ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ ‘ਚ ‘ਆਪ’ ਨੂੰ ਮਿਲਿਆ ਹੁਲਾਰਾ, ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਥਾਪਰ ‘ਆਪ’ ‘ਚ ਸ਼ਾਮਲ

ਚੰਡੀਗੜ੍ਹ –  ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਹੁਸ਼ਿਆਰਪੁਰ ‘ਚ ਇਕ ਹੋਰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਥਾਪਰ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਅਧਿਕਾਰਤ ਤੌਰ ‘ਤੇ ‘ਆਪ’ ‘ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ ਰਾਜ ਕੁਮਾਰ ਚੱਬੇਵਾਲ ਅਤੇ ਭੁਲੱਥ ਹਲਕੇ ਦੇ ਇੰਚਾਰਜ ਹਰਸਿਮਰਨ ਵੀ ਮੌਜੂਦ ਸਨ।

ਗੁਰਮੀਤ ਸਿੰਘ ਥਾਪਰ ਅਕਾਲੀ ਦਲ ਦੇ ਐਸਸੀ ਵਿੰਗ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ, ਹੁਸ਼ਿਆਰਪੁਰ ਦੇ ਲੋਕਾਂ ਵਿੱਚ ਉਨ੍ਹਾਂ ਦੀ ਚੰਗੀ ਪਕੜ ਹੈ। ਉਨ੍ਹਾਂ ਦਾ ਸ਼ਾਮਲ ਹੋਣਾ ਨਿਸ਼ਚਤ ਤੌਰ ‘ਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਅਤੇ ਡਾ. ਚੱਬੇਵਾਲ ਲਈ ਵੱਡਾ ਹੁਲਾਰਾ ਹੈ।

ਇਹ ਝਟਕਾ ਪੰਜਾਬ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿੱਚ ਅਕਾਲੀ ਦਲ ਨੂੰ ਹੋਰ ਕਮਜ਼ੋਰ ਕਰੇਗਾ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਆਗੂਆਂ ਅਤੇ ਲੋਕਾਂ ਦਾ ਅਕਾਲੀ ਦਲ ‘ਤੇ ਹੁਣ ਕੋਈ ਭਰੋਸਾ ਨਹੀਂ ਰਿਹਾ ਹੈ, ਕਿਉਂਕਿ ਬਾਦਲ ਦਲ ਸੁਆਰਥੀ ਅਤੇ ਭ੍ਰਿਸ਼ਟ ਲੋਕਾਂ ਨਾਲ ਭਰਿਆ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੱਖੀ ਅਤੇ ਲੋਕਾਂ ਦੀ ਸੇਵਾ ਕਰਨ ਵਾਲੇ ਲੋਕਾਂ ਲਈ ਆਮ ਆਦਮੀ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।

Related posts

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

US ਇਮੀਗ੍ਰੇਸ਼ਨ ਕੋਰਟ ‘ਚ 3.38 ਮਿਲੀਅਨ ਕੇਸ ਫੈਸਲੇ ਦੀ ਉਡੀਕ ‘ਚ : ਪ੍ਰਵਾਸੀ ਕਾਨੂੰਨ ਦੀ ਪਾਲਣਾ ਕਰਦੇ, ਨਾ ਕਿ ਕ੍ਰਿਮੀਨਲ !