਾਰ ਸਾਹਿਬ ਮੁਤਾਬਕ ਸਰਤਾਜ ਤੇ ਲੱਗੇ ਸਾਰੇ ਇਲਜ਼ਾਮ ਬੇਬੁਨਿਆਦ ਹਨ।

ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਤੇ ਫੈਡਰੇਸ਼ਨ ਦੇ ਸਾਬਕਾ ਆਗੂ ਪ੍ਰੋ. ਸਰਚਾਂਦ ਸਿੰਘ ਨੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਇਸ ਸਬੰਧੀ ਮੰਗ ਪੱਤਰ ਦਿੱਤਾ ਸੀ। ਉਨ੍ਹਾਂ ਸਰਤਾਜ ਨੂੰ ਮੌਜੂਦਾ ‘ਜ਼ਫ਼ਰਨਾਮਾ‘ ਵਾਪਸ ਲੈਣ ਤੇ ਇਸ ਦਾ ਸ਼ੁੱਧ ਉਚਾਰਨ ਦੇ ਨਾਲ ਹੋਰ ਲੋੜੀਂਦੀਆਂ ਸੋਧ ਕਰ ਗੁਰਮਤਿ ਅਨੁਸਾਰੀ ਮੁੜ ਰਿਕਾਰਡਿੰਗ ਕਰਵਾਉਣ ਦੀ ਹਦਾਇਤ ਦਿੱਤੀ ਸੀ।

Related posts

ਦੀਆ ਕੁਮਾਰੀ ਵਲੋਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਸਵਾਗਤ !

admin

ਦਿਲਜੀਤ ਨੇ ਸ਼ੋਅ ਨੂੰ ਅੱਧ-ਵਿਚਾਲੇ ਰੋਕ ਕੇ ਰਤਨ ਟਾਟਾ ਨੂੰ ਯਾਦ ਕੀਤਾ

editor

ਪੰਜਾਬੀ ਸਿਨਮਾ ਦੇ ਮਾਣ ‘ਚ ਵਾਧਾ ਕਰੇਗੀ ਫਿਲਮ ‘ਦ ਲੀਜੈਂਡ ਆਫ ਮੌਲਾ ਜੱਟ’

admin