ਅਕਾਲੀ ਦਲ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲੜੇਗਾ !

ਡਾ. ਦਲਜੀਤ ਸਿੰਘ ਚੀਮਾ (ਫੋਟੋ: ਏ ਐਨ ਆਈ)

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਇਲਾਵਾ ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਇਥੇ ਪਾਰਟੀ ਦੇ ਪਾਰਲੀਮਾਨੀ ਬੋਰਡ ਦੀ ਹੋਈ ਮੀਟਿੰਗ ਵਿਚ ਲਿਆ ਗਿਆ। ਚੋਣ ਕਮਿਸ਼ਨ ਨੇ ਜ਼ਿਮਨੀ ਚੋਣ ਦੀ ਤਰੀਕ ਨਹੀਂ ਐਲਾਨੀ ਹੈ, ਪਰ ਅਕਾਲੀ ਦਲ ਨੇ ਆਪਣੀ ਸਥਾਨਕ ਲੀਡਰਸ਼ਿਪ ਨੂੰ ਰਣਨੀਤੀ ਤਿਆਰ ਕਰਨ ਲਈ ਆਖ ਦਿੱਤਾ ਹੈ।

ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਪੂਰੀ ਤਿਆਰੀ ਕਰਨ ਨਾਲ ਲੜਨ ਦਾ ਫ਼ੈਸਲਾ ਕੀਤਾ ਗਿਆ ਹੈ। ਡਾ. ਚੀਮਾ ਨੇ ਕਿਹਾ ਕਿ ਜ਼ਿਮਨੀ ਚੋਣ ਲਈ ਪਾਰਟੀ ਬਕਾਇਦਾ ਆਗੂਆਂ ਦੀ ਡਿਊਟੀ ਲਗਾਏਗੀ। ਉਨ੍ਹਾਂ ਦੱਸਿਆ ਕਿ ਮਈ ਮਹੀਨੇ ਵਿੱਚ ਹੋਣ ਵਾਲੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵੀ ਪਾਰਟੀ ਮਜ਼ਬੂਤੀ ਨਾਲ ਲੜੇਗੀ। ਇਸ ਤੋਂ ਇਲਾਵਾ ਇਸ ਮੀਟਿੰਗ ਦੌਰਾਨ ਪਾਰਟੀ ਦੀ ਨਵੀਂ ਭਰਤੀ ਨੂੰ ਲੈ ਕੇ ਸਮੀਖਿਆ ਕੀਤੀ ਗਈ।

Related posts

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

ਬਿਕਰਮ ਮਜੀਠੀਆ ਸਮੇਤ 9 ਵਿਅਕਤੀਆਂ ਨੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ