ਅਜੇ ਦੇਵਗਨ ਦੀ ਫਿਲਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਰਿਲੀਜ਼ ‘ਤੇ ਰੋਕ ਲਗਾਉਣ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

Thank God

ਨਵੀਂ ਦਿੱਲੀ – ਵਿਵਾਦਾਂ ਵਿੱਚ ਘਿਰੀ ਅਜੇ ਦੇਵਗਨ ਦੀ ਫਿਲਮ ਥੈਂਕ ਗੌਡ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਅਜੈ ਦੇਵਗਨ, ਸਿਧਾਰਥ ਮਲਹੋਤਰਾ ਅਤੇ ਰਕੁਲ ਪ੍ਰੀਤ ਸਿੰਘ ਸਟਾਰਰ ਫਿਲਮ ‘ਥੈਂਕਗੌਡ’ ਦੀ ਰਿਲੀਜ਼ ਵਿਰੁੱਧ ਦਾਇਰ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਸੁਣਵਾਈ ਲਈ ਨਵੰਬਰ ਦੀ ਤਰੀਕ ਤੈਅ ਕੀਤੀ ਹੈ।ਪਿਛਲੇ ਮਹੀਨੇ ਫਿਲਮ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ 25 ਅਕਤੂਬਰ ਨੂੰ ਸ਼੍ਰੀ ਚਿਤਰਗੁਪਤ ਵੈਲਫੇਅਰ ਟਰੱਸਟ ਵੱਲੋਂ ਇੱਕ ਪਟੀਸ਼ਨ ਦਾਇਰ ਕਰਕੇ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕਰਦੇ ਹੋਏ ਫਿਲਮ ਦੇ ਟ੍ਰੇਲਰ ਅਤੇ ਪੋਸਟਰ ਨੂੰ ਯੂਟਿਊਬ ਤੋਂ ਹਟਾਉਣ ਦੀ ਮੰਗ ਕੀਤੀ ਗਈ ਸੀ। ਜਾਣਕਾਰੀ ਮੁਤਾਬਕ ਐਡਵੋਕੇਟ ਲੋਕੇਸ਼ ਕੁਮਾਰ ਚੌਧਰੀ ਵੱਲੋਂ ਦਾਇਰ ਪਟੀਸ਼ਨ ‘ਚ ਨਿਰਮਾਤਾਵਾਂ ‘ਤੇ ਭਗਵਾਨ ਚਿਤਰਗੁਪਤ ਦੇ ਕਿਰਦਾਰ ਨੂੰ ਇਤਰਾਜ਼ਯੋਗ ਚਿੱਤਰ ‘ਚ ਪੇਸ਼ ਕਰਨ ਦਾ ਦੋਸ਼ ਲਗਾਇਆ ਗਿਆ ਸੀ, ਜੋ ਅਪਮਾਨਜਨਕ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ।

Related posts

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !

ਬੌਲੀਵੁੱਡ ਮੂਵੀ ਧੁਰੰਧਰ ਦੇ ਭਾਗ-2 ਨੇ ਕਮਾਈ ਦੇ ਪੱਖੋਂ ਨਵੇਂ ਰਿਕਾਰਡ ਕਾਇਮ ਕਰਨੇ ਸ਼ੁਰੂ ਕਰ ਦਿੱਤੇ !